ਨਿਹਾਲ ਸਿੰਘ ਵਾਲਾ (ਬਾਵਾ)- ਖ਼ਾਲਿਸਤਾਨ ਪੱਖੀ ਸਮਰਥਕਾਂ ਵੱਲੋਂ ਆਜ਼ਾਦੀ ਜਸ਼ਨ ਸਮਾਗਮ ਸਮੇਂ ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਵਿਖੇ ਵੱਡੀ ਘਟਨਾ ਨੂੰ ਅੰਜਾਮ ਦਿੰਦਿਆਂ ਝੰਡਾ ਲਹਿਰਾਉਣ ਦੀ ਰਸਮ ਤੋਂ ਪਹਿਲਾਂ ਨਿਹਾਲ ਸਿੰਘ ਵਾਲਾ ਦੀ ਮਾਣਯੋਗ ਅਦਾਲਤ ਅਤੇ ਐੱਸ. ਡੀ. ਐੱਮ. ਦਫਤਰ ਅੰਦਰ ਤਿੰਨ ਥਾਵਾਂ ’ਤੇ ਲਿਖੇ ‘ਖ਼ਾਲਿਸਤਾਨ ਦੇ ਨਾਅਰੇ’ ਲਿਖ ਦਿੱਤੇ ਗਏ, ਜਿਸ ਤੋਂ ਬਾਅਦ ਪੁਲਸ ਅਤੇ ਪ੍ਰਸ਼ਾਸਨ ਵਿਚ ਹੜਕੰਪ ਮੱਚ ਗਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ 2 ਮੁਲਜ਼ਮਾਂ ਨੂੰ ਡਿਬਰੂਗੜ੍ਹ ਜੇਲ੍ਹ ਭੇਜੇਗੀ NCB
ਇਸ ਘਟਨਾ ਦਾ ਪਤਾ ਲੱਗਦਿਆਂ ਹੀ ਪੁਲਸ ਪ੍ਰਸ਼ਾਸਨ ਵੱਲੋਂ ਲਿਖੇ ਖ਼ਾਲਿਸਤਾਨ ਦੇ ਨਾਅਰਿਆਂ ਨੂੰ ਰੰਗ ਫੇਰ ਕੇ ਮਿਟਾ ਦਿੱਤਾ ਗਿਆ ਅਤੇ ਬਾਅਦ ਵਿਚ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਐੱਸ. ਡੀ. ਐੱਮ. ਦਫਤਰ ਨਿਹਾਲ ਸਿੰਘ ਵਾਲਾ ਜਿੱਥੇ ਮਾਣਯੋਗ ਸਿਵਲ ਜੱਜ ਸੀਨੀਅਰ ਡਵੀਜ਼ਨ ਦੀ ਅਦਾਲਤ ਵੀ ਬਣੀ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - ਡਿਬਰੂਗੜ੍ਹ ਜੇਲ੍ਹ 'ਚ ਬੰਦ MP ਅੰਮ੍ਰਿਤਪਾਲ ਸਿੰਘ ਦੀ ਨਿੱਜੀ ਕਾਨੂੰਨੀ ਸਲਾਹਕਾਰ ਦਾ ਕਾਰਾ
ਆਜ਼ਾਦੀ ਦਿਵਸ ਸਮਾਗਮ ਦਾ ਝੰਡਾ ਲਹਿਰਾਉਣ ਦੀ ਰਸਮ ਤੋਂ ਕੁਝ ਸਮਾਂ ਪਹਿਲਾਂ ਮਾਣਯੋਗ ਜੱਜ ਦੀ ਅਦਾਲਤ ਦੇ ਬਿਲਕੁਲ ਸਾਹਮਣੇ ਅਤੇ ਨਾਲ ਬਣੇ ਪਟਵਾਰਖਾਨੇ ’ਤੇ ਸੁਵਿਧਾ ਕੇਂਦਰ ਅੱਗੇ ਤਿੰਨ ਥਾਵਾਂ ’ਤੇ ਖ਼ਾਲਿਸਤਾਨ ਦੇ ਨਾਅਰੇ ਲਿਖ ਦਿੱਤੇ ਗਏ। ਘਟਨਾ ਦਾ ਪਤਾ ਲੱਗਦਿਆਂ ਹੀ ਪੁਲਸ ਪ੍ਰਸ਼ਾਸਨ ਵਿਚ ਹੜਕੰਪ ਮੱਚ ਗਿਆ ਅਤੇ ਉਨ੍ਹਾਂ ਨੇ ਮੌਕੇ ’ਤੇ ਪਹੁੰਚ ਕੇ ਇਨ੍ਹਾਂ ਖ਼ਾਲਿਸਤਾਨ ਦੇ ਨਾਅਰਿਆਂ ਨੂੰ ਮਿਟਾ ਦਿੱਤਾ। ਹੁਣ ਸਵਾਲ ਇਹ ਪੈਦਾ ਹੁੰਦਾ ਹੈ ਕਿ ਐੱਸ. ਡੀ. ਐੱਮ. ਦਫਤਰ ਦੇ ਸਾਹਮਣੇ ਪੁਲਸ ਸਟੇਸ਼ਨ ਹੈ। ਮਾਨਯੋਗ ਸਿਵਲ ਜੱਜ ਸੀਨੀਅਰ ਡਵੀਜ਼ਨ ਦੀ ਅਦਾਲਤ ਹੋਣ ਕਾਰਨ ਇੰਨੀ ਸਖਤ ਸੁਰੱਖਿਆ ਵਿਚ ਖ਼ਾਲਿਸਤਾਨ ਦੇ ਨਾਅਰੇ ਲਿਖਣੇ ਸੁਰੱਖਿਆ ’ਤੇ ਵੱਡੇ ਸਵਾਲ ਖੜੇ ਕਰਦੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰੱਖੜੀ ਦੇ ਤਿਉਹਾਰ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਰੋਜ਼ੀ-ਰੋਟੀ ਦੀ ਭਾਲ ਲਈ ਦੁਬਈ ਗਏ ਨੌਜਵਾਨ ਦੀ ਮੌਤ
NEXT STORY