ਚੰਡੀਗੜ੍ਹ (ਅੰਕੁਰ ਤਾਂਗੜੀ) : ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਮਹਿੰਗਾਈ ਭੱਤੇ (ਡੀ. ਏ.) ਦੇ ਮਾਮਲੇ 'ਚ ਸੂਬਾ ਸਰਕਾਰ ਨੂੰ ਘੇਰਿਆ ਹੈ। ਚੰਡੀਗੜ੍ਹ ਪਾਰਟੀ ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ 'ਚ ਭਾਜਪਾ ਸੂਬਾ ਪ੍ਰਧਾਨ ਨੇ ਕਿਹਾ ਕਿ ਅਦਾਲਤ ਸਰਕਾਰ ਬਾਰੇ ਪਹਿਲਾਂ ਹੀ ਇਹ ਟਿੱਪਣੀ ਕਰ ਚੁੱਕੀ ਹੈ ਕਿ ਅਦਾਲਤੀ ਫ਼ੈਸਲਿਆਂ ਦੀ ਇਹ ਸਰਕਾਰ ਪਰਵਾਹ ਨਹੀਂ ਕਰਦੀ।
ਢਿੱਲੋਂ ਨੇ ਕਿਹਾ ਕਿ ਜਿਹੜੀ ਸਰਕਾਰ ਅਤੇ ਕਾਨੂੰਨ ਲਾਗੂ ਕਰਵਾਉਣ ਵਾਲੀਆਂ ਅਦਾਲਤਾਂ ਦਾ ਸਤਿਕਾਰ ਨਹੀਂ ਕਰਦੀ, ਉਸ ਨੂੰ ਸੱਤਾ 'ਚ ਰਹਿਣ ਦਾ ਹੱਕ ਨਹੀਂ ਹੈ।
ਮਹਿੰਗਾਈ ਭੱਤੇ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਨੂੰ ਅਦਾਲਤੀ ਮਾਣਹਾਨੀ ਦਾ ਨੋਟਿਸ ਜਾਰੀ ਕੀਤੇ ਜਾਣ 'ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਨੋਟਿਸ ਕੇ. ਏ. ਪੀ. ਸਿਨਹਾ ਨਾਂ ਦੇ ਵਿਅਕਤੀ ਨੂੰ ਨਹੀਂ ਹੈ, ਸਗੋਂ ਪੰਜਾਬ ਸਰਕਾਰ ਦੇ ਚੀਫ਼ ਸੈਕਟਰੀ ਨੂੰ ਹੈ, ਜਿਸ ਦਾ ਅਰਥ ਹੈ ਕਿ ਇਹ ਨੋਟਿਸ ਸਮੁੱਚੀ ਪੰਜਾਬ ਸਰਕਾਰ ਨੂੰ ਹੈ। ਕੇਵਲ ਢਿੱਲੋਂ ਨੇ ਪੰਜਾਬ ਦੇ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਕਿ ਭਾਜਪਾ ਉਨ੍ਹਾਂ ਦੀਆਂ ਵਾਜਬ ਮੰਗਾਂ ਦਾ ਸਮਰਥਨ ਕਰਦੀ ਹੈ ਅਤੇ ਪਾਰਟੀ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਪ੍ਰਮੁੱਖਤਾ ਨਾਲ ਸਾਰੇ ਮਸਲੇ ਵਿਚਾਰੇ ਜਾਣਗੇ ਅਤੇ ਫ਼ੌਰੀ ਹੱਲ ਕੀਤੇ ਜਾਣਗੇ। ਉਨ੍ਹਾਂ ਕਿਹਾ ਭਾਜਪਾ 10 ਅਕਤੂਬਰ ਦੀ ਮੁਲਾਜ਼ਮਾਂ ਦੀ ਸੰਗਰੂਰ ਰੈਲੀ ਦਾ ਵੀ ਸਮਰਥਨ ਕਰਦੀ ਹੈ।
ਲੁਧਿਆਣਾ 'ਚ ਸਪੈਸ਼ਲ ਆਪ੍ਰੇਸ਼ਨ ਦੌਰਾਨ 2 ਗੈਂਗਸਟਰ ਕਾਬੂ! ਮੋਹਾਲੀ 'ਚ ਕਰਨ ਚੱਲੇ ਸੀ ਵੱਡਾ ਕਾਂਡ
NEXT STORY