ਚੰਡੀਗੜ੍ਹ (ਅੰਕੁਰ) : ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ 30 ਸਤੰਬਰ ਨੂੰ ਜਲੰਧਰ ਵਿਖੇ ਹੋਣ ਵਾਲੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੀ ਰੈਲੀ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸ਼ਿਰਕਤ ਪੰਜਾਬ ਲਈ ਨਵੀਂ ਆਸ, ਨਵੇਂ ਭਰੋਸੇ ਅਤੇ ਨਵੇਂ ਸੰਕਲਪ ਦਾ ਪ੍ਰਤੀਕ ਬਣੇਗਾ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇਕ ਸਭਾ ਨਹੀਂ ਸਗੋਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਸੂਬੇ ਨੂੰ ਸੁਰੱਖਿਅਤ, ਖ਼ੁਸ਼ਹਾਲ ਅਤੇ ਮਜ਼ਬੂਤ ਬਣਾਉਣ ਲਈ ਲੋਕਾਂ ਦੀ ਆਵਾਜ਼ ਨੂੰ ਹੋਰ ਬੁਲੰਦ ਕਰਨ ਦਾ ਮੌਕਾ ਹੈ। ਉਨ੍ਹਾਂ ਕਿਹਾ ਕਿ ਗੁਰੂਆਂ-ਪੀਰਾਂ, ਸੂਰਬੀਰਾਂ ਅਤੇ ਸ਼ਹੀਦਾਂ ਦੀ ਧਰਤੀ ਪੰਜਾਬ ਉੱਪਰ ਨਸ਼ੇ ਦਾ ਵੱਡਾ ਕਲੰਕ ਲੱਗ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਖ਼ਪਤਕਾਰਾਂ ਨੂੰ PSPCL ਵਲੋਂ ਵੱਡੀ ਰਾਹਤ, ਕੁਨੈਕਸ਼ਨ ਕੱਟਣ 'ਤੇ ਤੁਰੰਤ ਪ੍ਰਭਾਵ ਨਾਲ ਲਾਈ ਰੋਕ
ਪੰਜਾਬ ਦੀ ਜਵਾਨੀ ਨੂੰ ਨਸ਼ੇ ਤੋਂ ਬਚਾਉਣਾ, ਨਸ਼ੇ ਦੇ ਨੈੱਟਵਰਕ ਨੂੰ ਤੋੜਨਾ ਅਤੇ ਪੰਜਾਬ ਦੇ ਹਰ ਪਰਿਵਾਰ ’ਚ ਸੁਰੱਖਿਆ ਅਤੇ ਖ਼ੁਸ਼ਹਾਲੀ ਦਾ ਭਰੋਸਾ ਪੈਦਾ ਕਰਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨਸ਼ੇ ਨੂੰ ਰੋਕਣ ’ਚ ਫੇਲ੍ਹ ਰਹੀ ਹੈ। ਚਿੱਟੇ ਦਾ ਨਸ਼ਾ ਘਰ-ਘਰ ਤੱਕ ਹੋਣ ਡਿਲੀਵਰੀ ਹੋਣ ਲੱਗਿਆ ਹੈ। ਘਰਾਂ ਦੇ ਘਰ ਇਸ ਭਿਆਨਕ ਕੋਹੜ ਨੇ ਆਪਣੀ ਲਪੇਟ ’ਚ ਲੈ ਲਏ ਹਨ, ਜਿਸ ਕਰਕੇ ਇਸ ਨਸ਼ੇ ਦੀ ਸਮੱਸਿਆ ਦਾ ਹੱਲ ਸਿਰਫ਼ ਭਾਜਪਾ ਹੀ ਕਰੇਗੀ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਨੇ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਤੱਕ ਪਹੁੰਚ ਕਰਦਿਆਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਸਾਂਝੇ ਸੰਕਲਪ ਨਾਲ ਜੋੜਿਆ ਹੈ।
ਇਹ ਵੀ ਪੜ੍ਹੋ : ਅਕਾਲੀ ਦਲ ਨੇ ਇਸ ਮਹਿਲਾ ਆਗੂ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਪੂਰੀ ਖ਼ਬਰ
ਲਗਭਗ 4,000 ਕਿਲੋਮੀਟਰ ਦੇ ਇਸ ਸਫ਼ਰ ਦੌਰਾਨ ਪਿੰਡ-ਪਿੰਡ ਤੇ ਲੋਕਾਂ ਦੇ ਘਰਾਂ ਤੱਕ ਪਹੁੰਚ ਕੇ ਨਸ਼ਿਆਂ ਖ਼ਿਲਾਫ਼ ਲੋਕ ਜਾਗਰੂਕਤਾ ਅਤੇ ਸਾਂਝੀ ਲੜਾਈ ਦਾ ਸੁਨੇਹਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਦਾ ਪੰਜਾਬ ਆਉਣਾ ਇਸ ਮੁਹਿੰਮ ਨੂੰ ਹੋਰ ਮਜ਼ਬੂਤੀ ਦੇਣ ਵਾਲਾ ਹੈ। ਕੇਂਦਰੀ ਗ੍ਰਹਿ ਮੰਤਰੀ ਵਜੋਂ ਨਸ਼ਿਆਂ ਵਿਰੁੱਧ ਕਾਰਵਾਈ ਨਾਲ ਜੁੜੇ ਮੁੱਦਿਆਂ ’ਤੇ ਕੇਂਦਰ ਸਰਕਾਰ ਦੀ ਪਹੁੰਚ ਨੂੰ ਪੰਜਾਬ ਦੇ ਲੋਕਾਂ ਸਾਹਮਣੇ ਰੱਖਣਗੇ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਪੰਜਾਬ ਯਾਤਰਾ ਨੇ ਪੰਜਾਬ ਦੇ ਲੋਕਾਂ ’ਚ ਨਵੀਂ ਉਮੀਦ ਜਗਾਈ ਹੈ ਅਤੇ ਜਲੰਧਰ ਦੀ ਮਹਾਸਭਾ ਉਸ ਉਮੀਦ ਨੂੰ ਇਕ ਮਜ਼ਬੂਤ ਸੰਕਲਪ ਵਿੱਚ ਬਦਲਣ ਦਾ ਮੌਕਾ ਹੈ। ਇਹ ਪੰਜਾਬ ਦੀ ਜਵਾਨੀ ਦੇ ਸੁਰੱਖਿਅਤ ਭਵਿੱਖ ਲਈ ਸਾਂਝੀ ਆਵਾਜ਼ ਬੁਲੰਦ ਕਰਨ ਦਾ ਸਮਾਂ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’, ਡਰੋਨ ’ਤੇ ਮੁਕੰਮਲ ਪਾਬੰਦੀ
NEXT STORY