ਮਹਿਲ ਕਲਾਂ (ਹਮੀਦੀ)- ਥਾਣਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਪੰਡੋਰੀ ਵਿਚ ਆਜ਼ਾਦੀ ਦਿਵਸ ਤੋਂ ਇਕ ਰਾਤ ਪਹਿਲਾਂ, ਯਾਨੀ 14 ਅਗਸਤ ਦੀ ਰਾਤ, ਕੁਝ ਘਰਾਂ ਅਤੇ ਕੋਠੀਆਂ ਦੀਆਂ ਕੰਧਾਂ ‘ਤੇ 'ਖ਼ਾਲਿਸਤਾਨ ਜ਼ਿੰਦਾਬਾਦ' ਅਤੇ '15 ਅਗਸਤ ਕਾਲਾ ਦਿਨ' ਵਰਗੇ ਨਾਅਰੇ ਲਿਖੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਜ ਸਵੇਰੇ 15 ਅਗਸਤ ਨੂੰ ਪਿੰਡ ਵਾਸੀਆਂ ਨੇ ਇਹ ਨਾਅਰੇ ਵੇਖੇ ਅਤੇ ਸੂਚਨਾ ਮਿਲਣ ‘ਤੇ ਥਾਣਾ ਮਹਿਲ ਕਲਾਂ ਦੀ ਪੁਲਸ ਟੀਮ ਮੌਕੇ ‘ਤੇ ਪਹੁੰਚੀ। ਪੁਲਸ ਨੇ ਰੰਗ ਫੇਰ ਕੇ ਨਾਅਰੇ ਮਿਟਾ ਦਿੱਤੇ।

ਇਹ ਖ਼ਬਰ ਵੀ ਪੜ੍ਹੋ - 16 ਅਗਸਤ ਤੋਂ ਬੰਦ ਰਹੇਗਾ ਪੰਜਾਬ ਦਾ ਇਹ ਸ਼ਹਿਰ! ਚੱਕਾ ਜਾਮ ਦਾ ਐਲਾਨ
ਸੂਤਰਾਂ ਅਨੁਸਾਰ, ਅਜਿਹੇ ਹੀ ਸ਼ਬਦ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਜੱਦੀ ਮਕਾਨ ਦੀ ਬਾਹਰੀ ਕੰਧ ‘ਤੇ ਵੀ ਲਿਖੇ ਗਏ ਸਨ, ਜਿਨ੍ਹਾਂ ਨੂੰ ਸਵੇਰੇ ਹੀ ਹਟਾ ਦਿੱਤਾ ਗਿਆ। ਪਿੰਡ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਵਿਚ ਇਹ ਘਟਨਾ ਕੈਦ ਹੋਣ ਦੀ ਜਾਣਕਾਰੀ ਮਿਲੀ ਹੈ, ਪਰ ਅਜੇ ਤਕ ਕੋਈ ਵੀਡੀਓ ਫੁਟੇਜ ਜਾਰੀ ਨਹੀਂ ਕੀਤੀ ਗਈ। ਪੁਲਸ ਨੇ ਇਸ ਘਟਨਾ ਨੂੰ ਅਮਨ-ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਦੱਸਿਆ ਹੈ। ਐੱਸ.ਐੱਚ.ਓ. ਸ਼ੇਰਵਿੰਦਰ ਸਿੰਘ ਨੇ ਕਿਹਾ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਕਿਸੇ ਵੀ ਸੂਰਤ ਬਖ਼ਸ਼ਿਆ ਨਹੀਂ ਜਾਵੇਗਾ।
ਮਾਹੌਲ ਖ਼ਰਾਬ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ: MLA
ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਵੀ ਪੁਸ਼ਟੀ ਕਰਦਿਆਂ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਪੰਜਾਬ ਸਰਕਾਰ ਅਜਿਹੇ ਤੱਤਾਂ ਖਿਲਾਫ਼ ਸਖ਼ਤੀ ਨਾਲ ਕਾਰਵਾਈ ਕਰੇਗੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਬਾਰੇ ਪੁਲਸ ਪ੍ਰਸ਼ਾਸਨ ਨੂੰ ਪੂਰੀ ਜਾਣਕਾਰੀ ਦਿੱਤੀ ਜਾ ਚੁੱਕੀ ਹੈ ਅਤੇ ਅਮਨ-ਕਾਨੂੰਨ ਦੀ ਸਥਿਤੀ ਭੰਗ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੁੱਖ ਮੰਤਰੀ ਭਗਵੰਤ ਮਾਨ ਨੇ ਟਿੱਲਾ ਬਾਬਾ ਸ਼ੇਖ ਫ਼ਰੀਦ ਵਿਖੇ ਮੱਥਾ ਟੇਕਿਆ
NEXT STORY