ਚੰਡੀਗੜ੍ਹ (ਅੰਕੁਰ ਤਾਂਗੜੀ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਗਈ ਮੁਲਾਕਾਤ ਨੂੰ ਲੈ ਕੇ ਪੰਜਾਬ ਦੀ ਸਿਆਸਤ 'ਚ ਚਰਚਾ ਤੇਜ਼ ਹੋ ਗਈ ਹੈ। ਇਸ ਮੁਲਾਕਾਤ ਨੂੰ ਭਵਿੱਖ 'ਚ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਸੰਭਾਵਿਤ ਗਠਜੋੜ ਨਾਲ ਜੋੜ ਕੇ ਵੀ ਦੇਖਿਆ ਜਾ ਰਿਹਾ ਹੈ। ਇਸ ਦੌਰਾਨ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਕੇਵਲ ਸਿੰਘ ਢਿੱਲੋਂ ਨੇ ਇਸ ਮੁਲਾਕਾਤ ਬਾਰੇ ਆਪਣਾ ਪ੍ਰਤੀਕਰਮ ਦਿੱਤਾ ਹੈ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿਰਫ਼ ਭਾਜਪਾ ਦੇ ਨਹੀਂ, ਸਗੋਂ ਪੂਰੇ ਦੇਸ਼ ਦੇ ਪ੍ਰਧਾਨ ਮੰਤਰੀ ਹਨ ਅਤੇ ਉਨ੍ਹਾਂ ਨਾਲ ਕੋਈ ਵੀ ਵਿਅਕਤੀ ਮੁਲਾਕਾਤ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਨ ਅਤੇ ਉਨ੍ਹਾਂ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਸੁਖਬੀਰ ਸਿੰਘ ਬਾਦਲ ਪ੍ਰਧਾਨ ਮੰਤਰੀ ਨਾਲ ਮਿਲ ਕੇ ਆਏ ਹਨ ਅਤੇ ਉਮੀਦ ਹੈ ਕਿ ਉਨ੍ਹਾਂ ਨੇ ਪੰਜਾਬ ਦੇ ਭਲੇ ਲਈ ਕੋਈ ਵਧੀਆ ਗੱਲ ਕੀਤੀ ਹੋਵੇਗੀ।
ਹਾਲਾਂਕਿ, ਉਨ੍ਹਾਂ ਨੇ ਇਹ ਸਪੱਸ਼ਟ ਨਹੀਂ ਕੀਤਾ ਕਿ ਦੋਵਾਂ ਆਗੂਆਂ ਵਿਚਾਲੇ ਕਿਸੇ ਸੰਭਾਵਿਤ ਸਿਆਸੀ ਗਠਜੋੜ ਬਾਰੇ ਕੋਈ ਗੱਲਬਾਤ ਹੋਈ ਹੈ ਜਾਂ ਨਹੀਂ। ਗਠਜੋੜ ਬਾਰੇ ਪੁੱਛੇ ਜਾਣ ’ਤੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਇਸ ਬਾਰੇ ਉਹ ਕੁੱਝ ਨਹੀਂ ਕਹਿ ਸਕਦੇ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੇ ਪੰਜਾਬ ਦੇ ਭਲੇ ਲਈ ਕੀ ਗੱਲ ਕੀਤੀ ਹੈ, ਇਹ ਆਉਣ ਵਾਲਾ ਸਮਾਂ ਹੀ ਦੱਸੇਗਾ।
ਡਾ. ਵਿਕਰਮਜੀਤ ਸਾਹਨੀ ਨੂੰ ਅੰਤਰਰਾਸ਼ਟਰੀ ਸੰਸਥਾਵਾਂ ’ਚ ਮਿਲੀ ਉਪ-ਚੇਅਰਮੈਨ ਦੀ ਜ਼ਿੰਮੇਵਾਰੀ
NEXT STORY