ਚੰਡੀਗੜ੍ਹ (ਰਮਨਜੀਤ) : ਪੰਜਾਬ ਪੁਲਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਖਾਲਿਸਤਾਨ ਟਾਈਗਰ ਫੋਰਸ (ਕੇ. ਟੀ. ਐੱਫ਼.) ਦੇ 2 ਮੈਂਬਰਾਂ ਸੰਬੰਧੀ ਵੱਡੇ ਖ਼ੁਲਾਸੇ ਹੋਏ ਹਨ। ਪਤਾ ਲੱਗਾ ਹੈ ਕਿ ਇਹ ਦੋਵੇਂ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ ਬੇਅਦਬੀ ਦਾ ਬਦਲਾ ਲੈਣ ਲਈ ਡੇਰਾ ਪ੍ਰੇਮੀ ਦੀ ਹੱਤਿਆ ਸਮੇਤ ਹੋਰ ਕਈ ਅਪਰਾਧਿਕ ਵਾਰਦਾਤਾਂ ਵਿਚ ਸ਼ਾਮਲ ਸਨ। ਮੁਲਜ਼ਮਾਂ ਦੇ ਤੀਸਰੇ ਸਾਥੀ ਦੀ ਭਾਲ ਅਜੇ ਜਾਰੀ ਹੈ, ਜਦਕਿ 3 ਹੋਰ ਮੁਲਜ਼ਮ ਫਿਲਹਾਲ ਕੈਨੇਡਾ ਵਿਚ ਹਨ। ਜਿਨ੍ਹਾਂ ਦੀ ਹਵਾਲਗੀ ਲਈ ਪੁਲਸ ਵਲੋਂ ਕੋਸ਼ਿਸ਼ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਸਾਥੀਆਂ ਨੇ ਬੇਰਹਿਮੀ ਨਾਲ ਕਤਲ ਕੀਤਾ ਗੈਂਗਸਟਰ ਸੁੱਖਾ ਲੰਮੇ, ਮੂੰਹ ਸਾੜਿਆ, ਧੌਣ ਵੱਢ ਕੇ ਧੜ ਨਹਿਰ ’ਚ ਰੋੜ੍ਹਿਆ
ਹੁਣ ਤਕ ਹੋਈ ਪੁੱਛਗਿੱਛ ਵਿਚ ਇਹ ਡੇਰਾ ਪ੍ਰੇਮੀ ਦੀ ਹੱਤਿਆ ਅਤੇ ਫਿਲੌਰ ਦੇ ਇਕ ਪੁਜਾਰੀ ’ਤੇ ਗੋਲ਼ੀਆਂ ਚਲਾਉਣ ਦੀ ਵਾਰਦਾਤ ਵਿਚ ਸ਼ਾਮਲ ਹੋਣ ਸਮੇਤ ਪਿਛਲੇ ਇਕ ਸਾਲ ਤੋਂ ਵੀ ਘੱਟ ਸਮੇਂ ਵਿਚ ਕਈ ਘਿਨਾਉਣੇ ਜ਼ੁਰਮਾਂ ਵਿਚ ਸ਼ਾਮਲ ਸਨ। ਪੁਲਸ ਦਾ ਕਹਿਣਾ ਹੈ ਕਿ ਦੋਵੇਂ ਕੇ. ਟੀ. ਐੱਫ਼. ਦੇ ਕੈਨੇਡਾ ਸਥਿਤ ਮੁਖੀ ਹਰਦੀਪ ਸਿੰਘ ਨਿੱਜਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ। ਨਿੱਜਰ ਉਹੀ ਹੈ, ਜਿਸ ਦਾ ਨਾਮ ਖਾਲਿਸਤਾਨੀ ਅੱਤਵਾਦੀਆਂ ਦੀ ਸੂਚੀ ਵਿਚ ਸ਼ਾਮਲ ਹੈ, ਜੋ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ 2018 ਵਿਚ ਉਨ੍ਹਾਂ ਦੇ ਭਾਰਤ ਦੌਰੇ ਸਮੇਂ ਸੌਂਪੀ ਸੀ।
ਇਹ ਵੀ ਪੜ੍ਹੋ : ਦਿਨ-ਦਿਹਾੜੇ ਹੋਈ ਖੂਨੀ ਖ਼ੇਡ, ਤਾਬੜ-ਤੋੜ ਗੋਲ਼ੀਆਂ ਮਾਰ ਕੇ ਸ਼ਰੇਆਮ ਕੀਤਾ ਕਤਲ
ਪੁਲਸ ਨੇ ਲਵਪ੍ਰੀਤ ਸਿੰਘ ਉਰਫ਼ ਰਵੀ ਅਤੇ ਰਾਮ ਸਿੰਘ ਉਰਫ਼ ਸੋਨੂੰ ਨੂੰ ਸ਼ਨੀਵਾਰ ਦੇਰ ਰਾਤ ਰੇਲਵੇ ਕ੍ਰਾਸਿੰਗ ਮਹਿਣਾ, ਜ਼ਿਲ੍ਹਾ ਮੋਗਾ ਨੇੜੇ ਸੀਨੀਅਰ ਸੈਕੰਡਰੀ ਸਕੂਲ ਦੇ ਪਿਛਲੇ ਪਾਸਿਓਂ ਗ੍ਰਿਫ਼ਤਾਰ ਕੀਤਾ। ਇਸ ਗ੍ਰਿਫ਼ਤਾਰੀ ਨਾਲ ਇਕ ਹੋਰ ਡੇਰਾ ਪ੍ਰੇਮੀ ਨੂੰ ਮਾਰਨ ਦੀ ਯੋਜਨਾ ਨੂੰ ਪੁਲਸ ਨੇ ਨਾਕਾਮ ਕਰ ਦਿੱਤਾ ਹੈ। ਉਨ੍ਹਾਂ ਕੋਲੋਂ ਤਿੰਨ 0.32 ਬੋਰ ਪਿਸਤੌਲਾਂ ਨਾਲ 38 ਜਿੰਦਾ ਕਾਰਤੂਸ ਅਤੇ ਇਕ 0.315 ਬੋਰ ਪਿਸਤੌਲ ਅਤੇ 10 ਜਿੰਦਾ ਕਾਰਤੂਸਾਂ ਤੋਂ ਇਲਾਵਾ ਦੋ ਮੈਗਜੀਨ ਵੀ ਬਰਾਮਦ ਹੋਏ ਹਨ।
ਇਹ ਵੀ ਪੜ੍ਹੋ : ਅੰਮ੍ਰਿਤਸਰ ਦੇ ਬਹੁਚਰਚਿਤ ਅਮਨਪ੍ਰੀਤ ਕਤਲ ਕਾਂਡ ’ਚ ਵੱਡਾ ਖੁਲਾਸਾ, ਸਾਹਮਣੇ ਆਇਆ ਸੱਚ
ਡੀ. ਜੀ. ਪੀ. ਦਿਨਕਰ ਗੁਪਤਾ ਨੇ ਕਿਹਾ ਕਿ ਨਿੱਝਰ ਤੋਂ ਇਲਾਵਾ ਕੇ. ਟੀ. ਐੱਫ਼. ਦੇ ਤਿੰਨ ਹੋਰ ਸਹਿ-ਸਾਜ਼ਿਸ਼ਕਰਤਾ/ਮਾਸਟਰਮਾਈਂਡ ਹਨ, ਜਿਨ੍ਹਾਂ ਦੀ ਪਛਾਣ ਅਰਸ਼ਦੀਪ, ਰਮਨਦੀਪ ਅਤੇ ਚਰਨਜੀਤ ਉਰਫ਼ ਰਿੰਕੂ ਬਿਹਲਾ ਵਜੋਂ ਹੋਈ ਹੈ। ਇਹ ਸਰੀ (ਬੀ.