ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਫਾਜ਼ਿਲਕਾ ਜ਼ਿਲ੍ਹੇ ਵਿੱਚ ਸੇਮ ਅਚੇਤ ਜਲਭਰਾਅ ਦੀ ਗੰਭੀਰ ਸਮੱਸਿਆ ਦੇ ਸਥਾਈ ਹੱਲ ਲਈ ਕੇਂਦਰ ਸਰਕਾਰ ਵੱਲੋਂ ਕੀਤੀ ਗਈ ਪਹਿਲਕਦਮੀ ਦਾ ਸਵਾਗਤ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਪੰਜਾਬ ਦੇ ਕਿਸਾਨਾਂ ਦੀ ਤਰਫ਼ੋਂ ਧੰਨਵਾਦ ਕੀਤਾ ਹੈ।

ਕੇਵਲ ਸਿੰਘ ਢਿੱਲੋਂ ਨੇ ਦੱਸਿਆ ਕਿ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੱਲੋਂ ਫਾਜ਼ਿਲਕਾ ਵਿਚ ਸੇਮ ਦੀ ਸਮੱਸਿਆ ਦੇ ਸਥਾਈ ਹੱਲ ਲਈ ਆਈਸੀਏਆਰ- ਸੀਐੱਸਐੱਸਆਰਆਈ, ਕਰਨਾਲ ਦੇ ਡਾਇਰੈਕਟਰ ਦੀ ਅਗਵਾਈ ਹੇਠ ਛੇ ਮੈਂਬਰੀ ਮਾਹਿਰ ਕਮੇਟੀ ਦਾ ਗਠਨ ਕਰਨਾ ਇੱਕ ਮਹੱਤਵਪੂਰਨ ਕਦਮ ਹੈ। ਇਹ ਕਮੇਟੀ ਪ੍ਰਭਾਵਿਤ ਖੇਤਰਾਂ ਦਾ ਜ਼ਮੀਨੀ ਪੱਧਰ 'ਤੇ ਮੁਲਾਂਕਣ ਕਰੇਗੀ ਅਤੇ ਸੇਮ ਕਾਰਨ ਪ੍ਰਭਾਵਿਤ ਹੋਈ ਖੇਤੀਯੋਗ ਜ਼ਮੀਨ ਦੀ ਮੁੜ ਬਹਾਲੀ ਲਈ ਢੁੱਕਵੇਂ ਅਤੇ ਵਿਗਿਆਨਕ ਹੱਲ ਸੁਝਾਏਗੀ।
ਉਨ੍ਹਾਂ ਕਿਹਾ ਕਿ ਫਾਜ਼ਿਲਕਾ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਸੇਮ ਕਾਰਨ ਕਿਸਾਨਾਂ ਦਾ ਹਰ ਸਾਲ ਭਾਰੀ ਨੁਕਸਾਨ ਹੁੰਦਾ ਹੈ। ਅਜਿਹੇ ਵਿੱਚ ਮਾਹਿਰ ਕਮੇਟੀ ਦੀ ਪਹਿਲਕਦਮੀ ਨਾਲ ਸਮੱਸਿਆ ਦੇ ਮੂਲ ਕਾਰਨਾਂ ਦੀ ਪਛਾਣ ਕਰਨ ਅਤੇ ਪੱਕੇ ਤੌਰ ਉੱਤ ਪ੍ਰਭਾਵਸ਼ਾਲੀ ਹੱਲ ਤਿਆਰ ਕਰਨ ਵਿੱਚ ਮਦਦ ਮਿਲੇਗੀ। ਪੰਜਾਬ ਭਾਜਪਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਕਿਸਾਨਾਂ ਦੀ ਭਲਾਈ, ਖੇਤੀਬਾੜੀ ਨੂੰ ਮਜ਼ਬੂਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਹੈ। ਇਹ ਕਦਮ ਪੰਜਾਬ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਵਿਗਿਆਨਕ ਅਤੇ ਸਥਾਈ ਹੱਲ ਵੱਲ ਇੱਕ ਅਹਿਮ ਪਹਿਲ ਹੈ।
ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ ਚੜ੍ਹੇ ਪੁਲਸ ਅੜਿੱਕੇ
NEXT STORY