ਚੰਡੀਗੜ੍ਹ, (ਕਮਲ)- ਪੰਜਾਬ ਦੇ ਜੰਗਲਾਤ, ਪ੍ਰਿੰਟਿੰਗ, ਸਟੇਸ਼ਨਰੀ ਅਤੇ ਐੱਸ. ਸੀ. ਤੇ ਬੀ. ਸੀ. ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਨੇ ਅੱਜ ਇੱਥੇ ਵਿਰੋਧੀ ਧਿਰ ਦੇ ਨੇਤਾ ਅਤੇ ਆਪ ਆਗੂ ਸੁਖਪਾਲ ਖਹਿਰਾ ਨੂੰ ਲੰਮੇ ਹੱਥੀਂ ਲੈਂਦਿਆਂ ਕਿਹਾ ਕਿ ਸੁਖਪਾਲ ਖਹਿਰਾ ਆਪਣਾ ਦਿਮਾਗੀ ਸੰਤੁਲਨ ਗੁਆ ਚੁੱਕੇ ਹਨ, ਜਿਸ ਕਰ ਕੇ ਉਨ੍ਹਾਂ ਨੂੰ ਪਤਾ ਨਹੀਂ ਲੱਗਦਾ ਕਿ ਉਨ੍ਹਾਂ ਨੇ ਕੀ ਬੋਲਣਾ ਹੈ।
ਉਹ ਹਰ ਰੋਜ਼ ਫੋਕੀ ਸ਼ੋਹਰਤ ਹਾਸਲ ਕਰਨ ਲਈ ਬੇਤੁਕੀ ਅਤੇ ਬੋਲੋੜੀ ਬਿਆਨਬਾਜ਼ੀ ਕਰ ਰਹੇ ਹਨ। ਧਰਮਸੌਤ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਵਿਕਾਸ ਲਈ ਲਏ ਜਾ ਰਹੇ ਇਤਿਹਾਸਿਕ ਫੈਸਲਿਆਂ ਤੋਂ ਖਹਿਰਾ ਬੌਖਲਾ ਗਏ ਹਨ।
ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦਾ ਆਗੂ ਹੋਣ ਨਾਤੇ ਉਨ੍ਹਾਂ ਦਾ ਫਰਜ਼ ਬਣਦਾ ਹੈ ਕਿ ਸਰਕਾਰ ਦੇ ਕੰਮਾਂ ਦੀ ਆਲੋਚਨਾ ਕਰਨ ਪਰ ਉਨ੍ਹਾਂ ਨੂੰ ਕੋਈ ਵੀ ਬਿਆਨ ਦੇਣ ਤੋਂ ਪਹਿਲਾਂ ਸੋਚਣਾ ਜ਼ਰੂਰ ਚਾਹੀਦਾ ਹੈ ਕਿ ਉਹ ਕੀ ਬੋਲ ਰਹੇ ਹਨ। ਉਨ੍ਹਾਂ ਵੱਲੋਂ ਮੁੱਖ ਮੰਤਰੀ ਖਿਲਾਫ ਕੀਤੀ ਜਾ ਰਹੀ ਬਿਆਨਬਾਜ਼ੀ ਤੋਂ ਸਾਫ ਜ਼ਾਹਿਰ ਹੋ ਰਿਹਾ ਹੈ ਕਿ ਖਹਿਰਾ ਜ਼ਮੀਨੀ ਪੱਧਰ ਨਾਲ ਜੁੜੇ ਹੋਏ ਆਗੁ ਨਹੀਂ ਹਨ। ਉਨ੍ਹਾਂ ਕਿਹਾ ਕਿ ਖਹਿਰਾ ਨੇ ਪਹਿਲਾਂ ਖੁਦ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰੰਘ ਵਿਰੁੱਧ ਜਾਂਚ ਦੀ ਮੰਗ ਕੀਤੀ ਸੀ ਜੇਕਰ ਹੁਣ ਸਰਕਾਰ ਵੱਲੋਂ ਜਸਟਿਸ ਨਾਰੰਗ ਕਮਿਸ਼ਨ ਵੱਲੋਂ ਜਾਂਚ ਕਰਵਾਈ ਗਈ ਹੈ ਤਾਂ ਖਹਿਰਾ ਹੁਣ ਆਖ ਰਹੇ ਹਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਣਾ ਗੁਰਜੀਤ ਨੂੰ ਕਲੀਨ ਚਿੱਟ ਦਿਵਾਈ ਗਈ ਹੈ। ਇਸੇ ਪ੍ਰਕਾਰ ਮਾਨਸਾ ਵਿਚ ਕਪਾਹ ਦੀ ਫਸਲ 'ਤੇ ਹੋਏ ਸਫੈਦ ਮੱਖੀ ਦੇ ਹਮਲੇ ਦੇ ਮਾਮਲੇ 'ਚ ਘਟੀਆ ਕੀਟਨਾਸ਼ਕ ਦਵਾਈਆਂ ਮੁਹੱਈਆ ਹੋਣ ਵਿਚ ਮੁੱਖ ਮੰਤਰੀ ਦਫਤਰ ਦੀ ਸਾਂਝੇਦਾਰੀ ਹੋਣ ਦੇ ਦੋਸ਼ ਲਗਾਉਣਾ ਬਹੁਤ ਹੀ ਹਾਸੋਹੀਣੀ ਗੱਲ ਹੈ। ਇੰਨਾ ਸ਼ੁਕਰ ਹੈ ਕਿ ਖਹਿਰਾ ਨੇ ਇਹ ਨਹੀਂ ਆਖ ਦਿੱਤਾ ਕਿ ਸਫੈਦ ਮੱਖੀ ਵੀ ਕਾਂਗਰਸ ਸਰਕਾਰ ਦੀ ਦੇਣ ਹੈ। ਉਨ੍ਹਾਂ ਕਿਹਾ ਕਿ ਖਹਿਰਾ ਦੀ ਬਿਆਨਬਾਜ਼ੀ ਹਮੇਸ਼ਾ ਹੀ ਸੱਚਾਈ ਤੋਂ ਕੋਹਾਂ ਦੂਰ ਹੁੰਦੀ ਹੈ, ਕੋਈ ਦੋਸ਼ ਲਗਾਉਣ ਤੋਂ ਪਹਿਲਾਂ ਖਹਿਰਾ ਇਸ ਦੀ ਸੱਚਾਈ ਦੀ ਤਹਿ ਤੱਕ ਜਾਣ।
ਧਰਮਸੌਤ ਨੇ ਕਿਹਾ ਕਿ ਖਹਿਰਾ ਨੂੰ ਇਹ ਸਮਝ ਜਾਣਾ ਚਾਹੀਦਾ ਹੈ ਕਿ ਪੰਜਾਬ ਦੇ ਲੋਕਾਂ ਨੇ ਵਿਧਾਨ ਸਭਾ ਚੋਣਾਂ ਦੌਰਾਨ 'ਆਪ' ਪਾਰਟੀ ਨੂੰ ਬੁਰੀ ਤਰ੍ਹਾਂ ਨਾਲ ਨਕਾਰ ਦਿੱਤਾ ਹੈ। ਹੁਣ ਉਹ ਜਿੰਨਾ ਮਰਜ਼ੀ ਝੂਠ ਬੋਲ ਲੈਣ ਇਸ ਦਾ ਕੋਈ ਲਾਭ ਨਹੀਂ ਮਿਲਣਾ।
ਪ੍ਰਸ਼ੰਸਕਾਂ ਨੇ ਘੇਰਿਆ ਪ੍ਰਮੀਸ਼ ਵਰਮਾ, ਖਹਿੜਾ ਛੁਡਾਉਣ ਲਈ ਪੁੱਜਾ ਥਾਣੇ
NEXT STORY