ਸੰਗਰੂਰ (ਵਿਜੈ ਕੁਮਾਰ ਸਿੰਗਲਾ)-ਸੰਗਰੂਰ ਜ਼ਿਮਨੀ ਚੋਣ ਲਈ ਅੱਜ ਨਾਮਜ਼ਦਗੀਆਂ ਦੇ ਅਖੀਰਲੇ ਦਿਨ 3 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਭਾਜਪਾ ’ਚ 2 ਦਿਨ ਪਹਿਲਾਂ ਸ਼ਾਮਲ ਹੋਏ ਬਰਨਾਲਾ ਦੇ ਉੱਘੇ ਸਨਤਕਾਰ ਕੇਵਲ ਸਿੰਘ ਢਿੱਲੋਂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ, ਸੁਨੀਲ ਜਾਖੜ, ਪਰਮਿੰਦਰ ਸਿੰਘ ਢੀਂਡਸਾ ਉਚੇਚੇ ਤੌਰ ’ਤੇ ਮੌਜੂਦ ਰਹੇ। ਇਸੇ ਤਰ੍ਹਾਂ ਹੀ ਜੇਲ੍ਹ ’ਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨਾਲ ਡੀ. ਸੀ. ਦਫ਼ਤਰ ’ਚ ਪਹੰੁਚੇ ਤੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ।
ਇਹ ਵੀ ਪੜ੍ਹੋ : ਅਕਾਲੀ ਦਲ ਦੀ ਉਮੀਦਵਾਰ ਕਮਲਦੀਪ ਕੌਰ ਨੇ ਸੁਰੱਖਿਆ ਲੈਣ ਤੋਂ ਕੀਤਾ ਇਨਕਾਰ
ਇਸ ਮੌਕੇ ਉਨ੍ਹਾਂ ਨਾਲ ਵੱਡੀ ਗਿਣਤੀ ’ਚ ਸਮਰਥਕ ਵੀ ਮੌਜੂਦ ਰਹੇ। ਜ਼ਿਕਰਯੋਗ ਹੈ ਕਿ ਕਮਲਦੀਪ ਕੌਰ ਨੂੰ ਪੰਥਕ ਪਾਰਟੀਆਂ ਦੀ ਹਮਾਇਤ ਵੀ ਹਾਸਲ ਹੈ। ਕਾਂਗਰਸ ਦੇ ਨੌਜਵਾਨ ਆਗੂ ਤੇ ਧੂਰੀ ਦੇ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ, ਭਾਰਤ ਭੂਸ਼ਣ ਆਸ਼ੂ ਦੀ ਮੌਜੂਦਗੀ ਆਪਣੀ ਉਮੀਦਵਾਰੀ ਦੇ ਕਾਗਜ਼ ਦਾਖ਼ਲ ਕੀਤੇ। ਇਸ ਮੌਕੇ ਉਨ੍ਹਾਂ ਦੀ ਧਰਮਪਤਨੀ ਸਿਮਰਤ ਕੌਰ ਖੰਗੂੜਾ ਵੀ ਮੌਜੂਦ ਸਨ। ਸੰਗਰੂਰ ਜ਼ਿਮਨੀ ਚੋਣ ਦਾ ਅਖਾੜਾ ਪੂਰੀ ਤਰ੍ਹਾਂ ਭਖ ਚੁੱਕਾ ਹੈ। ਉਕਤ ਤਿੰਨ ਉਮੀਦਵਾਰਾਂ ਤੋਂ ਪਹਿਲਾਂ ‘ਆਪ’ ਦੇ ਜ਼ਿਲ੍ਹਾ ਇੰਚਾਰਜ ਤੇ ਸਰਪੰਚ ਗੁਰਮੇਲ ਸਿੰਘ ਘਰਾਚੋਂ ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ ਜਾ ਚੁੱਕੇ ਹਨ।
ਮਹਿਲਾ ਦੁੱਧ ਉਤਪਾਦਕਾਂ ਨੂੰ 2 ਤੋਂ 5 ਪਸ਼ੂਆਂ ਦੀ ਖਰੀਦ ਲਈ ਵਿੱਤੀ ਸਹਾਇਤਾ ਕਰਵਾਈ ਜਾਵੇਗੀ ਮੁਹੱਈਆ
NEXT STORY