ਜਲੰਧਰ/ਭੁਲੱਥ: ਸੀਨੀਅਰ ਕਾਂਗਰਸੀ ਆਗੂ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਕੀਤੇ ਗਏ 10 ਲੱਖ ਰੁਪਏ ਦੇ ਸਿਹਤ ਬੀਮਾ ਯੋਜਨਾ ਦੇ ਐਲਾਨ 'ਤੇ ਤਿੱਖੇ ਸਵਾਲ ਚੁੱਕੇ ਹਨ। ਖਹਿਰਾ ਨੇ ਇਸ ਸਕੀਮ ਨੂੰ ਪੰਜਾਬ ਦੇ ਗੰਭੀਰ ਵਿੱਤੀ ਸੰਕਟ ਦੇ ਦੌਰ ਵਿੱਚ ਇੱਕ 'ਖੋਖਲਾ ਅਤੇ ਗੁੰਮਰਾਹਕੁੰਨ ਵਾਅਦਾ' ਕਰਾਰ ਦਿੱਤਾ ਹੈ।
ਪੁਰਾਣੀਆਂ ਸਕੀਮਾਂ ਦਾ ਦਿੱਤਾ ਹਵਾਲਾ
ਖਹਿਰਾ ਨੇ ਸਰਕਾਰ ਨੂੰ ਯਾਦ ਦਿਵਾਇਆ ਕਿ ਇਸ ਤੋਂ ਪਹਿਲਾਂ ਭਾਈ ਕਨ੍ਹੱਈਆ ਸਿਹਤ ਬੀਮਾ ਯੋਜਨਾ, ਜਿਸ ਵਿੱਚ 5 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਵਾਅਦਾ ਸੀ, ਫੰਡਾਂ ਦੀ ਘਾਟ ਕਾਰਨ ਬੁਰੀ ਤਰ੍ਹਾਂ ਫੇਲ੍ਹ ਹੋ ਗਈ ਸੀ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਸਰਕਾਰ 5 ਲੱਖ ਵਾਲੀ ਸਕੀਮ ਦਾ ਫੰਡ ਨਹੀਂ ਜੁਟਾ ਸਕੀ, ਤਾਂ 10 ਲੱਖ ਰੁਪਏ ਦੀ ਨਵੀਂ ਸਕੀਮ ਨੂੰ ਕਿਵੇਂ ਲਾਗੂ ਕੀਤਾ ਜਾਵੇਗਾ?
ਪੰਜਾਬ ਸਿਰ 4.5 ਲੱਖ ਕਰੋੜ ਦਾ ਕਰਜ਼ਾ
ਸੂਬੇ ਦੀ ਮਾੜੀ ਆਰਥਿਕ ਹਾਲਤ ਦਾ ਜ਼ਿਕਰ ਕਰਦਿਆਂ ਖਹਿਰਾ ਨੇ ਕਿਹਾ ਕਿ ਪੰਜਾਬ ਇਸ ਵੇਲੇ 4.5 ਲੱਖ ਕਰੋੜ ਰੁਪਏ ਦੇ ਕਰਜ਼ੇ ਹੇਠ ਦੱਬਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਮੁਲਾਜ਼ਮਾਂ ਦੇ ਮੈਡੀਕਲ ਬਿੱਲ ਲੰਬੇ ਸਮੇਂ ਤੋਂ ਪੈਂਡਿੰਗ ਹਨ ਅਤੇ ਪਿਛਲੇ ਦੋ ਸਾਲਾਂ ਤੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਡੀ.ਏ. (DA) ਦੀਆਂ ਕਿਸ਼ਤਾਂ ਵੀ ਜਾਰੀ ਨਹੀਂ ਕੀਤੀਆਂ ਗਈਆਂ। ਇਸ ਤੋਂ ਇਲਾਵਾ ਠੇਕੇਦਾਰਾਂ ਦੀਆਂ ਅਦਾਇਗੀਆਂ ਅਤੇ ਬਿਜਲੀ ਸਬਸਿਡੀ ਦਾ ਬਕਾਇਆ ਵੀ ਲਗਾਤਾਰ ਵੱਧ ਰਿਹਾ ਹੈ।
‘ਹੈੱਡਲਾਈਨ ਮੈਨੇਜਮੈਂਟ’ ਦੀ ਰਾਜਨੀਤੀ ਬੰਦ ਕਰੇ ਸਰਕਾਰ
ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਉਹ ਪੰਜਾਬ ਦੇ ਲੋਕਾਂ ਸਾਹਮਣੇ ਇੱਕ ਸਪੱਸ਼ਟ ਵਿੱਤੀ ਰੋਡਮੈਪ ਪੇਸ਼ ਕਰਨ। ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਵਰਗੇ ਗੰਭੀਰ ਵਿਸ਼ੇ ਨੂੰ ਸਿਰਫ਼ ਖ਼ਬਰਾਂ ਬਣਾਉਣ (Headline Management) ਲਈ ਨਹੀਂ ਵਰਤਿਆ ਜਾਣਾ ਚਾਹੀਦਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਬਿਨਾਂ ਪੁਖ਼ਤਾ ਵਿੱਤੀ ਪ੍ਰਬੰਧਾਂ ਦੇ ਅਜਿਹੀਆਂ ਸਕੀਮਾਂ ਹਸਪਤਾਲਾਂ ਦੇ ਬਿੱਲ ਰੋਕਣ ਅਤੇ ਮਰੀਜ਼ਾਂ ਨੂੰ ਖੱਜਲ-ਖੁਆਰ ਕਰਨ ਦਾ ਕਾਰਨ ਬਣਦੀਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਮੀਡੀਆ ਦੀ ਆਵਾਜ਼ ਕੁਚਲਣ ’ਤੇ ਉਤਰੀ ਪੰਜਾਬ ਸਰਕਾਰ, ਪੱਤਰਕਾਰਾਂ ਨੇ ਖੋਲ੍ਹਿਆ ਮੋਰਚਾ
NEXT STORY