ਜਲੰਧਰ (ਸੋਨੂੰ)- ਥਾਣਾ ਨਕੋਦਰ ਦੇ ਅਧੀਨ ਆਉਂਦੇ ਪਿੰਡ ਦੇ ਸਰਕਾਰੀ ਮਿਡਲ ਸਕੂਲ ਕੋਟਲਾ ਹੇਰਾਂ ਦੀ ਕੰਧ 'ਤੇ ਖਾਲਿਸਤਾਨੀ ਨਾਅਰੇ ਲਿਖੇ ਮਿਲੇ ਅਤੇ ਪ੍ਰਿੰਸੀਪਲ ਦੇ ਦਫ਼ਤਰ ਦੇ ਬਾਹਰ ਖਾਲਿਸਤਾਨੀ ਝੰਡਾ ਲਹਿਰਾਇਆ ਗਿਆ। ਪਾਬੰਦੀਸ਼ੁਦਾ ਵੱਖਵਾਦੀ ਸੰਗਠਨ ਸਿੱਖਸ ਫਾਰ ਜਸਟਿਸ (ਐੱਸ. ਐੱਫ. ਜੇ) ਦੇ ਇਕ ਪ੍ਰਮੁੱਖ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਇਕ ਵੀਡੀਓ ਵਿੱਚ ਇਹ ਦਾਅਵਾ ਕੀਤਾ। ਉਥੇ ਹੀ ਡੀ. ਐੱਸ. ਪੀ. ਓਂਕਾਰ ਬਰਾੜ ਨੇ ਦੱਸਿਆ ਕਿ ਉਨ੍ਹਾਂ ਨੂੰ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਮਿਲੀ। ਫਿਰ ਉਹ ਆਪਣੀ ਟੀਮ ਨਾਲ ਮੌਕੇ 'ਤੇ ਪਹੁੰਚੇ। ਪੁਲਸ ਨੇ ਪੂਰੀ ਜਾਂਚ ਕੀਤੀ ਅਤੇ ਸਕੂਲ 'ਚ ਕੋਈ ਝੰਡਾ ਨਹੀਂ ਮਿਲਿਆ। ਹਾਲਾਂਕਿ ਕੰਧ 'ਤੇ ''ਖਾਲਿਸਤਾਨ ਜ਼ਿੰਦਾਬਾਦ" ਦੇ ਨਾਅਰੇ ਲਿਖੇ ਹੋਏ ਮਿਲੇ।

ਇਹ ਵੀ ਪੜ੍ਹੋ: ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ 'ਤੀ ਤਾਇਨਾਤੀ
ਇਸ ਮਾਮਲੇ ਨੂੰ ਲੈ ਕੇ ਕੰਧ 'ਤੇ ਕਾਲਖ ਲਗਾ ਕੇ ਹਟਾ ਦਿੱਤਾ ਗਿਆ ਹੈ। ਡੀ. ਐੱਸ. ਪੀ. ਨੇ ਕਿਹਾ ਕਿ ਸ਼ੁਰੂਆਤੀ ਜਾਂਚ 'ਚ ਕੋਈ ਝੰਡਾ ਬਰਾਮਦ ਨਹੀਂ ਹੋਇਆ, ਹਾਲਾਂਕਿ ਸੋਸ਼ਲ ਮੀਡੀਆ ਜ਼ਰੀਏ ਵੀਡੀਓ 'ਚ ਝੰਡਾ ਵਿਖਾਇਆ ਗਿਆ। ਡੀ. ਐੱਸ. ਪੀ. ਨੇ ਕਿਹਾ ਕਿ ਘਟਨਾ ਨੂੰ ਗੰਭੀਰਤਾ ਨਾਲ ਲਿਆ ਗਿਆ ਹੈ ਅਤੇ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ 15 ਅਗਸਤ ਨੂੰ ਆਜ਼ਾਦੀ ਦਿਵਸ ਬਹੁਤ ਉਤਸ਼ਾਹ ਨਾਲ ਮਨਾਇਆ ਜਾਵੇਗਾ।

ਪੁਲਸ ਪੂਰੀ ਤਰ੍ਹਾਂ ਚੌਕਸ ਹੈ ਅਤੇ ਸਾਰੇ ਅਧਿਕਾਰੀਆਂ ਵੱਲੋਂ ਪੈਣੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਗੁਰਪਤਵੰਤ ਪੰਨੂ ਵੱਲੋਂ ਇਕ ਵੀਡੀਓ ਜਾਰੀ ਕੀਤਾ ਗਈ ਹੈ, ਹਾਲਾਂਕਿ ਇਹ ਵੀਡੀਓ ਅਸਲੀ ਹੈ ਜਾਂ ਨਕਲੀ, ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ। ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਪੰਨੂ ਨੇ ਕਿਹਾ ਕਿ ਆਜ਼ਾਦੀ ਦਿਵਸ ਮਨਾਉਣ ਲਈ ਸਖ਼ਤੀ ਨਾਲ ਸ਼ਾਸਨ ਕਰਨ ਵਾਲਿਆਂ 'ਤੇ ਦਬਾਅ ਨਹੀਂ ਪਾਇਆ ਜਾ ਸਕਦਾ। ਐੱਸ. ਐੱਫ਼. ਜੇ. ਨੇ ਘਟਨਾ ਦੀ ਇਕ ਵੀਡੀਓ ਵੀ ਜਾਰੀ ਕੀਤੀ ਹੈ, ਜਿਸ 'ਚ ਝੰਡਾ ਲਹਿਰਾਉਂਦੇ ਵਿਖਾਇਆ ਗਿਆ ਹੈ।

ਇਹ ਵੀ ਪੜ੍ਹੋ: ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
ਐੱਸ. ਐੱਸ. ਪੀ. ਹਰਵਿੰਦਰ ਸਿੰਘ ਵਿਰਕ ਨੇ ਫਿਲਹਾਲ ਇਸ ਮਾਮਲੇ 'ਤੇ ਕੋਈ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ। 15 ਅਗਸਤ ਤੋਂ ਠੀਕ ਪਹਿਲਾਂ ਹੋਈ ਇਸ ਘਟਨਾ ਮਗਰੋਂ ਸੁਰੱਖਿਆ ਏਜੰਸੀਆਂ ਅਤੇ ਪੁਲਸ ਪ੍ਰਸ਼ਾਸਨ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ। ਪੁਲਸ ਨੇ ਅਜੇ ਤੱਕ ਇਸ ਘਟਨਾ ਦੀ ਪੁਸ਼ਟੀ ਨਹੀਂ ਕੀਤੀ ਹੈ। ਪੰਨੂ ਨੇ ਕਿਹਾ ਕਿ ਜਿੱਥੇ ਵੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਦਿਵਸ 'ਤੇ ਝੰਡਾ ਲਹਿਰਾਉਣਗੇ, ਉੱਥੇ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ।


ਇਹ ਵੀ ਪੜ੍ਹੋ: ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ ਟਰੈਵਲ ਏਜੰਟਾਂ ਦੀ ਸੱਚਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤ੍ਰਿਪਤ ਰਾਜਿੰਦਰ ਬਾਜਵਾ ਨੇ ਝੋਨੇ ਦੇ ਸੀਜ਼ਨ ਲਈ ਸਮੇਂ ਸਿਰ ਢੁਕਵੇਂ ਪ੍ਰਬੰਧ ਕਰਨ ਦੀ ਕੀਤੀ ਅਪੀਲ
NEXT STORY