ਜਲੰਧਰ (ਬਿਊਰੋ) - ਪਿਛਲੇ ਦਿਨੀਂ ਕਿਸਾਨ ਅੰਦੋਲਨ ਦੌਰਾਨ ਬਹੁਤ ਸਾਰੇ ਕਿਸਾਨ ਆਗੂਆਂ ਸਣੇ ਖਾਲਸਾ ਏਡ ਨੂੰ ਵੀ ਐੱਨ.ਆਈ.ਏ. ਵਲੋਂ ਨੋਟਿਸ ਭੇਜਿਆ ਗਿਆ ਸੀ। ਖਾਲਸਾ ਏਡ ਦੇ ਮੁੱਖੀ ਰਵੀ ਸਿੰਘ ਨੇ ਐੱਨ.ਆਈ.ਏ. ਦੇ ਇਸ ਨੋਟਿਸ ਦੇ ਜਵਾਬ ’ਚ ਪੂਰਾ ਸਹਿਯੋਗ ਕਰਨ ਦਾ ਭਰੋਸਾ ਵੀ ਦਿੱਤਾ ਸੀ। ਇਸੇ ਦੌਰਾਨ ਕਿਸਾਨ ਅੰਦੋਲਨ ਨਾਲ ਜੁੜੇ ਆਗੂਆਂ ਅਤੇ ਲੋਕਾਂ ਵਲੋਂ ਕੇਂਦਰ ਸਰਕਾਰ ਨੂੰ ਕੋਸਦਿਆਂ ਕਿਹਾ ਗਿਆ ਸੀ ਕਿ ਇਹ ਸਭ ਅੰਦੋਲਨ ਨੂੰ ਤਾਰਪੀਡੋ ਕਰਨ ਲਈ ਕੀਤਾ ਜਾ ਰਿਹਾ ਹੈ। ਹੁਣ ਖਾਲਸਾ ਏਡ ਦੀ ਹਿਮਾਇਤ ਕਰਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਵੀ ਖਾਲਸਾ ਏਡ ਦੇ ਹੱਕ ’ਚ ਡਟਣ ਦੀ ਗੱਲ ਕਹੀ ਹੈ।
ਪੜ੍ਹੋ ਇਹ ਵੀ ਖ਼ਬਰ - Health Tips: ਜ਼ਿਆਦਾ ਗੁੱਸਾ ਆਉਣ ਵਾਲੇ ਲੋਕਾਂ ਲਈ ਖ਼ਾਸ ਖ਼ਬਰ, ਅਪਣਾਓ ਇਹ ਨੁਸਖ਼ੇ
ਪਟਿਆਲਾ ਵਿਖੇ ਹੋਏ ਪੱਤਰਕਾਰ ਸੰਮੇਲਨ ’ਚ ਜਗਬਾਣੀ ਦੇ ਪੱਤਰਕਾਰ ਰਮਨਦੀਪ ਸਿੰਘ ਵਲੋਂ ਖਾਲਸਾ ਏਡ ਨੂੰ ਆਏ ਨੋਟਿਸ ਦੇ ਬਾਰੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਖਾਲਸਾ ਏਡ ਦੇਸ਼-ਵਿਦੇਸ਼ ਯਾਨੀ ਦੁਨੀਆਂ ਭਰ ’ਚ ਵਸਦੇ ਲੋਕਾਂ ਦੇ ਭਲੇ ਲਈ ਹਮੇਸ਼ਾ ਲੰਗਰ ਦੀ ਸੇਵਾ ਕਰਦੀ ਆ ਰਹੀ ਹੈ। ਖਾਲਸਾ ਏਡ ਗੁਰੂ ਦੀ ਫੌਜ ਹੈ, ਸਿੱਖਾਂ ਦੀ ਫੌਜ ਹੈ, ਜੋ ਕਦੇ ਵੀ ਕਿਸੇ ਕੰਮ ਤੋਂ ਪਿੱਛੇ ਨਹੀਂ ਹੱਟਦੀ। ਖਾਲਸਾ ਏਡ ਦਾ ਇਕ-ਇਕ ਬੰਦਾ ਸਵਾ ਲੱਖ ਦੇ ਬਰਾਬਰ ਹੈ।
