ਸੁਲਤਾਨਪੁਰ ਲੋਧੀ (ਓਬਰਾਏ)- ਸੁਲਤਾਨਪੁਰ ਲੋਧੀ ਤੋਂ ਦਰਬਾਰ-ਏ-ਪੰਜਾਬ ਅਤੇ ਐੱਸ. ਜੀ. ਪੀ. ਸੀ. ਦੇ ਸਹਿਯੋਗ ਨਾਲ ਕੇਸਰੀ ਦਸਤਾਰ ਚੇਤਨਾ ਮਾਰਚ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਸ਼ੁਰੂ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅ੍ਰੰਮਿਤਸਰ ਲਈ ਰਵਾਨਾ ਹੋਇਆ। ਇਸ ਕੇਸਰੀ ਦਸਤਾਰ ਚੇਤਨਾ ਮਾਰਚ ਵਿਚ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਸਮੇਤ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਧਾਰਮਿਕ ਜੱਥੇਬੰਦੀਆਂ ਦੇ ਨੁਮਾਇੰਦੇ ਵੀ ਪਹੁੰਚੇ।
ਇਹ ਕੇਸਰੀ ਦਸਤਾਰ ਚੇਤਨਾ ਮਾਰਚ ਸੁਲਤਾਨਪੁਰ ਲੋਧੀ ਤੋਂ ਸ਼ੁਰੂ ਹੋ ਕੇ ਗੋਇੰਦਵਾਲ ਸਾਹਿਬ, ਖਡੂਰ ਸਾਹਿਬ ਅਤੇ ਤਰਨਤਾਰਨ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇਗਾ। ਇਸ ਮੌਕੇ ਰਵਾਨਾ ਦੀ ਅਰਦਾਸ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਜਿੰਦਰ ਸਿੰਘ ਵੱਲੋਂ ਕੀਤੀ ਗਈ। ਇਹ ਕੇਸਰੀ ਦਸਤਾਰ ਮਾਰਚ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਸੀ। ਜਿਸ ਵਿੱਚ ਸੈਂਕੜੇ ਹੀ ਨੌਜਵਾਨ ਮੋਟਰਸਾਈਕਲਾਂ ਅਤੇ ਗੱਡੀਆਂ 'ਤੇ ਸਵਾਰ ਹੋ ਕੇ ਕੇਸਰੀ ਅਤੇ ਨੀਲੀਆਂ ਦਸਤਾਰਾਂ ਸਜਾ ਕੇ ਸ਼ਾਮਲ ਹੋਏ।
ਇਹ ਵੀ ਪੜ੍ਹੋ: ਜਲੰਧਰ: ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਗੁਰੂ ਗੋਬਿੰਦ ਸਿੰਘ ਸਟੇਡੀਅਮ ਸੀਲ, ਟ੍ਰੈਫਿਕ ਪੁਲਸ ਵੱਲੋਂ ਰੂਟ ਪਲਾਨ ਜਾਰੀ
ਜਾਣਕਾਰੀ ਦਿੰਦਿਆਂ ਹੋਇਆ ਪਾਲ ਸਿੰਘ ਫਰਾਂਸ ਨੇ ਦੱਸਿਆ ਕਿ ਦਸਤਾਰ ਸਿੱਖੀ ਦੀ ਆਨ ਸ਼ਾਨ ਅਤੇ ਪਹਿਚਾਣ ਹੈ। ਦਸਤਾਰ ਦੀ ਦਾਤ, ਦਸ ਗੁਰੂ ਸਾਹਿਬਾਨਾਂ, ਸਿੱਖਾਂ, ਸਿੰਘਾਂ ਅਤੇ ਸ਼ਹੀਦਾਂ ਵੱਲੋਂ ਬਖ਼ਸ਼ਿਆ ਮਾਣ ਅਤੇ ਸਤਿਕਾਰ ਹੈ। ਅੱਜ ਬਹੁਤ ਹੀ ਦੁੱਖ ਅਤੇ ਚਿੰਤਾ ਦਾ ਵਿਸ਼ਾ ਹੈ ਕਿ ਸਿੱਖਾਂ 'ਤੇ ਖ਼ਾਸ ਕਰਕੇ ਸਿੱਖ ਬੱਚਿਆਂ ਦੇ ਸਿਰਾਂ ਤੋਂ ਦਸਤਾਰਾਂ ਅਤੇ ਕੇਸਕੀਆਂ ਅਲੋਪ ਹੋ ਰਹੀਆਂ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਵਧਿਆ 'ਲੰਪੀ' ਸਕਿਨ ਦਾ ਕਹਿਰ, ਜਲੰਧਰ ਜ਼ਿਲ੍ਹੇ 'ਚ ਹੁਣ ਤੱਕ 5967 ਕੇਸ ਆਏ ਸਾਹਮਣੇ
ਉਨ੍ਹਾਂ ਆਖਿਆ ਕਿ ਵਿਦੇਸ਼ਾਂ ਵਿਚ ਸਿੱਖ ਦਸਤਾਰ ਦੇ ਮਾਣ ਸਨਮਾਨ ਲਈ ਲੜਾਈ ਲੜ ਰਹੇ ਹਨ ਪਰ ਪੰਜਾਬ ਵਿਚ ਅਖੌਤੀ ਪੰਥਕ ਸਰਕਾਰਾਂ ਦੀ ਸਾਜ਼ਿਸ਼ੀ ਅਣਗਹਿਲੀ ਨੇ ਦਸਤਾਰਾਂ ਰੋਲ ਕੇ ਰੱਖ ਦਿੱਤੀਆਂ ਹਨ। ਪੰਜਾਬ ਅਤੇ ਦੇਸ਼ ਵਿਦੇਸ਼ ਵਿੱਚ ਸਿੱਖ ਇਤਿਹਾਸ ਅਤੇ ਗੁਰਬਾਣੀ ਦੇ ਪ੍ਰਚਾਰ-ਪ੍ਰਸਾਰ ਰਾਹੀਂ ਹੀ ਸਿੱਖ ਪੰਥ ਅਤੇ ਦਸਤਾਰ ਫੁਲਵਾੜੀ ਨੂੰ ਬਚਾਇਆ ਅਤੇ ਵਧਾਇਆ ਫੁਲਾਇਆ ਜਾ ਸਕਦਾ ਸੀ ਪਰ ਅਜਿਹਾ ਨਹੀਂ ਹੋਇਆ।
ਸਾਡੇ ਸਿੱਖ ਆਗੂਆਂ ਨੇ ਆਪਣੇ ਸੌੜੇ ਰਾਜਸੀ ਹਿੱਤਾਂ ਅਤੇ ਲਾਲਚਾਂ ਤੇ ਸਵਾਰਥਾਂ ਕਰਕੇ ਇਸ ਪਾਸੇ ਧਿਆਨ ਨਹੀਂ ਦਿੱਤਾ। ਅੱਜ ਹਾਲਾਤ ਇਹ ਬਣ ਗਏ ਹਨ ਕਿ ਸਿੱਖ ਆਪਣੇ ਘਰ ਪੰਜਾਬ ਵਿਚ ਹੀ ਘੱਟ ਗਿਣਤੀ ਵੱਲ ਵੱਧ ਰਹੇ ਹਨ। ਇਥੋਂ ਦੇ ਹਾਲਾਤ ਨਸ਼ੇ, ਬੇਰੋਜ਼ਗਾਰੀ ਅਤੇ ਅਸੁਰੱਖਿਆ ਦੀ ਭਾਵਨਾ ਨੇ ਪੰਜਾਬੀਆਂ ਦਾ ਮੋਹ ਪੰਜਾਬ ਨਾਲੋਂ ਤੋੜ ਦਿੱਤਾ ਹੈ। ਸਾਨੂੰ ਸਾਰਿਆਂ 'ਤੇ ਖ਼ਾਸ ਕਰਕੇ ਸਾਡੇ ਸਿੱਖ ਆਗੂਆਂ ਅਤੇ ਸੰਸਥਾਵਾਂ ਨੂੰ ਇਸ ਪਾਸੇ ਤੁਰੰਤ ਵੇਖਣ ਅਤੇ ਤਵੱਜੋ ਦੇਣ ਦੀ ਲੋੜ ਹੈ।
ਇਹ ਵੀ ਪੜ੍ਹੋ: ਫਗਵਾੜਾ ’ਚ ਗੰਨਾ ਮਿੱਲ ਖ਼ਿਲਾਫ਼ ਧਰਨਾ ਜਾਰੀ, ਟ੍ਰੈਫਿਕ ਨੂੰ ਲੈ ਕੇ ਕਿਸਾਨਾਂ ਨੇ ਲਿਆ ਇਹ ਫ਼ੈਸਲਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਬੱਸਾਂ ’ਚ ਸਫਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖ਼ਬਰ, ਇੰਨੇ ਦਿਨ ਜਾਮ ਰਹੇਗਾ ਚੱਕਾ, ਹੋ ਸਕਦੀ ਹੈ ਖੱਜਲ-ਖੁਆਰੀ
NEXT STORY