ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਕਾਂਗਰਸ ਹਾਈਕਮਾਂਡ ਵੱਲੋਂ ਅੱਜ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਬਣਾ ਦਿੱਤਾ ਗਿਆ। ਚੰਨੀ ਦੇ ਮੁੱਖ ਮੰਤਰੀ ਬਨਣ ਉਪਰੰਤ ਉਨ੍ਹਾਂ ਨਾਲ ਪੰਜਾਬ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਮੁਲਾਕਾਤ ਕਰਕੇ ਵਧਾਈ ਦਿੱਤੀ ਗਈ। ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਨੇ ਪੰਜਾਬ ਸਰਕਾਰ ਦਾ ਕੰਮ ਚਲਾਉਣ ਲਈ ਸਹਿਯੋਗ ਮੰਗਿਆ ਹੈ। ਜਿਸ ਲਈ ਉਨ੍ਹਾਂ ਚੰਨੀ ਨੂੰ ਹਰ ਤਰ੍ਹਾਂ ਦਾ ਸਾਥ ਸਰਕਾਰ ਦੌਰਾਨ ਦੇਣ ਦਾ ਭਰੋਸਾ ਦਿੱਤਾ ਹੈ।
ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਕਾਂਗਰਸ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਨੂੰ ਨਾਲ ਲੈ ਕੇ ਚੱਲਣ ਦਾ ਵਿਸ਼ਵਾਸ਼ ਦਵਾਇਆ ਹੈ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਹਾਈਕਮਾਂਡ ਦੀ ਦੂਰਅੰਦੇਸ਼ੀ ਸੋਚ ਸਦਕਾ ਪੰਜਾਬ ਨੂੰ ਪਹਿਲਾ ਦਲਿਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰੂਪ ਵਿਚ ਮਿਲਿਆ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਪਾਰਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਵਿਚ ਜਿੱਥੇ ਪੰਜਾਬ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਛੂਹੇਗਾ। ਉਥੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਮੁੜ ਵੱਡੀ ਲੀਡ ਨਾਲ ਜਿੱਤ ਹਾਸਲ ਕਰਕੇ ਸਰਕਾਰ ਬਣਾਵੇਗੀ।
ਪੰਜਾਬ ਦੇ ਉਪ ਮੁੱਖ ਮੰਤਰੀ ਅਹੁਦੇ ਦੀ ਦੌੜ 'ਚ ਸ਼ਾਮਲ ਸਨ ਚਾਰ ਹਿੰਦੂ ਮੰਤਰੀ
NEXT STORY