ਗੁਰਦਾਸਪੁਰ (ਦੀਪਕ) - ਗੁਰਦਾਸਪੁਰ ਤਿੱਬੜੀ ਰੋਡ ਪੁਲ ਜਨਤਕ ਥਾਂ 'ਤੇ 2020 ਸਿੱਖ ਰਿਫਰੈਂਡਮ ਖਾਲਿਸਤਾਨ ਲਿਖਿਆ ਹੋਣ 'ਤੇ ਸ਼ਿਵ ਸੈਨਾ ਸਮਾਜਵਾਦੀ ਨੇ ਚਿੰਤਾ ਪ੍ਰਗਟ ਕੀਤੀ ਹੈ। ਸ਼ਿਵ ਸੈਨਾ ਸਮਾਜਵਾਦੀ ਦੇ ਜ਼ਿਲਾ ਪ੍ਰਧਾਨ ਕਸ਼ਮੀਰ ਬੱਬੂ ਨੇ ਕਿਹਾ ਕਿ ਗੁਰਦਾਸਪੁਰ 'ਚ ਖਾਲਿਸਤਾਨ ਲਿਖਿਆ ਹੋਣਾ ਬੜੀ ਮੰਦਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਹੋ ਰਹੇ ਵੱਖ-ਵੱਖ ਥਾਵਾਂ 'ਤੇ ਹਿੰਦੂ ਨੇਤਾਵਾਂ ਦੇ ਕਤਲਾਂ ਤੋਂ ਪਤਾ ਲੱਗਦਾ ਹੈ ਕਿ ਪੁਲਸ ਪ੍ਰਸ਼ਾਸਨ ਤੇ ਖੁਫੀਆ ਏਜੰਸੀਆਂ ਪੂਰੀ ਤਰ੍ਹਾਂ ਨਾਲ ਨਾਕਾਮ ਸਾਬਤ ਹੋਈਆਂ ਹਨ, ਜਿਸ ਦੀ ਤਾਜ਼ਾ ਮਿਸਾਲ ਹਿੰਦੂ ਨੇਤਾ ਰਵਿੰਦਰ ਗੋਸਾਈਂ ਦੇ ਕਤਲ ਤੋਂ ਮਿਲਦੀ ਹੈ। ਇਹ ਖਾਲਿਸਤਾਨ ਜ਼ਿੰਦਾਬਾਦ ਲਿਖਣ ਵਾਲੇ ਸ਼ਰਾਰਤੀ ਅਨਸਰ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ, ਜਿਨ੍ਹਾਂ 'ਤੇ ਪੁਲਸ ਪ੍ਰਸ਼ਾਸਨ ਨੇ ਜੇਕਰ 7 ਦਿਨ ਦੇ ਅੰਦਰ ਕੋਈ ਕਾਰਵਾਈ ਨਾ ਕੀਤੀ ਤਾਂ ਸ਼ਿਵ ਸੈਨਾ ਸਮਾਜਵਾਦੀ ਪਾਰਟੀ ਪੂਰੇ ਪੰਜਾਬ 'ਚ ਰੋਸ ਮੁਜ਼ਾਹਰਾ ਕਰੇਗੀ, ਜਿਸ ਦੀ ਸਾਰੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਪੰਜਾਬ ਵਾਈਸ ਪ੍ਰਧਾਨ ਅਤੇ ਹਿਮਾਚਲ ਪ੍ਰਭਾਰੀ ਪੁਸ਼ਪਾ ਗਿੱਲ ਤੇ ਉੱਤਰ ਭਾਰਤ ਸੰਗਠਨ ਮੰਤਰੀ ਜਤਿੰਦਰ ਚੌਹਾਨ ਵੀ ਹਾਜ਼ਰ ਸਨ।
ਖਾਲਿਸਤਾਨ ਦੇ ਨਾਅਰੇ ਲਿਖਣ ਵਾਲਿਆਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ : ਐੱਸ. ਐੱਸ. ਪੀ.
ਗੁਰਦਾਸਪੁਰ-ਮੁਕੇਰੀਆਂ ਰੋਡ ਪੁਲ ਤਿੱਬੜੀ 'ਤੇ ਖਾਲਿਸਤਾਨ ਦੇ ਸਮਰਥਨ 'ਚ ਲਿਖੇ ਨਾਅਰੇ ਕਿਸੇ ਸ਼ਰਾਰਤੀ ਅਨਸਰ ਦਾ ਕੰਮ ਹੈ ਅਤੇ ਇਸ ਸਬੰਧੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਕੇ ਜੇਲ 'ਚ ਬੰਦ ਕੀਤਾ ਜਾਵੇਗਾ। ਇਹ ਪ੍ਰਗਟਾਵਾ ਜ਼ਿਲਾ ਪੁਲਸ ਮੁਖੀ ਹਰਚਰਨ ਸਿੰਘ ਭੁੱਲਰ ਨੇ ਗੱਲਬਾਤ ਕਰਦਿਆਂ ਕੀਤਾ। ਭੁੱਲਰ ਨੇ ਦੱਸਿਆ ਕਿ ਕੁਝ ਲੋਕ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਸਾਜ਼ਿਸ਼ ਰਚ ਰਹੇ ਹਨ, ਇਨ੍ਹਾਂ 'ਤੇ ਲੋਕਾਂ ਦੇ ਸਹਿਯੋਗ ਨਾਲ ਹੀ ਕਾਬੂ ਪਾਇਆ ਜਾ ਸਕਦਾ ਹੈ ਅਤੇ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਪੁਲਸ ਨੂੰ ਇਸ ਤਰ੍ਹਾਂ ਦੇ ਸ਼ਰਾਰਤੀ ਅਨਸਰਾਂ ਨੂੰ ਗ੍ਰਿਫ਼ਤਾਰ ਕਰਵਾਉਣ 'ਚ ਸਹਿਯੋਗ ਕਰੇ।
ਅੰਮ੍ਰਿਤਸਰ ਤੋਂ ਚਿੰਤਪੂਰਣੀ ਜਾ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, 17 ਜ਼ਖਮੀ (ਤਸਵੀਰਾਂ)
NEXT STORY