ਅੰਮ੍ਰਿਤਸਰ: ਭਾਜਪਾ ਦੇ ਨਵ-ਨਿਯੁਕਤ ਪੰਜਾਬ ਪ੍ਰਦੇਸ਼ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਨਵੇਂ ਚੁਣੇ ਗਏ ਰਾਜ ਸਭਾ ਮੈਂਬਰ ਤਰੁਣ ਚੁੱਘ ਅੱਜ ਅੰਮ੍ਰਿਤਸਰ ਪਹੁੰਚੇ। ਇਸ ਦੌਰਾਨ ਦੋਵਾਂ ਆਗੂਆਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਪੰਜਾਬ ਦੀ ਤਰੱਕੀ ਲਈ ਅਰਦਾਸ ਕੀਤੀ। ਇਸ ਤੋਂ ਬਾਅਦ ਭਾਜਪਾ ਵਰਕਰਾਂ ਨਾਲ ਮੀਟਿੰਗ ਦੌਰਾਨ ਤਰੁਣ ਚੁੱਘ ਨੇ ਕਿਹਾ ਕਿ ਅਸੀਂ ਇੱਥੋਂ ਹੀ ਆਪਣੇ ਨਵੇਂ ਅਹੁੱਦੇ ਦੀ ਸ਼ੁਰੂਆਤ ਕਰਨੀ ਸੋਚੀ ਸੀ। ਉਨ੍ਹਾਂ ਕਿਹਾ ਪਾਰਟੀ ਨੇ ਢਿੱਲੋਂ ਜੀ ਨੂੰ ਜਥੇਦਾਰ ਤੈਅ ਕੀਤਾ ਹੈ ਅਤੇ ਉਨ੍ਹਾਂ ਦੀ ਅਗਵਾਈ ਹੇਠ ਅਸੀਂ 117 ਸੀਟਾਂ 'ਤੇ ਚੋਣ ਲੜਾਂਗੇ ਤੇ ਹਰ ਸੀਟ ਲਈ ਮਿਹਨਤ ਕਰਾਂਗੇ। ਚੁੱਘ ਨੇ ਕਿਹਾ ਕਿ ਭਾਜਪਾ ਪੰਜਾਬ 'ਚ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵਰਗਾ ਚੰਗਾ ਸ਼ਾਸਨ ਪ੍ਰਦਾਨ ਕਰਨਾ ਚਾਹੁੰਦੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰੀ ਕੁਲਚੇ ਨੂੰ ਵਿਲੱਖਣ ਪਛਾਣ ਦਿਵਾਉਣ ਦੀ ਤਿਆਰੀ, ਭਲਕੇ ਹੋਵੇਗੀ ਅਹਿਮ ਮੀਟਿੰਗ
ਤਰੁਣ ਚੁੱਘ ਨੇ ਅੱਗੇ ਕਿਹਾ ਕਿ ਪੰਜਾਬ ਨੂੰ ਫਿਰੌਤੀ ਅਤੇ ਭ੍ਰਿਸ਼ਟਾਚਾਰ ਤੋਂ ਸਿਰਫ਼ ਮੋਦੀ ਸਰਕਾਰ ਦੀ ਭਾਜਪਾ ਹੀ ਕੱਢ ਸਕਦੀ ਹੈ। ਸਾਡੇ ਕੋਲ ਪਲਾਨ ਹੈ ਕਿ ਪੰਜਾਬ ਨੂੰ ਦੁਬਾਰਾ ਵਿਕਸਿਤ ਅਤੇ 'ਰੰਗਲਾ ਪੰਜਾਬ' ਕਿਵੇਂ ਬਣਾਉਣਾ ਹੈ। ਉਨ੍ਹਾਂ ਕਿਹਾ ਪੰਜਾਬ ਦਾ ਕਿਸਾਨ ਮੋਦੀ ਜੀ ਦੇ ਹੱਥਾਂ 'ਚ ਸੁਰੱਖਿਅਤ ਹੈ। ਅੱਜ ਦੁਨੀਆ 'ਚ ਸਭ ਤੋਂ ਤੇਜ਼ੀ ਨਾਲ ਵਧਣ ਵਾਲੀ ਅਰਥਵਿਵਸਥਾ ਭਾਰਤ ਦੀ ਹੈ।
ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਰਾਜ ਸਭਾ ਮੈਂਬਰ ਤਰੁਣ ਚੁੱਘ ਤੇ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ
ਇਸ ਦੌਰਾਨ ਕੇਵਲ ਸਿੰਘ ਢਿੱਲੋਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਦੇਸ਼ ਦੇ 22 ਸੂਬਿਆਂ 'ਚ ਭਾਜਪਾ ਦੀ ਸਰਕਾਰ ਹੈ ਅਤੇ ਜਿੱਥੇ ਭਾਜਪਾ ਹੈ, ਉੱਥੇ ਤਰੱਕੀ ਹੁੰਦੀ ਹੈ। ਅਸੀਂ 117 ਸੀਟਾਂ 'ਤੇ ਹਿੱਕ ਤਾਣ ਕੇ ਲੜਾਂਗੇ ਅਤੇ ਪੰਜਾਬ 'ਚ ਭਾਜਪਾ ਦੀ ਸਰਕਾਰ ਬਣਾਵਾਂਗੇ। ਵੈਸਟ ਬੰਗਾਲ ਤੋਂ ਬਾਅਦ ਹੁਣ ਪੰਜਾਬ ਦੀ ਵਾਰੀ ਹੈ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਜੀ ਪੰਜਾਬ ਨੂੰ ਬਹੁਤ ਪਿਆਰ ਕਰਦੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ 20 ਤਰੀਖ ਤੱਕ ਹੋ ਗਈ ਮੌਸਮ ਦੀ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ
ਪਾਕਿਸਤਾਨ ਗੁਰਦੁਆਰਾ ਹਮਲੇ ਦੀ ਨਿੰਦਾ
ਪਾਕਿਸਤਾਨ ਦੇ ਖੈਬਰ ਪਖਤੂਨਖਵਾ 'ਚ ਇੱਕ ਗੁਰਦੁਆਰੇ ਦੇ ਸੇਵਾਦਾਰਾਂ ਦੇ ਕਤਲ ਦੀ ਘਟਨਾ 'ਤੇ ਤਰੁਣ ਚੁੱਘ ਨੇ ਸਖ਼ਤ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਭਾਜਪਾ ਇਸ ਗੰਭੀਰ ਮਾਮਲੇ ਨੂੰ ਭਾਰਤੀ ਵਿਦੇਸ਼ ਮੰਤਰਾਲੇ ਰਾਹੀਂ ਪਾਕਿਸਤਾਨ ਸਰਕਾਰ ਕੋਲ ਉਠਾਵੇਗੀ। ਗੁਰਦੁਆਰੇ ਦੇ ਅੰਦਰ ਪਤੀ-ਪਤਨੀ 'ਤੇ ਸ਼ਰੇਆਮ ਗੋਲੀਬਾਰੀ ਬਹੁਤ ਨਿੰਦਣਯੋਗ ਹੈ। ਪਾਕਿਸਤਾਨ 'ਚ ਘੱਟ ਗਿਣਤੀਆਂ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ 'ਤੇ ਵੱਡੇ ਸਵਾਲ ਖੜ੍ਹੇ ਹੋ ਰਹੇ ਹਨ। ਸਾਡੇ ਗੁਰੂਆਂ ਨੇ ਕੁਰਬਾਨੀਆਂ ਦੇ ਕੇ ਧਰਮ ਦੀ ਰਾਖੀ ਕੀਤੀ ਹੈ। ਸਾਹਿਬਜ਼ਾਦਿਆਂ ਨੇ ਸ਼ਹੀਦੀ ਪਾਈ ਪਰ ਧਰਮ ਨਹੀਂ ਬਦਲਿਆ।
ਇਸ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਜੁੜੇ ਵਿਵਾਦ 'ਤੇ ਬੋਲਦਿਆਂ ਤਰੁਣ ਚੁੱਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਜਥੇਦਾਰ ਦੇ ਹੁਕਮਾਂ ਦੀ ਉਲੰਘਣਾ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪੂਰੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ 'ਤੇ ਖੜ੍ਹੀ ਹੈ ਅਤੇ ਸਾਰੇ ਪਾਰਟੀ ਆਗੂ ਅਕਾਲ ਤਖ਼ਤ ਸਾਹਿਬ ਅੱਗੇ ਝੁਕਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਵਾਲੀਆ ਵੀਡੀਓ 'ਤੇ ਤਕਨੀਕੀ ਟੈਸਟ ਕੀਤੇ ਜਾਣ ਦੇ ਬਾਵਜੂਦ ਸਰਕਾਰ ਇੱਕ ਵੱਖਰੀ ਰਿਪੋਰਟ ਤਿਆਰ ਕਰਕੇ ਮੁੱਖ ਮੰਤਰੀ ਨੂੰ ਸਹੀ ਠਹਿਰਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਚੁੱਘ ਨੇ ਕਿਹਾ ਕਿ ਸਰਕਾਰ ਤੱਥਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਏਮਜ਼ ਬਠਿੰਡਾ ਦਾ ਪੂਰਾ ਡਿਜੀਟਲ ਸਿਸਟਮ ਠੱਪ! ਖੱਜਲ-ਖੁਆਰ ਹੁੰਦੇ ਰਹੇ ਹਜ਼ਾਰਾਂ ਮਰੀਜ਼
NEXT STORY