ਚੰਡੀਗੜ੍ਹ (ਰਮਨਜੀਤ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਐਡਿਟ ਕੀਤੀ ਹੋਈ ਵੀਡੀਓ ਸਾਂਝੀ ਕਰਨ ’ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਕੇਜਰੀਵਾਲ ਨੇ ਇਸ ਵੀਡੀਓ ਨੂੰ ਫ਼ਰਜ਼ੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਬੇਹੱਦ ਹੈਰਾਨ ਕਰਨ ਵਾਲੀ ਗੱਲ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਿਆਸੀ ਹੋਂਦ ਬਚਾਉਣ ਲਈ ਇਸ ਤਰ੍ਹਾਂ ਦੀ ਗੰਦੀ ਰਾਜਨੀਤੀ ਦਾ ਸਹਾਰਾ ਲਿਆ ਹੈ।
ਇਹ ਵੀ ਪੜ੍ਹੋ : ਦਿੱਲੀ ਪੁਲਸ ਵੱਲੋਂ ਕਿਸਾਨ ਅੰਦੋਲਨ ’ਚ ਸ਼ਾਮਲ 1984 ਦਾ ਧਰਮੀ ਫ਼ੌਜੀ ਗੁਰਮੁੱਖ ਸਿੰਘ ਗ੍ਰਿਫ਼ਤਾਰ
ਉਨ੍ਹਾਂ ਕਿਹਾ ਕਿ ਮੈਂ ਮੀਡੀਆ ਨੂੰ ਇਸ ਵੀਡੀਓ ਨੂੰ ਚਲਾਉਣ ਜਾਂ ਕਿਸੇ ਵੀ ਤਰ੍ਹਾਂ ਨਾਲ ਇਸਤੇਮਾਲ ਕਰਨ ਤੋਂ ਪ੍ਰਹੇਜ਼ ਕਰਨ ਦੀ ਅਪੀਲ ਕਰਦਾ ਹਾਂ। ਕੇਜਰੀਵਾਲ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਇਸ ਵੀਡੀਓ ਨੂੰ ਵਾਪਸ ਨਹੀਂ ਲੈਂਦੇ ਅਤੇ ਝੂਠੀ ਵੀਡੀਓ ਸਾਂਝੀ ਕਰਨ ਸਬੰਧੀ ਤੁਰੰਤ ਮੁਆਫ਼ੀ ਨਹੀਂ ਮੰਗਦੇ ਤਾਂ ਉਹ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨਗੇ।
ਇਹ ਵੀ ਪੜ੍ਹੋ : 'ਕਿਸਾਨੀ ਅੰਦੋਲਨ' ਨਾਲ ਜੁੜੀ ਜ਼ਰੂਰੀ ਖ਼ਬਰ, ਮੋਰਚੇ ਦੇ ਨਾਂ 'ਤੇ ਫੰਡ ਇਕੱਠਾ ਕਰਨ ਵਾਲਿਆਂ ਨੂੰ ਸਖ਼ਤ ਤਾੜਨਾ
ਕੇਜਰੀਵਾਲ ਨੇ ਕਿਹਾ ਕਿ ਲੋਕਤੰਤਰੀ ਤਰੀਕੇ ਨਾਲ ਚੁਣੇ ਗਏ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅਜਿਹੇ ਕੂੜ ਪ੍ਰਚਾਰ ਦਾ ਸਹਾਰਾ ਲੈਣਾ ਅਤੇ ਆਪਣੀ ਸਿਆਸੀ ਹੋਂਦ ਲਈ ਕਿਸੇ ਦੇ ਮਾਣ-ਸਨਮਾਨ ਨੂੰ ਨੁਕਸਾਨ ਪਹੁੰਚਾਉਣਾ ਬੇਹੱਦ ਨਿੰਦਣਯੋਗ ਹੈ। ਕੇਜਰੀਵਾਲ ਨੇ ਕਿਹਾ ਕਿ ਇਸ ਵਾਰ ਕੈਪਟਨ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਫ਼ਰਜ਼ੀ ਵੀਡੀਓ ਰਾਹੀਂ ਝੂਠਾ ਪ੍ਰਚਾਰ ਕਰਨ ਦੀ ਉਨ੍ਹਾਂ ਦੀ ਗੰਦੀ ਸਿਆਸਤ ਨੂੰ ਇਸ ਵਾਰ ਕਾਨੂੰਨੀ ਤਰੀਕੇ ਨਾਲ ਨਜਿੱਠਿਆ ਜਾਵੇਗਾ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਸਰਕਾਰ ਨੂੰ NGT ਵੱਲੋਂ 50 ਕਰੋੜ ਦਾ ਜ਼ੁਰਮਾਨਾ ਭਰਨ ਦੇ ਹੁਕਮ, ਜਾਣੋ ਕੀ ਹੈ ਪੂਰਾ ਮਾਮਲਾ
ਕੈਪਟਨ ਨੇ ਸਾਂਝੀ ਕੀਤੀ ਸੀ ਵੀਡੀਓ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੁੱਧਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਐਡਿਟ ਕੀਤੀ ਹੋਈ ਵੀਡੀਓ ਸਾਂਝੀ ਕੀਤੀ ਗਈ ਸੀ। ਇਸ ਵੀਡੀਓ 'ਚ ਇਕ ਮੀਡੀਆ ਇੰਟਰਵਿਊ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਖੇਤੀ ਕਾਨੂੰਨਾਂ ਦੇ ਫਾਇਦੇ ਦੱਸਦੇ ਹੋਏ ਦਿਸ ਰਹੇ ਹਨ। ਕੈਪਟਨ ਨੇ ਕਿਹਾ ਸੀ ਕਿ ਅਰਵਿੰਦ ਕੇਜਰੀਵਾਲ ਦੀ ਵੀਡੀਓ ਨੇ ‘ਆਪ’ ਆਗੂਆਂ ਦੇ ਝੂਠ ਦਾ ਵੀ ਪਰਦਾਫਾਸ਼ ਕਰ ਦਿੱਤਾ ਹੈ। ਇਸ ਵੀਡੀਓ ਨਾਲ ਛੇੜਛਾੜ ਹੋਣ ਦੇ ਕੀਤੇ ਜਾ ਰਹੇ ‘ਆਪ’ ਦੇ ਦਾਅਵੇ ਨੂੰ ਰੱਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਸੀ ਕਿ ਇਸ ਮੁੱਦੇ ’ਤੇ ਆਮ ਆਦਮੀ ਪਾਰਟੀ ਵੱਲੋਂ ਸਮੇਂ-ਸਮੇਂ ’ਤੇ ਪਲਟੀ ਮਾਰਨ ਦੇ ਟਰੈਕ ਰਿਕਾਰਡ ਨਾਲ ਇਹ ਸਪੱਸ਼ਟ ਹੁੰਦਾ ਹੈ ਕਿ ਪਾਰਟੀ ਕਿਸਾਨਾਂ ਪ੍ਰਤੀ ਕਿੰਨੀ ਕੁ ਹਮਦਰਦ ਹੈ।
ਨੋਟ : ਖੇਤੀ ਕਾਨੂੰਨਾਂ ਸਬੰਧੀ ਸਾਂਝੀ ਕੀਤੀ ਵੀਡੀਓ ਨੂੰ ਲੈ ਕੇ ਕੇਜਰੀਵਾਲ ਨੂੰ ਕੈਪਟਨ ਨੂੰ ਦਿੱਤੀ ਚਿਤਾਵਨੀ ਸਬੰਧੀ ਦਿਓ ਆਪਣੀ ਰਾਏ
ਅਹਿਮ ਖ਼ਬਰ: ਟਵਿੱਟਰ ਨੇ ਫ਼ਿਰ ਬੰਦ ਕੀਤੇ ਕਿਸਾਨ ਅੰਦੋਲਨ ਦੀ ਹਾਮੀ ਭਰਦੇ ਅਕਾਉਂਟ
NEXT STORY