ਚੰਡੀਗੜ੍ਹ (ਬਿਊਰੋ)-ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਵੱਡਾ ਸਵਾਲ ਕੀਤਾ ਹੈ। ਉਨ੍ਹਾਂ ਟਵੀਟ ਕਰਦਿਆਂ ਲਿਖਿਆ ਕਿ ਸੁਖਬੀਰ ਸਿੰਘ ਬਾਦਲ ਸਿਰਫ਼ ਮੇਰੇ ਖ਼ਿਲਾਫ ਬੋਲਦੇ ਹਨ, ਕਦੇ ਵੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਿਲਾਫ ਇਕ ਵੀ ਲਫ਼ਜ਼ ਨਹੀਂ ਬੋਲਦੇ। ਜ਼ਿਕਰਯੋਗ ਹੈ ਕਿ ਬਾਦਲ ਨੇ ਅਰਵਿੰਦ ਕੇਜਰੀਵਾਲ ’ਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਸੀ ਕਿ ਉਹ ਪੰਜਾਬ ’ਚ ਕੀਤੇ ਜਾ ਰਹੇ ਵਾਅਦਿਆਂ ਨੂੰ ਪਹਿਲਾਂ ਦਿੱਲੀ ’ਚ ਪੂਰਾ ਕਰ ਕੇ ਦਿਖਾਉਣ।
ਇਹ ਵੀ ਪੜ੍ਹੋ : ਚੰਡੀਗੜ੍ਹ ਯੂਨੀਵਰਸਿਟੀ ਸਾਹਮਣੇ ਵਾਪਰਿਆ ਦਰਦਨਾਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਲਈ 4 ਲੋਕਾਂ ਦੀ ਜਾਨ
ਬੀਤੇ ਦਿਨਾਂ ’ਚ ਪੰਜਾਬ ਦੌਰੇ ਦੌਰਾਨ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਕਈ ਗਰੰਟੀਆਂ ਦਿੱਤੀਆਂ ਸਨ ਤੇ ਇਕ ਵਧੀਅ ਪੰਜਾਬ ਬਣਾਉਣ ਦਾ ਵਾਅਦਾ ਕਰ ਕੇ ਗਏ ਸਨ। ਇਸ ਦੌਰਾਨ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਚੰਨੀ ਨੂੰ ‘ਨਕਲੀ ਕੇਜਰੀਵਾਲ’ ਆਖਦਿਆਂ ਕਿਹਾ ਸੀ ਕਿ ਉਹ ਉਨ੍ਹਾਂ ਵਲੋਂ ਕੀਤੇ ਵਾਅਦੇ ਹੀ ਦੁਹਰਾਅ ਰਹੇ ਹਨ। ਇਸ ਤੋਂ ਬਾਅਦ ਸੁਖਬੀਰ ਬਾਦਲ ਨੇ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਚੰਨੀ ਦੋਵਾਂ ਨੂੰ ਹੀ ‘ਨਕਲੀ’ ਕਿਹਾ ਸੀ।
ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ
ਸੋਨੀ ਨੇ ਕੋਵਿਡ-19 ਦੀ ਸੰਭਾਵੀ ਤੀਸਰੀ ਲਹਿਰ ਦੇ ਮੱਦੇਨਜ਼ਰ ਤਿਆਰੀਆਂ ਦਾ ਲਿਆ ਜਾਇਜ਼ਾ
NEXT STORY