ਕਿਸਾਨ ਅੰਦੋਲਨ ਦੇ ਮੌਕੇ ਵੀ ਖਾਲਸਾ ਏਡ ਕਿਸਾਨਾਂ ਲਈ ਵੱਡੀ ਮਾਤਰਾ ’ਚ ਲੰਗਰ ਤਿਆਰ ਕਰਨ ਦੀ ਸੇਵਾ ਕਰ ਰਹੀ ਹੈ ਅਤੇ ਹਮੇਸ਼ਾ ਕਰਦੀ ਰਹੇਗੀ। ਖਾਲਸਾ ਏਡ ਪੂਰੀ ਦੁਨੀਆਂ ਦੇ ਲੋਕਾਂ ਨੂੰ ਲੰਗਰ ਖੁਆ ਕੇ ਭਲਾ ਕਰਦੀ ਹੈ। ਅੱਜ ਜਦੋਂ ਉਹ ਕਿਸਾਨਾਂ ਦਾ ਸਾਥ ਦੇ ਰਹੀ ਹੈ, ਉਸ ਦੇ ਨਾਲ ਖੜੀ ਹੈ, ਤਾਂ ਉਸ ਨੂੰ ਨੋਟਿਸ ਭੇਜ ਦਿੱਤਾ।
ਪੜ੍ਹੋ ਇਹ ਵੀ ਖ਼ਬਰ - Health Tips : ਸਰਵਾਈਕਲ ਤੇ ਗਰਦਨ ’ਚ ਹੋਣ ਵਾਲੇ ਦਰਦ ਤੋਂ ਜੇਕਰ ਤੁਸੀਂ ਵੀ ਹੋ ਪਰੇਸ਼ਾਨ ਤਾਂ ਪੜ੍ਹੋ ਇਹ ਖ਼ਬਰ
ਦੱਸ ਦੇਈਏ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵਲੋਂ ਦਿੱਲੀ ਦੀਆਂ ਸਰਹੱਦਾਂ ’ਤੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜੋ ਅੱਜ 54ਵੇਂ ਦਿਨ ’ਚ ਪ੍ਰਵੇਸ਼ ਕਰ ਗਿਆ ਹੈ। ਕਿਸਾਨ ਕੜਾਕੇ ਦੀ ਠੰਡ ’ਚ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਹੋਏ ਹਨ। ਕਿਸਾਨੀ ਮੁੱਦੇ ਨੂੰ ਲੈ ਕੇ ਹੁਣ ਤੱਕ ਸਰਕਾਰ ਅਤੇ ਕਿਸਾਨਾਂ ਵਿਚਾਲੇ 9 ਬੈਠਕਾਂ ਹੋ ਚੁੱਕੀਆਂ ਹਨ ਪਰ ਕਿਸਾਨ ਜਥੇਬੰਦੀਆਂ ਤਿੰਨੋਂ ਕਾਨੂੰਨਾਂ ਨੂੰ ਰੱਦ ਕਰਵਾਉਣ ’ਤੇ ਅੜੀਆਂ ਹੋਈਆਂ ਹਨ। ਕਿਸਾਨੀ ਮੁੱਦੇ ਨੂੰ ਲੈ ਕੇ ਸੁਪਰੀਮ ਕੋਰਟ ਨੇ ਅਗਲੇ ਹੁਕਮਾਂ ਤੱਕ ਰੋਕ ਲਾ ਦਿੱਤੀ ਗਈ ਹੈ।
ਟਰੱਕ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਇਕ ਵਿਆਕਤੀ ਦੀ ਮੌਤ , ਦੂਜਾ ਗੰਭੀਰ ਜ਼ਖਮੀ
NEXT STORY