ਮੋਗਾ (ਗੋਪੀ ਰਾਊਕੇ, ਆਜ਼ਾਦ): ਕੈਨੇਡਾ ਬੈਠ ਕੇ ਪੰਜਾਬ ਦੇ ਨੌਜਵਾਨਾਂ ਨੂੰ ਗਲਤ ਰਸਤੇ ਤੋਰ ਰਹੇ ਕੇ. ਟੀ. ਐੱਫ਼. ਮੁਖੀ ਹਰਦੀਪ ਸਿੰਘ ਨਿੱਜਰ ਦੇ ਇਸ਼ਾਰੇ ’ਤੇ ਪੰਜਾਬ ਵਿਚ ਕ੍ਰਾਈਮ ਦੀਆਂ ਵਰਦਾਤਾਂ ਨੂੰ ਅੰਜ਼ਾਮ ਦੇ ਰਹੇ ਖ਼ਾਲਿਸਤਾਨ ਟਾਈਗਰ ਫੋਰਸ ਦੇ ਕਾਰਕੁੰਨਾਂ ਨੂੰ ਕੁਝ ਦਿਨ ਪਹਿਲਾਂ ਮੋਗਾ ਪੁਲਸ ਵੱਲੋਂ ਲੰਬੀ ਮਸ਼ੱਕਤ ਮਗਰੋਂ ਹਿਰਾਸਤ ਵਿਚ ਲਿਆ ਸੀ ਅਤੇ ਹੁਣ ਇਸ ਬਹੁ-ਚਰਚਿਤ ਮਾਮਲੇ ਦੀ ਜਾਂਚ ਲਈ ਨੈਸ਼ਨਲ ਇਨਵਸਟੀਗ੍ਰੇਸ਼ਨ ਏਜੰਸੀ (ਐੱਨ.ਆਈ. ਏ.) ਦੀਆਂ ਟੀਮਾਂ ਵੱਲੋਂ ਬਾਰੀਕੀ ਨਾਲ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।ਜ਼ਿਕਰਯੋਗ ਹੈ ਕਿ ਕੈਨੇਡਾ ਬੈਠੇ ਅਰਸ਼ਦੀਪ ਸਿੰਘ ਅਤੇ ਰਿੰਕੂ ਵੱਲੋਂ ਰਾਮ ਸਿੰਘ, ਲਵਪ੍ਰੀਤ ਸਿੰਘ, ਕਮਲਜੀਤ ਸਿੰਘ ਨਿਵਾਸੀ ਪਿੰਡ ਡਾਲਾ (ਮੋਗਾ) ਰਾਹੀਂ ਵਾਰਦਾਤਾਂ ਕਰਵਾਈਆਂ ਗਈਆਂ ਸਨ। ਇਨ੍ਹਾਂ ਨੌਜਵਾਨਾਂ ’ਤੇ ਮੋਗਾ ਵਿਖੇ ਕਾਰੋਬਾਰੀਆਂ ਤੋਂ ਫਿਰੌਤੀਆਂ ਮੰਗਣ ਵਾਲੇ ਗੈਂਗਸਟਰ ਸੁੱਖਾ ਲੰਮੇ ਨੂੰ ਮਾਰ ਮੁਕਾਉਣ ਤੋਂ ਇਲਾਵਾ ਡੇਰਾ ਪ੍ਰੇਮੀਆਂ ਦੀ ਹੱਤਿਆ ਦਾ ਦੋਸ਼ ਵੀ ਹੈ।
ਇਹ ਵੀ ਪੜ੍ਹੋ: ਕੋਰੋਨਾ ਪਾਜ਼ੇਟਿਵ ਗ੍ਰੰਥੀ ਨੇ ਵਰਤਾਈ ਦੇਗ, ਸਿਹਤ ਵਿਭਾਗ ਨੂੰ ਪਈਆਂ ਭਾਜੜਾਂ,ਲੀਡਰ ਵੀ ਸਨ ਭੋਗ ’ਚ ਸ਼ਾਮਲ
