ਜਲੰਧਰ (ਸੁਨੀਲ): ਜਲੰਧਰ ਦੇ ਬੀ.ਐੱਸ.ਐੱਫ. ਚੌਕ ਨੇੜੇ 2 ਬੱਸਾਂ ਤੇ ਕਾਰ ਵਿਚਾਲੇ ਟੱਕਰ ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਖ਼ਾਲਸਾ ਕਾਲਜ ਨੇੜੇ ਵਾਪਰਿਆ। ਇਸ ਹਾਦਸੇ ਮਗਰੋਂ ਸੜਕ 'ਤੇ ਲੰਬਾ ਜਾਮ ਲੱਗ ਗਿਆ। ਗਨੀਮਤ ਇਹ ਰਹੀ ਕਿ ਘਟਨਾ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਉੱਥੇ ਹੀ ਕਾਰ ਚਾਲਕ ਵੱਲੋਂ ਹਾਦਸੇ ਵਿਚ ਨੁਕਸਾਨੀ ਗਈ ਗੱਡੀ ਨੂੰ ਲੈ ਕੇ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਏ.ਸੀ.ਪੀ. ਹੈੱਡਕੁਆਰਟਰ ਕੇ. ਅਦਿੱਤਿਆ ਮੌਕੇ 'ਤੇ ਪਹੁੰਚੇ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਇਹ ਖ਼ਬਰ ਵੀ ਪੜ੍ਹੋ - ਚਾਈਂ-ਚਾਈਂ ਵਿਦੇਸ਼ ਤੋਂ ਪੰਜਾਬ ਪਰਤਿਆ NRI, 24 ਘੰਟਿਆਂ ਬਾਅਦ ਹੀ ਹੋਇਆ ਉਹ ਜੋ ਸੋਚਿਆ ਨਾ ਸੀ...
ਜਾਣਕਾਰੀ ਮੁਤਾਬਕ ਕਾਰ ਚਾਲਕ ਫ਼ਿਲੌਰ ਤੋਂ ਜਲੰਧਰ ਵੱਲ ਆ ਰਿਹਾ ਸੀ ਕਿ ਖ਼ਾਲਸਾ ਕਾਲਜ ਫ਼ਲਾਈਓਵਰ ਨੇੜੇ ਬੱਸ ਚਾਲਕ ਨੇ ਅਚਾਨਕ ਬ੍ਰੇਕ ਲਗਾ ਦਿੱਤੀ। ਇਸ ਕਾਰਨ ਕਾਰ ਦੀ ਬੱਸ ਨਾਲ ਟੱਕਰ ਹੋ ਗਈ ਤੇ ਗੱਡੀ ਅੱਗਿਓਂ ਨੁਕਸਾਨੀ ਗਈ। ਕਾਰ ਚਾਲਕ ਅਵਤਾਰ ਨੇ ਕਿਹਾ ਕਿ ਉਹ ਵੇਟ ਲਿਫਟਿੰਗ ਕੋਚ ਹੈ। ਉਸ ਨੇ ਦੱਸਿਆ ਕਿ ਅੱਗੇ ਜਾ ਰਹੀ ਬੱਸ ਨੇ ਅਚਾਨਕ ਬ੍ਰੇਕ ਲਗਾ ਦਿੱਤੀ, ਜਿਸ ਕਾਰਨ ਗੱਡੀ ਨੁਕਸਾਨੀ ਗਈ। ਇਸੇ ਵੇਲੇ ਮਗਰੋਂ ਇਕ ਹੋਰ ਬੱਸ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਕਾਰ ਚਾਲਕ ਅਵਤਾਰ ਦਾ ਕਹਿਣਾ ਹੈ ਕਿ ਉਸ ਦੀ ਕੋਈ ਗਲਤੀ ਨਹੀਂ ਹੈ ਤੇ ਉਸ ਨੂੰ ਬਣਦਾ ਮੁਆਵਜ਼ਾ ਮਿਲਣਾ ਚਾਹੀਦਾ ਹੈ।
ਇਹ ਖ਼ਬਰ ਵੀ ਪੜ੍ਹੋ - ਕਹਿਰ ਓ ਰੱਬਾ! ਸੂਹੇ ਚੂੜੇ ਵਾਲੀ ਲਾੜੀ ਦਾ ਉੱਜੜ ਗਿਆ ਸੰਸਾਰ, ਵਿੱਛ ਗਏ ਸੱਥਰ (ਵੀਡੀਓ)
ਅੰਗਰੇਜ਼ ਸਿੰਘ ਨੇ ਕਿਹਾ ਕਿ ਕੱਟੜਾ ਜਾ ਰਹੀ ਬੱਸ ਦੇ ਡਰਾਈਵਰ ਨੇ ਅਚਾਨਕ ਬ੍ਰੇਕ ਮਾਰ ਦਿੱਤੀ। ਇਸ ਕਾਰਨ ਕਾਰ ਦੀ ਬੱਸ ਨਾਲ ਟੱਕਰ ਹੋ ਗਈ। ਇਸ ਦੌਰਾਨ ਉਨ੍ਹਾਂ ਦੀ ਬੱਸ ਦੀ ਵੀ ਗੱਡੀ ਨਾਲ ਟੱਕਰ ਹੋ ਗਈ। ਅੰਗਰੇਜ਼ ਨੇ ਕਿਹਾ ਕਿ ਉਹ 50 ਸਵਾਰੀਆਂ ਨੂੰ ਲੈ ਕੇ ਅੰਮ੍ਰਿਤਸਰ ਤੋਂ ਆ ਰਹੇ ਸਨ। ਉੱਥੇ ਹੀ ਮਾਮਲੇ ਦੀ ਜਾਣਕਾਰੀ ਦਿੰਦਿਆਂ ਆਈ.ਪੀ.ਐੱਸ. ਅਦਿੱਤਿਆ ਨੇ ਕਿਹਾ ਕਿ ਘਟਨਾ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਹਾਦਸੇ ਵਿਚ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਉਨ੍ਹਾਂ ਕਿਹਾ ਕਿ ਪੀੜਤ ਦੇ ਬਿਆਨਾਂ ਦੇ ਅਧਾਰ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਚਰਚਿਤ ਪਿੰਡ ਚੰਦਭਾਨ 'ਚ ਪੁਲਸ ਦੀ ਵੱਡੀ ਕਾਰਵਾਈ, ਸਰਪੰਚਣੀ ਸਣੇ 38 ਲੋਕ ਗ੍ਰਿਫ਼ਤਾਰ
NEXT STORY