ਚੰਡੀਗੜ੍ਹ (ਵੈੱਬ ਡੈਸਕ): ਅੱਜ ਪੰਜਾਬ ਸਰਕਾਰ ਵੱਲੋਂ ਪੁਲਸ ਵਿਭਾਗ ਦੇ 1205 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਨਿਯੁਕਤੀ ਪੱਤਰ ਵੰਡ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਮੌਕੇ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਹੁਣ ਰੋਜ਼ਗਾਰ ਦੀ ਭਾਲ ਵਿਚ ਵਿਦੇਸ਼ ਜਾਣ ਦੀ ਲੋੜ ਨਹੀਂ ਪਵੇਗੀ ਕਿਉਂਕਿ ਉਨ੍ਹਾਂ ਨੂੰ ਲਗਾਤਾਰ ਪੰਜਾਬ ਵਿਚ ਹੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਵਿਚ ਰੋਜ਼ਗਾਰ ਦੇ ਕਾਫ਼ੀ ਮੌਕੇ ਪੈਦਾ ਹੋਣ ਜਾ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ 18 ਜ਼ਿਲ੍ਹਿਆਂ ਲਈ ਮੌਸਮ ਵਿਭਾਗ ਦਾ ਅਲਰਟ! ਜਾਣੋ ਕੀ ਕੀਤੀ ਭਵਿੱਖਬਾਣੀ
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਢਾਈ ਸਾਲਾਂ ਵਿਚ 48 ਹਜ਼ਾਰ ਨੌਜਵਾਨਾਂ ਨੂੰ ਨੌਕਰੀ ਦੇ ਚੁੱਕੀ ਹੈ। ਪੰਜਾਬ ਪੁਲਸ ਵਿਚ 8705 ਲੋਕਾਂ ਨੂੰ ਨੌਕਰੀ ਦਿੱਤੀ ਜਾ ਚੁੱਕੀ ਹੈ ਤੇ 10 ਹਜ਼ਾਰ ਹੋਰਰ ਪੋਸਟਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ਸੂਬੇ ਵਿਚ ਲਗਾਤਾਰ ਇੰਡਸਟਰੀ ਆ ਰਹੀ ਹੈ। ਹੁਣ ਤਕ ਪੰਜਾਬ ਵਿਚ 60 ਹਜ਼ਾਰ ਕਰੋੜ ਦਾ ਇਨਵੈਸਟਮੈਂਟ ਆ ਚੁੱਕਿਆ ਹੈ। ਇਸ ਨਾਲ ਪ੍ਰਾਈਵੇਟ ਸੈਕਟਰ ਵਿਚ ਵੀ 3 ਲੱਖ ਤੋਂ ਵੱਧ ਨੌਕਰੀਆਂ ਮਿਲਣਗੀਆਂ। ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕਾਂ, ਸਰਕਾਰ ਤੁਹਾਡੇ ਦੁਆਰ ਸਕੀਮ, ਨਵੇਂ ਸਕੂਲ ਖੁੱਲ੍ਹਣ ਤੇ ਹੋਰ ਕੰਮਾਂ ਨਾਲ ਜਿੱਥੇ ਨਾ ਸਿਰਫ਼ ਲੋਕਾਂ ਨੂੰ ਸਹੂਲਤ ਮਿਲ ਰਹੀ ਹੈ, ਸਗੋਂ ਨੌਜਵਾਨਾਂ ਨੂੰ ਰੋਜ਼ਗਾਰ ਵੀ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਵਿਚ ਸਰਕਾਰੀ ਨੌਕਰੀ ਲੈਣ ਲਈ ਕਿਸਸੇ ਸਿਫ਼ਾਰਸ਼ ਜਾਂ ਰਿਸ਼ਵਤ ਦੀ ਲੋੜ ਨਹੀਂ ਪੈਂਦੀ ਤੇ ਸਰਕਾਰ ਵੱਲੋਂ ਮੈਰਿਟ ਦੇ ਅਧਾਰ 'ਤੇ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੋਈ ਪਿੰਡ ਅਜਿਹਾ ਨਹੀਂ ਜਿੱਥੋਂ ਦੇ ਨੌਜਵਾਨ ਨੂੰ ਨੌਕਰੀ ਨਾ ਮਿਲੀ ਹੋਵੇ, ਉਹ ਨੌਜਵਾਨ ਸਾਰੇ ਪਿੰਡ ਵਿਚ ਸਾਡਾ ਇਸ਼ਤਿਹਾਰ ਹੈ ਕਿ ਪੰਜਾਬ ਬਦਲ ਰਿਹਾ ਹੈ ਤੇ ਪੰਜਾਬ ਵਿਚ ਨੌਕਰੀਆਂ ਹੁਣ ਮੈਰਿਟ ਦੇ ਅਧਾਰ 'ਤੇ ਮਿਲ ਰਹੀਆਂ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀ ਗਾਇਕਾਂ ਦੇ ਇਲਾਕੇ 'ਚ ਤਾਬੜਤੋੜ ਫ਼ਾਇਰਿੰਗ
