ਚੰਡੀਗੜ੍ਹ (ਜੱਸੋਵਾਲ) : 'ਖਾਲਸਾ ਏਡ' ਅਤੇ ਸਿੱਖ ਕੌਮ ਨੇ ਪੰਜਾਬ 'ਚ ਪੜ੍ਹ ਰਹੇ ਜੰਮੂ-ਕਸ਼ਮੀਰ ਦੇ ਵਿਦਿਆਰਥੀਆਂ ਨੂੰ ਖਤਰੇ ਤੋਂ ਕੱਢ ਕੇ ਉਨ੍ਹਾਂ ਦੇ ਘਰਾਂ ਤੱਕ ਸੁਰੱਖਿਅਤ ਪਹੁੰਚਾਉਣ ਦੀ ਅਨੋਖੀ ਪਹਿਲ ਕੀਤੀ ਗਈ, ਜਿਸ ਦੀ ਹਰ ਪਾਸਿਓਂ ਤਾਰੀਫ ਹੋ ਰਹੀ ਹੈ। ਅਸਲ 'ਚ ਜੰਮੂ-ਕਸ਼ਮੀਰ ਦੇ ਪੁਲਵਾਮਾ ਹਮਲੇ 'ਚ ਸ਼ਹੀਦ ਹੋਏ 44 ਫੌਜੀਆਂ ਨੂੰ ਲੈ ਕੇ ਲੋਕਾਂ 'ਚ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ ਅਤੇ ਜੰਮੂ-ਕਸ਼ਮੀਰ ਦੇ ਜਿਹੜੇ ਵਿਦਿਆਰਥੀ ਪੰਜਾਬ, ਹਰਿਆਣਾ, ਹਿਮਾਚਲ ਅਤੇ ਉੱਤਰਾਖੰਡ 'ਚ ਪੜ੍ਹਾਈ ਕਰ ਰਹੇ ਹਨ, ਉਨ੍ਹਾਂ ਨੂੰ ਲੋਕਾਂ ਦੇ ਗੁੱਸੇ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ, ਜਿਸ ਕਾਰਨ ਉਹ ਆਪਣੀ ਪੜ੍ਹਾਈ ਵਿਚਕਾਰ ਹੀ ਛੱਡ ਕੇ ਜੰਮੂ-ਕਸ਼ਮੀਰ ਆਪਣੇ ਘਰਾਂ ਨੂੰ ਸੁਰੱਖਿਅਤ ਪਹੁੰਚਣਾ ਚਾਹੁੰਦੇ ਹਨ। ਇਸ ਦੇ ਕਾਰਨ ਹੀ ਸੈਂਕੜੇ ਅਜਿਹੇ ਵਿਦਿਆਰਥੀ 'ਖਾਲਸਾ ਏਡ' ਦੇ ਸੰਪਰਕ 'ਚ ਹਨ।
'ਖਾਲਸਾ ਏਡ' ਵਲੋਂ ਇਨ੍ਹਾਂ ਵਿਦਿਆਰਥੀਆਂ ਨੂੰ ਮੋਹਾਲੀ ਦੇ ਸੋਹਾਣਾ ਗੁਰਦੁਆਰਾ ਸਾਹਿਬ ਠਹਿਰਾਇਆ ਜਾ ਰਿਹਾ ਹੈ, ਜਿੱਥੇ ਇਕ-ਦੋ ਦਿਨ ਰੁਕਾਉਣ ਤੋਂ ਬਾਅਦ ਉਨ੍ਹਾਂ ਨੂੰ ਸੁਰੱਖਿਅਤ ਜੰਮੂ-ਕਸ਼ਮੀਰ ਪਹੁੰਚਾਇਆ ਜਾ ਰਿਹਾ ਹੈ। ਇਸ ਦੇ ਲਈ ਜੰਮੂ-ਕਸ਼ਮੀਰ ਦੇ ਵਿਦਿਆਰਥੀਆਂ ਨੇ 'ਖਾਲਸਾ ਏਡ' ਦਾ ਧੰਨਵਾਦ ਕੀਤਾ ਹੈ। ਸਾਰੇ ਵਿਦਿਆਰਥੀਆਂ ਨੇ ਇਕਮਤ ਹੁੰਦਿਆਂ ਕਿਹਾ ਹੈ ਕਿ ਹਮਲਾ ਭਾਵੇਂ ਕਿਤੇ ਵੀ ਹੋਵੇ, ਮੌਤ ਇਨਸਾਨਾਂ ਦੀ ਹੀ ਹੁੰਦੀ ਹੈ। ਉਨ੍ਹਾਂ ਵਲੋਂ ਪੁਲਵਾਮਾ ਹਮਲੇ ਦੀ ਘੋਰ ਨਿੰਦਾ ਕੀਤੀ ਗਈ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਜਿਹੜੇ ਲੋਕ ਵੀ ਇਸ ਦੇ ਲਈ ਜ਼ਿੰਮੇਵਾਰ ਹਨ, ਉਨ੍ਹਾਂ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਵਿਦਿਆਰਥੀਆਂ ਨੇ ਇਹ ਵੀ ਕਿਹਾ ਕਿ ਉਹ ਤਾਂ ਸਿਰਫ ਪੜ੍ਹਨਾ ਚਾਹੁੰਦੇ ਹਨ ਪਰ ਉਨ੍ਹਾਂ ਨੂੰ ਜਾਣ-ਬੁੱਝ ਕੇ ਟਾਰਗੇਟ ਕੀਤਾ ਜਾ ਰਿਹਾ ਹੈ।
ਜਾਣੋ ਕੀ ਬੋਲੇ ਚੰਦੂਮਾਜਰਾ
ਇਨ੍ਹਾਂ ਕਸ਼ਮੀਰੀ ਵਿਦਿਆਰਥੀਆਂ ਬਾਰੇ ਗੱਲ ਕਰਦੇ ਹੋਏ ਅਕਾਲੀ ਦਲ ਦੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ 'ਚ ਅਜਿਹੀ ਕੋਈ ਵੀ ਗੱਲ ਸਾਹਮਣੇ ਨਹੀਂ ਆਈ ਹੈ ਅਤੇ ਜੇਕਰ ਪੰਜਾਬ ਨਾਲ ਲੱਗਦੇ ਸੂਬਿਆਂ 'ਚ ਅਜਿਹਾ ਕੁਝ ਹੁੰਦਾ ਵੀ ਹੈ ਤਾਂ ਇਹ ਗਲਤ ਹੈ। ਉਨ੍ਹਾਂ ਕਿਹਾ ਕਿ ਬਾਕੀ ਗ੍ਰਹਿ ਮੰਤਰਾਲੇ ਨੇ ਐਡਵਾਈਜ਼ਰੀ ਜਾਰੀ ਕਰਕੇ ਸਭ ਨਾਲ ਮੀਟਿੰਗ ਕਰਕੇ ਸਾਰੀਆਂ ਸਰਕਾਰਾਂ ਨੂੰ ਇਹ ਨਿਰਦੇਸ਼ ਜਾਰੀ ਕੀਤੇ ਹਨ ਕਿ ਕਿਸੇ ਦਾ ਵੀ ਕੋਈ ਵੀ ਨੁਕਸਾਨ ਨਾ ਹੋਣ ਦਿੱਤਾ ਜਾਵੇ ਅਤੇ ਸਭ ਦੀ ਜਾਨ-ਮਾਲ ਦੀ ਰਾਖੀ ਕੀਤੀ ਜਾਵੇ।
ਪਠਾਨਕੋਟ 'ਚ ਸਿੱਧੂ ਖਿਲਾਫ ਪ੍ਰਦਰਸ਼ਨ, 'ਗੱਦਾਰ ਰਤਨ' ਦੇਣ ਦੇ ਲਗਾਏ ਪੋਸਟਰ
NEXT STORY