ਸੀ.) ਕੈਨੇਡਾ ਵਿਚ ਲੁਕੇ ਹੋਏ ਹਨ, ਜਦਕਿ ਕਮਲਜੀਤ ਸ਼ਰਮਾ ਉਰਫ਼ ਕਮਲ ਹਾਲੇ ਫਰਾਰ ਹੈ। ਡੀ. ਜੀ. ਪੀ. ਮੁਤਾਬਕ ਅਰਸ਼ਦੀਪ ਸਿੰਘ ਉਰਫ਼ ਅਰਸ਼ ਪੁੱਤਰ ਚਰਨਜੀਤ ਸਿੰਘ ਵਾਸੀ ਪਿੰਡ ਡੱਲਾ (ਮੋਗਾ) ਅਤੇ ਰਮਨਦੀਪ ਸਿੰਘ ਉਰਫ਼ ਰਮਨ ਜੱਜ ਪੁੱਤਰ ਸੁਖਜਿੰਦਰ ਸਿੰਘ ਵਾਸੀ ਫਿਰੋਜ਼ਪੁਰ ਕ੍ਰਮਵਾਰ 2019 ਅਤੇ 2017 ਵਿਚ ਕਾਨੂੰਨੀ ਤੌਰ ’ਤੇ ਕੈਨੇਡਾ ਗਏ ਸਨ, ਜਦਕਿ ਚਰਨਜੀਤ ਸਿੰਘ ਉਰਫ਼ ਰਿੰਕੂ ਬਿਹਲਾ, ਵਾਸੀ ਪਿੰਡ ਬਿਹਲਾ, ਜ਼ਿਲ੍ਹਾ ਬਰਨਾਲਾ ਲਗਭਗ 2013-14 ਵਿਚ ਗੈਰ-ਕਾਨੂੰਨੀ ਤਰੀਕੇ ਨਾਲ ਕੈਨੇਡਾ ਗਿਆ ਸੀ।
ਇਹ ਵੀ ਪੜ੍ਹੋ : ਥਾਣੇਦਾਰਾਂ ਦੇ ਕਤਲ ਮਾਮਲੇ ’ਚ ਗੈਂਗਸਟਰ ਜਸਪ੍ਰੀਤ ਦੀ ਪਤਨੀ ਗ੍ਰਿਫ਼ਤਾਰ, ਬਲਜਿੰਦਰ ਦੀ ਗਰਲਫ੍ਰੈਂਡ ਸਣੇ 5 ਨਾਮਜ਼ਦ
ਗੁਪਤਾ ਨੇ ਦੱਸਿਆ ਕਿ ਐੱਸ.ਐੱਸ.ਪੀ. ਮੋਗਾ ਹਰਮਨਬੀਰ ਸਿੰਘ ਗਿੱਲ ਦੀ ਅਗਵਾਈ ਵਿਚ ਕੀਤੀ ਗਈ ਮੁੱਢਲੀ ਜਾਂਚ ਦੌਰਾਨ ਪਤਾ ਲੱਗਿਆ ਕਿ ਇਕ ਹੀ ਪਿੰਡ ਦੇ ਹੋਣ ਕਾਰਣ ਲਵਪ੍ਰੀਤ ਅਤੇ ਕਮਲਜੀਤ ਸ਼ਰਮਾ ਉਰਫ਼ ਕਮਲ, ਅਰਸ਼ਦੀਪ ਨੂੰ ਜਾਣਦੇ ਸਨ। ਰਾਮ ਸਿੰਘ ਉਰਫ਼ ਸੋਨੂੰ ਵਾਸੀ ਘੱਲ ਖੁਰਦ, ਜੋ ਆਈ.ਟੀ.ਆਈ. ਮੋਗਾ ਦਾ ਵਿਦਿਆਰਥੀ ਸੀ, ਕਮਲ ਨੂੰ ਕਾਲਜ ਦੇ ਦਿਨਾਂ ਤੋਂ ਹੀ ਜਾਣਦਾ ਸੀ। ਅਰਸ਼ਦੀਪ ਨੇ ਇਨ੍ਹਾਂ ਸਾਰਿਆਂ ਨੂੰ ਪੈਸੇ ਦਿੱਤੇ ਸਨ, ਜੋ ਉਸ ਨੇ ਵੈਸਟਰਨ ਯੂਨੀਅਨ ਮਨੀ ਟ੍ਰਾਂਸਫਰ ਜ਼ਰੀਏ ਭੇਜੇ ਸਨ।
ਇਹ ਵੀ ਪੜ੍ਹੋ : ਲਾਲ ਕਿਲਾ ਹਿੰਸਾ ਮਾਮਲੇ ’ਚ ਦਿੱਲੀ ਪੁਲਸ ਵਲੋਂ ਲੱਖਾ ਸਿਧਾਣਾ ਭਗੌੜਾ ਕਰਾਰ
