ਬਟਾਲਾ/ਡੇਰਾ ਬਾਬਾ ਨਾਨਕ (ਬੇਰੀ, ਜ.ਬ.) - ਬੀਤੇ ਦਿਨੀਂ ਡੇਰਾ ਬਾਬਾ ਨਾਨਕ ਦੇ ਐੱਸ. ਡੀ. ਐੱਮ. ਦਫ਼ਤਰ ਦੇ ਬਾਹਰ ਅਤੇ ਬੱਸ ਸਟੈਂਡ ਵਿਖੇ ਕੁਝ ਸਮਾਜ ਵਿਰੋਧੀ ਅਨਸਰਾਂ ਵਲੋਂ ਖਾਲਿਸਤਾਨੀ ਨਾਅਰਿਆਂ ਵਾਲੇ ਪੋਸਟਰ ਲਗਾਏ ਗਏ ਸਨ। ਇਸ ਸੰਬੰਧੀ ਥਾਣਾ ਡੇਰਾ ਬਾਬਾ ਨਾਨਕ ਦੀ ਪੁਲਸ ਨੇ ਗੁਰਪਤਵੰਤ ਸਿੰਘ ਪੰਨੂੰ ਸਮੇਤ 2 ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ।
ਪੜ੍ਹੋ ਇਹ ਵੀ ਖ਼ਬਰ: ਖੇਮਕਰਨ ’ਚ ਰੂੰਹ ਕੰਬਾਊ ਵਾਰਦਾਤ: ਦਿਨ ਦਿਹਾੜੇ ਟੈਕਸੀ ਡਰਾਈਵਰ ਦਾ ਤਾਬੜਤੋੜ ਗੋਲੀਆਂ ਮਾਰ ਕੀਤਾ ਕਤਲ
ਐੱਸ.ਐੱਚ.ਓ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮਿਤੀ 3-4 ਜੁਲਾਈ ਦੀ ਦਰਮਿਆਨੀ ਰਾਤ ਨੂੰ ਕਿਸੇ ਅਣਪਛਾਤੇ ਵਿਅਕਤੀ ਵਲੋਂ ਐੱਸ. ਡੀ. ਐੱਮ. ਦਫਤਰ ਡੇਰਾ ਬਾਬਾ ਨਾਨਕ ਦੀ ਬਾਹਰਲੀ ਦੀਵਾਰ ਅਤੇ ਬੱਸ ਸਟੈਂਡ ਦੇ ਪਿਲਰ ’ਤੇ ਹੱਥ ਲਿਖਤ ਖਾਲਿਸਤਾਨੀ ਨਾਅਰਿਆਂ ਵਾਲੇ ਪੋਸਟਰ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਇਹ ਪੋਸਟਰ ਗੁਰਪਤਵੰਤ ਸਿੰਘ ਪੰਨੂੰ, ਜੋ ਵਿਦੇਸ਼ ’ਚ ਬੈਠਾ ਹੈ , ਭੋਲੇ-ਭਾਲੇ ਲੋਕਾਂ ਨੂੰ ਗੁੰਮਰਾਹ ਕਰਕੇ ਇਹ ਉਕਤ ਪੋਸਟਰ ਲਗਾਉਣ ਲਈ ਪ੍ਰੇਰਿਤ ਕਰਦਾ ਹੈ।
ਪੜ੍ਹੋ ਇਹ ਵੀ ਖ਼ਬਰ: ਗੁਰਦਾਸਪੁਰ ’ਚ ਵਾਪਰੀ ਵਾਰਦਾਤ: ਢਾਬੇ ’ਤੇ ਖਾਣਾ ਖਾ ਰਹੇ ਕਬੱਡੀ ਖਿਡਾਰੀ ’ਤੇ ਤੇਜ਼ਧਾਰ ਦਾਤਰਾਂ ਨਾਲ ਕੀਤਾ ਹਮਲਾ
ਉਨ੍ਹਾਂ ਕਿਹਾ ਕਿ ਗੁਰਪਤਵੰਤ ਸਿੰਘ ਪੰਨੂੰ ਦੇ ਇਸ਼ਾਰੇ ’ਤੇ ਕੁਝ ਸਮਾਜ ਵਿਰੋਧੀ ਅਨਸਰਾਂ ਵਲੋਂ ਡੇਰਾ ਬਾਬਾ ਨਾਨਕ ਦੇ ਐੱਸ. ਡੀ. ਐੱਮ. ਦਫਤਰ ਅਤੇ ਬੱਸ ਸਟੈਂਡ ’ਚ ਖਾਲਿਸਤਾਨੀ ਨਾਅਰਿਆਂ ਵਾਲੇ ਪੋਸਟਰ ਲਗਾਏ ਗਏ ਹਨ, ਜਿਨ੍ਹਾਂ ਨੂੰ ਪੁਲਸ ਨੇ ਕਬਜ਼ੇ ’ਚ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਪੁਲਸ ਨੇ ਗੁਰਪਤਵੰਤ ਸਿੰਘ ਪੰਨੂੰ ਸਮੇਤ 2 ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ।
ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਰੂਹ ਕੰਬਾਊ ਵਾਰਦਾਤ: ਤਾਸ਼ ਖੇਡਦੇ ਸਮੇਂ ਦੋਸਤ ਨੇ ਇੱਟਾਂ ਮਾਰ ਕੀਤਾ ਦੋਸਤ ਦਾ ਕਤਲ (ਤਸਵੀਰਾਂ)
ਭ੍ਰਿਸ਼ਟਾਚਾਰ ਮਾਮਲੇ 'ਚ ਗ੍ਰਿਫ਼ਤਾਰ 'ਸਾਧੂ ਸਿੰਘ ਧਰਮਸੌਤ' ਦੀਆਂ ਵਧੀਆਂ ਮੁਸ਼ਕਲਾਂ, ਹੁਣ ਸਾਹਮਣੇ ਆਇਆ ਇਹ ਮਾਮਲਾ
NEXT STORY