ਇਸ ਮਾਮਲੇ ਸਬੰਧੀ ‘ਜਗ ਬਾਣੀ’ ਨੂੰ ਅਤਿ ਭਰੋਸੇਯੋਗ ਸੂਤਰਾਂ ਤੋਂ ਮਿਲੇ ਵੇਰਵਿਆਂ ਅਨੁਸਾਰ ਵਿਦੇਸ਼ਾਂ ਵਿਚ ਬੈਠੇ ਅਰਸ਼ਦੀਪ ਸਿੰਘ ਵੱਲੋਂ ਸਮੇਂ-ਸਮੇਂ ’ਤੇ ਮਨੀ ਟਰਾਂਸਫਰ ਰਾਹੀਂ ਇਨ੍ਹਾਂ ਨੌਜਵਾਨਾਂ ਨੂੰ ਵਿਦੇਸ਼ਾਂ ਤੋਂ ਪੈਸੇ ਵੀ ਭੇਜੇ ਗਏ। ਇੱਥੇ ਹੀ ਬੱਸ ਨਹੀਂ ਇਹ ਵੀ ਚਰਚਾ ਹੈ ਕਿ ਇਨ੍ਹਾਂ ਗੈਂਗਸਟਰਾਂ ਵੱਲੋਂ ਕਥਿਤ ਤੌਰ ’ਤੇ ਫਰੀਦਕੋਟ ਜ਼ਿਲ੍ਹੇ ’ਚੋਂ ਹਵਾਲਾ ਕਾਰੋਬਾਰ ਰਾਹੀਂ ਕਥਿਤ ਤੌਰ ’ਤੇ ਵਾਪਸ ਕੈਨੇਡਾ ਵੀ ਲੱਖਾਂ ਰੁਪਏ ਦੀ ਰਾਸ਼ੀ ਭੇਜੀ ਗਈ ਹੈ, ਜਿਸ ਸਬੰਧੀ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੂਜੇ ਪਾਸੇ ਇਸ ਸਬੰਧੀ ਭਾਵੇਂ ਐੱਨ. ਆਈ. ਏ. ਦੀਆਂ ਟੀਮਾਂ ਨਾਲ ਤਾਂ ਕੋਈ ਸੰਪਰਕ ਨਹੀਂ ਹੋ ਸਕਿਆ ਪਰ ਸੀ. ਆਈ. ਏ. ਸਟਾਫ ਮੋਗਾ ਦੇ ਮੁਖੀ ਕਿੱਕਰ ਸਿੰਘ ਨੇ ਐੱਨ. ਆਈ. ਏ. ਦੀਆਂ ਟੀਮਾਂ ਵੱਲੋਂ ਮਾਮਲੇ ਦੀ ਪੜਤਾਲ ਕੀਤੇ ਜਾਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜਾਂਚ ਟੀਮਾਂ ਗੁਪਤ ਤਰੀਕੇ ਨਾਲ ਮਾਮਲੇ ਦੀ ਜਾਂਚ ਕਰ ਰਹੀਆਂ ਹਨ।
ਇਹ ਵੀ ਪੜ੍ਹੋ: ਕਾਂਗਰਸ ਅੰਦਰ ਮਚੇ ਘਮਸਾਨ ਨੂੰ ਹੁਣ ਸ਼ਾਂਤ ਕਰਨਗੇ ਰਾਹੁਲ ਗਾਂਧੀ!
ਪੰਜਾਬ ਦੇ ਲੱਖਾਂ 'ਮੁਲਾਜ਼ਮਾਂ' ਦੀਆਂ ਟੁੱਟੀਆਂ ਆਸਾਂ, ਫਿਰ ਪੱਲੇ ਪਈ ਨਿਰਾਸ਼ਾ
NEXT STORY