ਪਿਛਲੇ ਸਾਲ 20 ਨਵੰਬਰ ਨੂੰ ਸੋਨੂੰ ਅਤੇ ਕਮਲ ਨੇ ਜ਼ਿਲ੍ਹਾ ਬਠਿੰਡਾ ਦੇ ਭਗਤਾ ਭਾਈ ਕਾ ਵਿਖੇ ਡੇਰਾ ਪ੍ਰੇਮੀ ਮਨੋਹਰ ਲਾਲ ਦੀ ਹੱਤਿਆ ਕੀਤੀ ਸੀ। ਇਸ ਸਾਲ 31 ਜਨਵਰੀ ਨੂੰ ਫਿਲੌਰ (ਜਲੰਧਰ ਦਿਹਾਤੀ) ਦੇ ਪਿੰਡ ਭਰ ਸਿੰਘਪੁਰਾ ਵਿਚ ਇਕ ਪੁਜਾਰੀ ਕਮਲਦੀਪ ਸ਼ਰਮਾ ’ਤੇ ਗੋਲੀਬਾਰੀ ਵਿਚ ਵੀ ਦੋਵੇਂ ਸ਼ਾਮਲ ਸਨ। ਸ਼ੱਕ ਹੈ ਕਿ ਇਹ ਹਮਲਾ ਨਿੱਝਰ ਦੇ ਨਿਰਦੇਸ਼ਾਂ ’ਤੇ ਕੀਤਾ ਗਿਆ ਸੀ। ਸਤੰਬਰ, 2020 ਵਿਚ ਨਿੱਝਰ ਨੂੰ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲਾ ਨੇ ਇਕ ਅੱਤਵਾਦੀ ਠਹਿਰਾਇਆ ਸੀ ਅਤੇ ਐੱਨ.ਆਈ.ਏ. ਨੇ ਯੂ.ਏ.ਪੀ.ਏ. ਦੀ ਧਾਰਾ 51 ਏ ਤਹਿਤ ਭਰ ਸਿੰਘ ਪੁਰਾ ਪਿੰਡ ਵਿਚ ਉਸ ਦੀ ਜਾਇਦਾਦ ਜ਼ਬਤ ਕਰ ਲਈ ਸੀ।
ਇਹ ਵੀ ਪੜ੍ਹੋ : ਕੋਵਿਡ ਟੀਕਾ ਨਿਰਮਾਤਾ ‘ਮੌਡਰਨਾ’ ਨੇ ਪੰਜਾਬ ਨੂੰ ਸਿੱਧੇ ਟੀਕੇ ਭੇਜਣ ਤੋਂ ਕੀਤਾ ਇਨਕਾਰ
ਕਮਲ ਅਤੇ ਰਵੀ ਨੇ ਅਰਸ਼ਦੀਪ (ਜੋ ਉਸ ਸਮੇਂ ਭਾਰਤ ਆਇਆ ਸੀ) ਨਾਲ ਮਿਲ ਕੇ 27 ਜੂਨ, 2020 ਨੂੰ ਆਪਣੇ ਸਾਥੀ ਸੁੱਖਾ ਲੰਮਾ (ਗੈਂਗਸਟਰ) ਦੀ ਹੱਤਿਆ ਕਰ ਦਿੱਤੀ ਸੀ। ਉਨ੍ਹਾਂ ਨੇ ਪਿੰਡ ਡੱਲਾ ਵਿਖੇ ਇਕ ਉਜਾੜ ਪਏ ਮਕਾਨ ਵਿਚ ਸੁੱਖੇ ਨੂੰ ਜ਼ਹਿਰ ਦਿੱਤਾ ਅਤੇ ਫਿਰ ਉਸ ਦਾ ਮੂੰਹ ਸਾੜਨ ਤੋਂ ਬਾਅਦ ਲਾਸ਼ ਨੂੰ ਪੂਲ ਮਾਧੋਕੇ ਵਿਖੇ ਦੌਧਰ ਨਹਿਰ ਵਿਚ ਸੁੱਟ ਦਿੱਤਾ। ਇਸ ਤੋਂ ਪਹਿਲਾਂ 25 ਜੂਨ ਨੂੰ ਰਵੀ, ਕਮਲ ਅਤੇ ਸੁੱਖਾ ਨੇ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਪਿੰਡ ਲੰਮਾ ਜੱਟਪੁਰਾ ਦੇ ਇਕ ਵਿਅਕਤੀ ਮਾਨ ਦੀ ਰਿਹਾਇਸ਼ ’ਤੇ ਫਾਇਰਿੰਗ ਵੀ ਕੀਤੀ ਸੀ। 14 ਜੁਲਾਈ, 2020 ਨੂੰ ਰਵੀ ਅਤੇ ਕਮਲ ਨੇ ਮੋਗਾ ਸ਼ਹਿਰ ’ਚ ਸੁਪਰ ਸਾਈਨ ਕੱਪੜਾ ਸਟੋਰ ਦੇ ਮਾਲਕ ਤੇਜਿੰਦਰ ਉਰਫ਼ ਪਿੰਕਾ ਨੂੰ ਮਾਰ ਦਿੱਤਾ। ਜਾਂਚ ਵਿਚ ਪਤਾ ਲੱਗਾ ਕਿ ਰਵੀ ਨੇ ਪਿੰਕਾ ’ਤੇ ਫਾਇਰਿੰਗ ਕੀਤੀ ਸੀ ਅਤੇ ਕਮਲ ਦੁਕਾਨ ਦੇ ਬਾਹਰ ਖੜ੍ਹਾ ਸੀ। ਇਸ ਸਾਲ 9 ਫਰਵਰੀ ਨੂੰ, ਰਵੀ ਅਤੇ ਸੋਨੂੰ ਨੇ ਸ਼ਰਮਾ ਸਵੀਟਸ, ਮੋਗਾ ਦੇ ਮਾਲਕ ਨੂੰ ਵੀ ਮਾਰਨ ਦੀ ਕੋਸ਼ਿਸ਼ ਕੀਤੀ ਸੀ।
ਡੀ.ਜੀ.ਪੀ. ਨੇ ਕਿਹਾ ਕਿ ਨਿੱਝਰ ਵਿਰੁੱਧ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਹੈ ਅਤੇ ਕੁਝ ਸਮਾਂ ਪਹਿਲਾਂ ਕੈਨੇਡੀਅਨ ਅਧਿਕਾਰੀਆਂ ਵਲੋਂ ‘ਨੋ ਫਲਾਈ ਲਿਸਟ’ ਵਿਚ ਵੀ ਉਸ ਨੂੰ ਸ਼ਾਮਲ ਕਰ ਦਿੱਤਾ ਗਿਆ ਸੀ। ਹੁਣ ਉਸ ਵਿਰੁੱਧ ਅੰਤਰਰਾਸ਼ਟਰੀ ਵਾਰੰਟ ਜਾਰੀ ਕੀਤੇ ਜਾਣਗੇ ਅਤੇ ਕੈਨੇਡਾ ਆਧਾਰਤ ਹੋਰ ਕੱਟੜਪੰਥੀਆਂ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ ਕੀਤੇ ਜਾਣਗੇ।
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
'ਕੋਰੋਨਾ ਮਰੀਜ਼ਾਂ' ਦੇ ਕਰੀਬ ਰਹਿਣ ਵਾਲੇ ਨਰਸਿੰਗ ਸਟਾਫ਼ ਦਾ ਦਰਦ ਸੁਣ ਪਸੀਜ ਜਾਵੇਗਾ ਹਰ ਕਿਸੇ ਦਾ ਦਿਲ
NEXT STORY