ਚੰਡੀਗੜ੍ਹ (ਅੰਕੁਰ): ਕੇਰਲਾ ਸਰਕਾਰ ਦੇ ਖੇਤੀਬਾੜੀ ਮੰਤਰੀ ਪੀ. ਪ੍ਰਸਾਦ ਵੱਲੋਂ ਆਪਣੇ ਪੰਜਾਬ ਦੌਰੇ ਦੌਰਾਨ ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਦਫ਼ਤਰ ਦਾ ਦੌਰਾ ਕੀਤਾ ਗਿਆ। ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਦੱਸਿਆ ਕਿ ਇਸ ਦੌਰਾਨ ਦੋਵਾਂ ਰਾਜਾਂ ’ਚ ਮਿਡ ਡੇ ਮੀਲ ਸਕੀਮ ’ਚ ਹੋਰ ਸੁਧਾਰ ਕਰਨ ਦੀ ਦਿਸ਼ਾ ’ਚ ਕੀਤੇ ਜਾਣ ਵਾਲੇ ਕੰਮਾਂ ਬਾਰੇ ਚਰਚਾ ਕੀਤੀ ਗਈ।
ਇਹ ਖ਼ਬਰ ਵੀ ਪੜ੍ਹੋ - ਬੁਢਾਪਾ ਪੈਨਸ਼ਨ 'ਚ ਵਾਧੇ ਦੀ ਤਿਆਰੀ! ਹਰ ਮਹੀਨੇ ਮਿਲਣਗੇ 2500 ਰੁਪਏ
ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਸੂਬੇ ’ਚ ਚਲਾਈ ਜਾ ਰਹੀ ਮਿਡ ਡੇ ਮੀਲ ਸਕੀਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ, ਜਿਸ ਦੀ ਕੇਰਲਾ ਦੇ ਖੇਤੀਬਾੜੀ ਮੰਤਰੀ ਨੇ ਬਹੁਤ ਸ਼ਲਾਘਾ ਕੀਤੀ। ਇਸ ਮੌਕੇ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ, ਪ੍ਰੀਤੀ ਚਾਵਲਾ, ਮੈਂਬਰ ਤੇ ਕਮਲ ਕੁਮਾਰ ਗਰਗ ਮੈਂਬਰ ਸਕੱਤਰ ਵੱਲੋਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ ਗਏ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੁਧਿਆਣਾ ਵਿਚ ਸਾਲ 1970 ਤੋਂ ਬਾਅਦ ਹੁਣ ਤੱਕ ਦਾ ਸੈਕਿੰਡ ਹਾਈਐਸਟ ਤਾਪਮਾਨ ਰਿਕਾਰਡ
NEXT STORY