ਅੰਮ੍ਰਿਤਸਰ (ਸੁਮਿਤ ਖੰਨਾ) : ਜਲਿਆਂਵਾਲਾ ਬਾਗ 'ਚ ਆਉਣ ਵਾਲੇ ਸੈਲਾਨੀ ਹੁਣ ਖਾਦੀ ਦੇ ਫੁੱਲਾਂ ਨਾਲ ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਸਕਣਗੇ।
ਜਾਣਕਾਰੀ ਮੁਤਾਬਕ ਪਾਰਟੀਸ਼ਨ ਅਜਾਇਬ ਘਰ ਦੀ ਪ੍ਰਬੰਧਕੀ ਟੀਮ ਨੇ ਜਲਿਆਂ ਵਾਲਾ ਬਾਗ ਦੇ ਸ਼ਤਾਬਦੀ ਸਮਾਰੋਹ ਨੂੰ ਮੁੱਖ ਰੱਖਦੇ ਹੋਏ ਇਨ੍ਹਾਂ ਫੁੱਲਾਂ ਦਾ ਨਿਵੇਕਲਾ ਉਪਰਾਲਾ ਕੀਤਾ ਹੈ। ਸ਼ਹੀਦ ਉਧਮ ਸਿੰਘ ਦੀ ਯਾਦ 'ਚ 13 ਮਾਰਚ ਤੋਂ ਇਨ੍ਹਾਂ ਫੁੱਲਾਂ ਨਾਲ ਸ਼ਹੀਦਾਂ ਨੂੰ ਸ਼ਰਧਾਂਜਲਾ ਦੇਣ ਦਾ ਸਿਲਸਿਲਾ ਸ਼ੁਰੂ ਹੋ ਜਾਵੇਗਾ। ਦੱਸ ਦੇਈਏ ਕਿ ਇਸ ਵਾਰ ਜਲਿਆਂਵਾਲਾ ਬਾਗ ਕਾਂਡ ਦੇ 100 ਸਾਲ ਪੂਰੇ ਹੋਣ ਜਾ ਰਹੇ ਹਨ। ਇਸ ਸ਼ਤਾਬਦੀ ਨੂੰ ਵੱਡੇ ਪੱਧਰ 'ਤੇ ਮਨਾਇਆ ਜਾਵੇਗਾ।
'ਵਿਸਾਖੀ' 'ਤੇ 30 ਹਜ਼ਾਰ ਸ਼ਰਧਾਲੂਆਂ ਨੂੰ ਵੀਜ਼ਾ ਦੇਵੇਗਾ ਪਾਕਿਸਤਾਨ
NEXT STORY