ਜਲੰਧਰ (ਸੁਨੀਲ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਜਲੰਧਰ ਬੱਸ ਅੱਡੇ ਤੋਂ ਸਰਕਾਰੀ ਬੱਸਾਂ ਨੂੰ ਦਿੱਲੀ ਏਅਰਪੋਰਟ ਲਈ ਰਵਾਨਾ ਕੀਤਾ ਜਾਣਾ ਹੈ। ਕੇਜਰੀਵਾਲ ਦੇ ਜਲੰਧਰ ਆਉਣ ਤੋਂ ਪਹਿਲਾਂ ਹੀ ਜ਼ਿਲ੍ਹੇ ਦਾ ਮਾਹੌਲ ਵਿਗਾੜਨ ਦੀ ਕੋਸ਼ਿਸ਼ ਕੀਤੀ ਗਈ ਹੈ।
ਇਹ ਵੀ ਪੜ੍ਹੋ : ਜ਼ੀਰਕਪੁਰ 'ਚ ਰੌਂਗਟੇ ਖੜ੍ਹੇ ਕਰਨ ਵਾਲੀ ਵਾਰਦਾਤ, ਪਤਨੀ ਨਾਲ ਝਗੜੇ ਮਗਰੋਂ 6 ਮਹੀਨੇ ਦੇ ਪੁੱਤ ਦੀ ਲਈ ਜਾਨ
ਜਾਣਕਾਰੀ ਮੁਤਾਬਕ ਜ਼ਿਲ੍ਹੇ ਦੇ ਇਕ ਧਾਰਮਿਕ ਸਥਾਨ ਨੇੜੇ ਕੰਧਾਂ 'ਤੇ 'ਖ਼ਾਲਿਸਤਾਨ-ਜ਼ਿੰਦਾਬਾਦ' ਦੇ ਨਾਅਰੇ ਲਿਖੇ ਗਏ ਹਨ। ਫਿਲਹਾਲ ਪੁਲਸ ਮੌਕੇ 'ਤੇ ਪਹੁੰਚ ਚੁੱਕੀ ਹੈ ਪਰ ਕੋਈ ਸੰਤੋਖਜਨਕ ਜਵਾਬ ਨਹੀਂ ਦਿੱਤਾ ਜਾ ਰਿਹਾ। ਪੁਲਸ ਵੱਲੋਂ ਸੀ. ਸੀ. ਟੀ. ਵੀ. ਫੁਟੇਜ ਵੀ ਚੈੱਕ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਦਿੱਲੀ ਏਅਰਪੋਰਟ ਨੂੰ ਅੱਜ ਰਵਾਨਾ ਹੋਣਗੀਆਂ ਸਰਕਾਰੀ ਬੱਸਾਂ, CM ਮਾਨ ਤੇ ਕੇਜਰੀਵਾਲ ਦੇਣਗੇ ਹਰੀ ਝੰਡੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਲਾਰੈਂਸ ਬਿਸ਼ਨੋਈ ਨੂੰ ਸਖ਼ਤ ਸੁਰੱਖਿਆ ਹੇਠ ਖਰੜ ਲਿਆਈ ਪੰਜਾਬ ਪੁਲਸ, ਪੁੱਛਗਿੱਛ ਦੌਰਾਨ ਹੋਣਗੇ ਵੱਡੇ ਖ਼ੁਲਾਸੇ
NEXT STORY