ਮੋਹਾਲੀ : ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਅੱਜ ਮੋਹਾਲੀ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ ਹੋਈ। ਅਦਾਲਤ ਨੇ ਉਨ੍ਹਾਂ ਨੂੰ ਅਗਲੀ ਤਰੀਕ 'ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਉਥੇ ਹੀ ਈਡੀ ਵੱਲੋਂ ਦਿੱਤੇ ਗਏ ਗਵਾਹਾਂ ਨੂੰ ਵੀ ਸਬੂਤਾਂ ਸਮੇਤ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਹੈ। ਈਡੀ ਨੇ ਖਹਿਰਾ ਖ਼ਿਲਾਫ਼ ਕੇਸ ਦਰਜ ਕਰਵਾਇਆ ਹੈ, ਜੋ ਸੱਤਾਧਾਰੀ ਆਮ ਆਦਮੀ ਪਾਰਟੀ ਨਾਲ ਜੁੜਿਆ ਹੋਇਆ ਹੈ।
ਸੁਖਪਾਲ ਖਹਿਰਾ ਨੇ ਅਰਵਿੰਦ ਕੇਜਰੀਵਾਲ ਦੀ ਅਗਵਾਈ 'ਚ ਆਮ ਆਦਮੀ ਪਾਰਟੀ ਦੀ ਮੈਂਬਰਸ਼ਿਪ ਲਈ ਸੀ। ਉਸ ਸਮੇਂ ਉਹ ਵਿਦੇਸ਼ਾਂ 'ਚ ਬੈਠੇ ਪੰਜਾਬੀਆਂ ਕੋਲ ਜਾ ਕੇ 'ਆਪ' ਲਈ ਫੰਡ ਇਕੱਠਾ ਕਰਦੇ ਸਨ। ਇਸ ਮਾਮਲੇ 'ਚ ਈਡੀ ਨੇ ਉਨ੍ਹਾਂ ਖ਼ਿਲਾਫ਼ ਜਾਂਚ ਸ਼ੁਰੂ ਕੀਤੀ ਸੀ। ਜਾਂਚ ਤੋਂ ਸੰਤੁਸ਼ਟ ਨਾ ਹੋਣ 'ਤੇ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।
ਇਹ ਵੀ ਪੜ੍ਹੋ : ਸੜਕ ਹਾਦਸੇ 'ਚ ਵਿਅਕਤੀ ਦੀ ਮੌਤ, ਮੌਕੇ 'ਤੇ ਨਹੀਂ ਪਹੁੰਚੀ ਪੁਲਸ, ਭੜਕੇ ਲੋਕਾਂ ਨੇ ਰੋਡ ਕੀਤਾ ਜਾਮ
ਜ਼ਿਕਰਯੋਗ ਹੈ ਕਿ ਸੁਖਪਾਲ ਖਹਿਰਾ ਨੂੰ ਪ੍ਰੀਵੈਂਸ਼ਨ ਆਫ਼ ਮਨੀ ਲਾਂਡਰਿੰਗ ਕੇਸ ਵਿੱਚ ਜ਼ਮਾਨਤ ਮਿਲ ਗਈ ਸੀ ਪਰ 2015 ਦੇ ਇਕ ਪੁਰਾਣੇ ਮਾਮਲੇ 'ਚ ਹੁਣ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਮਾਮਲਾ ਨਸ਼ਾ ਤਸਕਰੀ ਨਾਲ ਜੁੜਿਆ ਹੋਇਆ ਹੈ। ਇਸ ਮਾਮਲੇ ਵਿੱਚ ਉਹ ਇਸ ਸਮੇਂ ਪੰਜਾਬ ਦੀ ਨਾਭਾ ਜੇਲ੍ਹ ਵਿੱਚ ਬੰਦ ਹਨ। ਅੱਜ ਇਸ ਮਾਮਲੇ ਵਿੱਚ ਵੀ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਹੋਣੀ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੇਸ਼ ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ
NEXT STORY