ਜਲੰਧਰ (ਵੈੱਬ ਡੈਸਕ)- ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਪੰਜਾਬ ਭਾਜਪਾ ਵੱਲੋਂ ਅੱਜ ਜਲੰਧਰ 'ਚ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਨਸ਼ਾ ਪੀੜਤ ਪਰਿਵਾਰਾਂ ਨਾਲ ਗੱਲਬਾਤ ਕੀਤੀ। ਆਪਣੇ ਸੰਬੋਧਨ ਦੌਰਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਉਹੀ ਪੰਜਾਬ ਹੈ, ਜਿਹੜਾ ਨੰਬਰ ਇਕ 'ਤੇ ਸੂਬਾ ਹੁੰਦਾ ਸੀ। ਪੰਜਾਬ ਨੂੰ ਹੁਣ ਨਸ਼ੇ ਦਾ ਕੌਹੜ ਲੱਗ ਚੁੱਕਾ ਹੈ। ਪੰਜਾਬ 'ਚ ਟੌਫ਼ੀਆਂ ਦੇ ਵਾਂਗੂ ਨਸ਼ਾ ਵਿੱਕ ਰਿਹਾ ਹੈ।
ਪੰਜਾਬ ਵਿਚ ਨਸ਼ਾ ਮੁਕਤ ਨਹੀਂ ਹੋਇਆ ਸਗੋਂ ਹੁਣ ਨਸ਼ਾ ਤਾਂ ਘਰ-ਘਰ ਵਿਕਣ ਲੱਗ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ੇ ਖ਼ਿਲਾਫ਼ ਜਨਅੰਦੋਲਨ ਚਲਾਉਣ ਦੀ ਲੋੜ ਹੈ। ਕੇਵਲ ਢਿੱਲੋਂ ਨੇ ਕਿਹਾ ਕਿ 30 ਸਤੰਬਰ ਨੂੰ ਅਮਿਤ ਸ਼ਾਹ ਪੰਜਾਬ ਆ ਰਹੇ ਹਨ। ਨਸ਼ਾ ਮੁਕਤ ਯਾਤਰਾ ਦਾ ਚੋਣਾਂ ਨਾਲ ਕੋਈ ਲਿੰਕ ਨਹੀਂ ਹੈ। ਸਾਡੀ ਸਰਕਾਰ ਆਉਣ 'ਤੇ ਪੰਜਾਬ ਵਿਚੋਂ ਨਸ਼ੇ ਨੂੰ ਖ਼ਤਮ ਕੀਤਾ ਜਾਵੇਗਾ।

ਇਹ ਵੀ ਪੜ੍ਹੋ:ਜਲੰਧਰ ਵਾਸੀ ਦੇਣ ਧਿਆਨ! ਐਕਸ਼ਨ 'ਚ CP ਸਤਿੰਦਰ ਸਿੰਘ, ਜਾਰੀ ਇਹ ਹੁਕਮ
ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ 'ਤੇ ਤਿੱਖੇ ਸ਼ਬਦੀ ਕਰਦਿਆਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਵਿਗੜੀ ਹੋਈ ਹੈ। ਐੱਲ. ਪੀ. ਯੂ. ਮਾਮਲੇ 'ਤੇ ਬੋਲਦਿਆਂ ਕੇਵਲ ਢਿੱਲੋਂ ਨੇ ਕਿਹਾ ਕਿ ਜੇਕਰ ਐੱਲ. ਪੀ. ਯੂ. ਵਿਚ ਬਾਹਰੀ ਲੋਕ ਵੀ ਆਏ ਹਨ ਤਾਂ ਮੈਂ ਪੁੱਛਣਾ ਚਾਹੁੰਦਾ ਹਾਂ ਕਿ ਬਾਹਰੀ ਲੋਕ ਯੂਨੀਵਰਸਿਟੀ ਵਿਚ ਕਿਵੇਂ ਦਾਖ਼ਲ ਹੋਏ।
ਇਹ ਵੀ ਪੜ੍ਹੋ: MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ ਅਪਡੇਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਅਮਰੀਕੀ ਰਾਜਦੂਤ ਸਰਜੀਓ ਗੋਰ
NEXT STORY