ਫਰੀਦਕੋਟ (ਜਗਤਾਰ) : ਇਕ ਮਹੀਨੇ ਦੇ ਵਕਫੇ ਵਿਚ ਦੂਸਰੀ ਵਾਰ ਫ਼ਰੀਦਕੋਟ ’ਚ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਨਜ਼ਰ ਆਏ ਹਨ। ਇਸ ਵਾਰ ਇਹ ਨਾਅਰੇ ਕਿਤੇ ਹੋਰ ਨਹੀਂ ਸਗੋਂ ਸੈਸ਼ਨ ਜੱਜ ਦੀ ਕੋਠੀ ਦੇ ਬਾਹਰ ਲਿਖੇ ਗਏ ਹਨ। ਹਾਲਾਂਕਿ ਪੁਲਸ ਨੇ ਸੂਚਨਾ ਮਿਲਦੇ ਹੀ ਇਨ੍ਹਾਂ ਨਾਅਰਿਆਂ ਨੂੰ ਮਿਟਾਅ ਦਿੱਤਾ ਹੈ ਪਰ ਅਜਿਹੀ ਘਟਨਾ ਤੋਂ ਬਾਅਦ ਸ਼ਹਿਰ ’ਚ ਇਕ ਵਾਰ ਫਿਰ ਡਰ ਦਾ ਮਾਹੌਲ ਜ਼ਰੂਰ ਬਣ ਗਿਆ ਹੈ। ਇਸ ਤੋਂ ਪਹਿਲਾਂ ਫਰੀਦਕੋਟ ਵਿਖੇ ਇਕ ਪਾਰਕ ਦੀ ਕੰਧ ’ਤੇ ਅਜਿਹੇ ਨਾਅਰੇ ਲਿਖੇ ਗਏ ਸਨ। ਇਸ ਸਬੰਧੀ ਸਿੱਖਸ ਫਾਰ ਜਸਟਿਸ ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਵੀ ਸੋਸ਼ਲ ਮੀਡੀਆ ’ਤੇ ਇਕ ਪੋਸਟ ਪਾ ਕੇ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਇਸ ਨੂੰ ਪੰਜਾਬ ਵਿਚ ਮਾਹੌਲ ਵਿਗਾੜਨ ਦੀ ਕੋਸ਼ਿਸ਼ ਵਜੋਂ ਵੀ ਦੇਖਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੌਤ ਦੀਆਂ ਵਧੀਆਂ ਮੁਸ਼ਕਲਾ, ਇਕ ਹੋਰ ਮਾਮਲੇ ’ਚ ਫਸੇ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਫਰੀਦਕੋਟ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਇਸ ਦੀ ਸੂਚਨਾ ਮਿਲਣ ਤੋਂ ਬਾਅਦ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਤਹਿਤ ਆਸ-ਪਾਸ ਦੇ ਇਲਾਕਿਆਂ ਦੀ ਸੀ. ਸੀ. ਟੀ. ਵੀ. ਫੁਟੇਜ ਚੈੱਕ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਖਾਲਿਸਤਾਨ ਦੇ ਨਾਅਰੇ ਲਿਖਣ ਵਾਲਿਆਂ ਨੂੰ ਦਬੋਚਿਆ ਜਾ ਸਕੇ। ਹਾਲਾਂਕਿ ਅਜੇ ਤਕ ਪੁਲਸ ਦੇ ਹੱਥ ਕੋਈ ਠੋਸ ਸਬੂਤ ਨਹੀਂ ਲੱਗਾ ਹੈ। ਪੁਲਸ ਨੇ ਇਸ ਸਬੰਧੀ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਸ਼ਾਮਲ ਇਕ ਹੋਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਬੱਧਨੀ ਕਲਾਂ ’ਚ ਦਿਨ ਦਿਹਾੜੇ ਭਰੇ ਬਾਜ਼ਾਰ ’ਚ ਨੌਜਵਾਨ ਦਾ ਕਤਲ ਕਰਨ ਦੇ ਮਾਮਲੇ ’ਚ ਤਿੰਨ ਗ੍ਰਿਫ਼ਤਾਰ
NEXT STORY