ਅੰਮ੍ਰਿਤਸਰ (ਸੰਜੀਵ)-ਖਾਲਸਾ ਕਾਲਜ ਫਾਰ ਵੂਮੈਨ ਦੀ ਇਕ ਪੰਜਾਬੀ ਪ੍ਰੋਫੈਸਰ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਥਾਣਾ ਕੰਟੋਨਮੈਂਟ ਦੀ ਪੁਲਸ ਨੇ ਜਗਜੀਤ ਸਿੰਘ, ਅਮਰਜੀਤ ਸਿੰਘ ਅਤੇ ਉਨ੍ਹਾਂ ਦੇ ਅਣਪਛਾਤੇ ਸਾਥੀ ਖਿਲਾਫ ਕੇਸ ਦਰਜ ਕੀਤਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਅੱਜ ਪਵੇਗਾ ਤੇਜ਼ ਮੀਂਹ ਤੇ ਆਵੇਗਾ ਤੁਫ਼ਾਨ, 13 ਜ਼ਿਲ੍ਹਿਆਂ ਲਈ ਅਲਰਟ ਜਾਰੀ
ਮ੍ਰਿਤਕਾ ਦੇ ਪਿਤਾ ਦੀ ਸ਼ਿਕਾਇਤ ’ਤੇ ਦਰਜ ਕੀਤੇ ਮਾਮਲੇ ਵਿਚ ਉਨ੍ਹਾਂ ਦਾ ਕਹਿਣਾ ਹੈ ਕਿ ਉਸ ਦੀ ਵੱਡੀ ਕੁੜੀ ਖਾਲਸਾ ਕਾਲਜ ਵਿਚ ਪ੍ਰੋਫੈਸਰ ਸੀ ਅਤੇ ਹੋਸਟਲ ਵਿਚ ਰਹਿੰਦੀ ਸੀ, ਜਿਸ ਨੇ ਉਸ ਨੂੰ ਦੱਸਿਆ ਕਿ ਉਸ ਦੀ ਜਗਜੀਤ ਸਿੰਘ ਨਾਲ ਦੋਸਤੀ ਹੈ ਅਤੇ ਉਹ ਉਸ ਨਾਲ ਵਿਆਹ ਕਰਵਾਉਣਾ ਚਾਹੁੰਦੀ ਹੈ। ਕੁਝ ਸਮੇਂ ਤੋਂ ਜਗਜੀਤ ਸਿੰਘ, ਉਸ ਦੇ ਪਿਤਾ ਅਮਰਜੀਤ ਸਿੰਘ ਅਤੇ ਉਨ੍ਹਾਂ ਦੇ ਇਕ ਅਣਪਛਾਤੇ ਸਾਥੀ ਨੇ ਉਸ ਦੀ ਕੁੜੀ ਨੂੰ ਤੰਗ ਕਰਨਾ ਸ਼ੁਰੂ ਕਰ ਦਿੱਤਾ, ਜਿਸ ਕਾਰਨ ਉਸ ਦੀ ਕੁੜੀ ਨੇ ਹੋਸਟਲ ਵਿਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪਿੰਡ ਮੂਸੇ 'ਚ ਵੱਡੀ ਵਾਰਦਾਤ, ਥਾਣੇਦਾਰ ਦੇ ਘਰ ਅੱਗੇ ਚਲਾਈਆਂ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਇਸ ਸਰਕਾਰੀ ਹਸਪਤਾਲ ਦੇ ਦੋ ਮੁਲਾਜ਼ਮ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ, ਮਾਮਲਾ ਜਾਣ ਹੋਵੋਗੇ ਹੈਰਾਨ
NEXT STORY