ਖਡੂਰ ਸਾਹਿਬ (ਬਿਊਰੋ) - ਪੰਜਾਬ ’ਚ ਵਿਧਾਨ ਸਭਾ ਚੋਣਾਂ 20 ਫਰਵਰੀ ਨੂੰ ਹੋਣ ਜਾ ਰਹੀਆਂ ਹਨ। ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਆਪੋ ਆਪਣੀਆਂ ਤਿਆਰੀਆਂ ’ਚ ਲੱਗੀਆਂ ਹੋਈਆਂ ਹਨ। ਇਸ ਦੌਰਾਨ ਜੇਕਰ ਗੱਲ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੀ ਕੀਤੀ ਜਾਵੇ ਤਾਂ ਇਸ ਹਲਕੇ ’ਚ ਉਸ ਸਮੇਂ ਨਵਾਂ ਕਲੇਸ਼ ਪੈ ਗਿਆ, ਜਦੋਂ 2 ਕਾਂਗਰਸੀ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਭਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਦੇ ਮੌਜੂਦਾ ਵਿਧਾਇਕ ਰਮਨਦੀਪ ਸਿੰਘ ਸਿੱਕੀ ਤੋਂ ਇਲਾਵਾ ਲੋਕ ਸਭਾ ਮੈਂਬਰ ਜਸਬੀਰ ਸਿੰਘ ਡਿੰਪਾ ਦੇ ਭਰਾ ਰਾਜਨ ਗਿੱਲ ਨੇ ਵੀ ਕਾਂਗਰਸੀ ਉਮੀਦਵਾਰ ਵਜੋਂ ਆਪਣਾ ਨਾਮਜ਼ਦਗੀ ਪੱਤਰ ਭਰ ਦਿੱਤਾ ਹੈ।
ਪੜ੍ਹੋ ਇਹ ਵੀ ਖ਼ਬਰ - ਬਟਾਲਾ ਤੋਂ ਭਾਜਪਾ ਦੇ ਉਮੀਦਵਾਰ ਫ਼ਤਹਿਜੰਗ ਬਾਜਵਾ ਖ਼ਿਲਾਫ਼ ਪਰਚਾ ਦਰਜ
ਦੱਸ ਦੇਈਏ ਕਿ 2 ਉਮੀਦਵਾਰਾਂ ਵਲੋਂ ਚੋਣ ਲੜਨ ਲਈ ਪੱਤਰ ਭਰਨ ’ਤੇ ਕਾਂਗਰਸ ਪਾਰਟੀ ਵਿਚ ਨਵਾਂ ਕਲੇਸ਼ ਪੈਦਾ ਹੋ ਗਿਆ ਹੈ। ਖਡੂਰ ਸਾਹਿਬ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਨਜੀਤ ਸਿੰਘ ਸਿੱਕੀ ਨੇ ਕੁਝ ਦਿਨ ਪਹਿਲਾਂ ਹੀ ਆਪਣਾ ਨਾਮਜ਼ਦਗੀ ਪੱਤਰ ਭਰ ਦਿੱਤਾ ਸੀ। ਉਸ ਤੋਂ ਅਗਲੇ ਹੀ ਦਿਨ ਲੋਕ ਸਭਾ ਮੈਂਬਰ ਜਸਬੀਰ ਸਿੰਘ ਡਿੰਪਾ ਦੇ ਭਰਾ ਰਾਜਨ ਗਿੱਲ ਨੇ ਵੀ ਆਪਣਾ ਨਾਮਜ਼ਦਗੀ ਪੱਤਰ ਭਰ ਦਿੱਤਾ ਸੀ।
ਪੜ੍ਹੋ ਇਹ ਵੀ ਖ਼ਬਰ - ਭਾਜਪਾ ’ਚ ਅੰਦੂਰਨੀ ਲੜਾਈ ਖੁੱਲ੍ਹ ਕੇ ਆਈ ਸਾਹਮਣੇ, ਫਤਿਹਜੰਗ ਬਾਜਵਾ ਦੇ ਰੋਡ ਸ਼ੋਅ ’ਚ ਭਿੜੇ ਭਾਜਪਾਈ
ਜ਼ਿਕਰਯੋਗ ਹੈ ਕਿ ਬੀਤੇ ਦਿਨਾਂ ਤੋਂ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਕਿ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਰਮਨਜੀਤ ਸਿੱਕੀ ਨੂੰ ਬੈਂਕ ਆਫ ਇੰਡੀਆ ਨੇ ਡਿਫਾਲਟਰ ਕਰਾਰ ਕਰ ਦਿੱਤਾ। ਉਕਤ ਉਮੀਦਵਾਰ ਬੈਂਕ ਵੱਲੋਂ 6 ਕਰੋੜ 35 ਲੱਖ ਰੁਪਏ ਦਾ ਡਿਫਾਲਟਰ ਕਰਾਰ ਦਿੱਤਾ ਗਿਆ ਹੈ ਅਤੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਗਈ ਸੀ ਕਿ ਉਮੀਦਵਾਰ ਦੀ ਨਾਮਜ਼ਦਗੀ ਦਾਖ਼ਲ ਨਾ ਕੀਤੀ ਜਾਵੇ। ਇਸ ਤੋਂ ਬਾਅਦ ਰਮਨਜੀਤ ਸਿੰਘ ਸਿੱਕੀ ਨੂੰ ਡਰ ਪੈ ਗਿਆ ਕਿ ਕਿਤੇ ਕਾਂਗਰਸ ਹਾਈ ਕਮਾਨ ਉਨ੍ਹਾਂ ਦੀ ਟਿਕਟ ਨਾ ਕੱਟ ਦੇਵੇ। ਇਸੇ ਕਾਰਨ ਸਿੱਕੀ ਨੇ ਆਜ਼ਾਦ ਉਮੀਦਵਾਰ ਵਜੋਂ ਵੀ ਨਾਮਜ਼ਦਗੀ ਪੱਤਰ ਦਾਖ਼ਲ ਕਰਵਾ ਦਿੱਤੇ।
ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਖਰੜ 'ਚ ਰੇਲਗੱਡੀ ਹੇਠਾਂ ਆ ਕੇ ਕਬਾੜੀਏ ਦੀ ਮੌਤ
NEXT STORY