ਕਿਹਾ, ਦੁਨੀਆ ਲਈ ਮਿਸਾਲ ਬਣੇਗਾ ਪੰਜਾਬ ਦਾ ਕਾਨੂੰਨ ਵਿਵਸਥਾ ਮਾਡਲ
'ਆਪ' ਕਨਵੀਨਰ ਨੇ ਕਿਹਾ ਕਿ ਪੰਜਾਬ ਪੁਲਸ ਦੇਸ਼ ਦੀ ਸਭ ਤੋਂ ਅਨੁਸ਼ਾਸਤ ਪੁਲਸ ਹੈ। ਇਸ ਵਿਚ ਨੌਕਰੀ ਮਿਲਣ 'ਤੇ ਨੌਜਵਾਨਾਂ ਨੂੰ ਮਾਣ ਮਹਿਸੂਸ ਹੋਣਾ ਚਾਹੀਦਾ ਹੈ ਤੇ ਉਨ੍ਹਾਂ ਨੂੰ ਪੰਜਾਬ ਪੁਲਸ ਦੀ ਸ਼ਾਨ ਨੂੰ ਚਾਰ ਚੰਨ ਲਾਉਣ ਲਈ ਕੰਮ ਕਰਨਾ ਚਾਹੀਦਾ ਹੈ। ਕੇਜਰੀਵਾਲ ਨੇ ਕਿਹਾ ਕਿ ਜਦੋਂ ਅਸੀਂ ਸਰਕਾਰ ਸੰਭਾਲੀ ਸੀ ਤਾਂ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਹਾਲਤ ਬਹੁਤ ਖ਼ਰਾਬ ਸੀ। ਉਸ ਵੇਲੇ ਸਾਡੇ ਸਾਹਮਣੇ ਇਹ ਬਹੁਤ ਵੱਡੀ ਚੁਣੌਤੀ ਸੀ। ਅਸੀਂ ਇਹ ਚੁਣੌਤੀ ਕਬੂਲੀ ਤੇ ਪੰਜਾਬ ਦੇ ਲੋਕਾਂ ਨੇ ਵੀ ਇਸ ਵਿਚ ਸਾਡਾ ਸਾਥ ਦਿੱਤਾ। ਬੜੀ ਖੁਸ਼ੀ ਦੀ ਗੱਲ ਹੈ ਕਿ ਹੁਣ ਇਕ ਤਾਜ਼ਾ ਸਰਵੇ ਵਿਚ ਕਾਨੂੰਨ ਵਿਵਸਥਾ ਦੇ ਮਾਮਲੇ ਵਿਚ ਪੰਜਾਬ ਪੂਰੇ ਦੇਸ਼ ਵਿਚੋਂ ਦੂਜੇ ਨੰਬਰ 'ਤੇ ਹੈ। ਉਨ੍ਹਾਂ ਕਿਹਾ ਕਿ ਅਸੀਂ ਇਹ ਦਾਅਵਾ ਨਹੀਂ ਕਰਦੇ ਕਿ ਸੂਬੇ ਵਿਚ ਜੁਰਮ ਖ਼ਤਮ ਹੋ ਗਿਆ ਹੈ ਪਰ ਹਵਾ ਦਾ ਰੁਖ ਬਦਲਿਆ ਹੈ, ਹੁਣ ਚੀਜ਼ਾਂ ਸੁਧਰਣ ਲੱਗ ਪਈਆਂ ਹਨ, ਹੌਲ਼ੀ-ਹੌਲ਼ੀ ਬਹੁਤ ਚੰਗੇ ਪ੍ਰਬੰਧ ਹੋ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦਾ ਅਜਿਹਾ ਮਾਡਲ ਖੜ੍ਹਾ ਕਰਾਂਗੇ, ਜਿਸ ਦੀ ਆਵਾਜ਼ ਸਾਰੀ ਦੁਨੀਆ ਵਿਚ ਗੂੰਜੇਗੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਲੋਕਾਂ ਲਈ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਵੇਗੀ ਇਹ ਖ਼ਬਰ
ਕਿਸੇ ਵੀ ਸਰਕਾਰ ਦੀ ਪਹਿਲੀ ਜ਼ਿੰਮੇਵਾਰੀ ਹੁੰਦੀ ਹੈ ਆਪਣੀ ਨਾਗਰਿਕਾਂ ਨੂੰ ਸੁਰੱਖਿਆ ਦੇਣਾ। ਕੇਜਰੀਵਾਲ ਨੇ ਕਿਹਾ ਕਿ 2022 ਤੋਂ ਪਹਿਲਾਂ ਪੰਜਾਬ ਦੀ ਇੰਡਸਟਰੀ ਇੱਥੋਂ ਬਾਹਰ ਜਾ ਰਹੀ ਸੀ, ਪਰ ਹੁਣ ਹਾਲਾਤ ਬਦਲ ਗਏ ਹਨ ਤੇ ਦੇਸ਼ ਭਰ ਵਿਚੋਂ ਇੰਡਸਟਰੀ ਪੰਜਾਬ ਵਿਚ ਆ ਰਹੀ ਹੈ। ਇਹੀ ਕਾਨੂੰਨ ਵਿਵਸਥਾ ਵਿਚ ਸੁਧਾਰ ਦਾ ਸਭ ਤੋਂ ਵੱਡਾ ਸਰਟੀਫਿਕੇਟ ਹੈ। 60 ਹਜ਼ਾਰ ਕਰੋੜ ਦਾ ਇਨਵੈਸਟਮੈਂਟ ਪੰਜਾਬ ਵਿਚ ਆ ਚੁੱਕਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਣਪਛਾਤੇ ਲੁਟੇਰੇ ਵਿਅਕਤੀ ਦੀ ਕੁੱਟਮਾਰ ਕਰਕੇ ਮੋਬਾਇਲ ਖੋਹ ਕੇ ਫ਼ਰਾਰ
NEXT STORY