ਖਮਾਣੋਂ (ਜਟਾਣਾ) : ਖਮਾਣੋਂ ਪੁਲਸ ਨੇ ਕਾਰ ਚਾਲਕਾਂ ਕੋਲੋਂ 380 ਪਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਹਨ। ਇਸ ਸਬੰਧੀ ਥਾਣਾ ਖਮਾਣੋਂ ਦੇ ਮੁੱਖ ਅਫ਼ਸਰ ਇੰਸਪੈਕਟਰ ਬਲਵੀਰ ਸਿੰਘ ਨੇ ਦੱਸਿਆ ਕਿ ਰਾਤ ਪੌਣੇ 11 ਵਜੇ ਦੇ ਕਰੀਬ ਪੁਲਸ ਨੇ ਬਸੀ-ਸੰਘੋਲ ਰੋਡ ’ਤੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਇਕ ਐਂਡੇਵਰ ਕਾਰ ਆਉਂਦੀ ਵਿਖਾਈ ਦਿੱਤੀ, ਜਿਸ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਗੱਡੀ ’ਚ ਸਵਾਰ ਤਿੰਨ ਨੌਜਵਾਨਾਂ ਕੋਲੋਂ 380 ਪਬੰਦੀਸ਼ੁਦਾ ਗੋਲੀਆਂ ਬਰਾਮਦ ਹੋਈਆਂ। ਉਕਤ ਵਿਅਕਤੀਆਂ ਦੀ ਪਛਾਣ ਪਰਮਿੰਦਰ ਸਿੰਘ ਵਾਸੀ ਪਿੰਡ ਚੜੀ, ਰਾਜਵੀਰ ਸਿੰਘ ਵਾਸੀ ਪਿੰਡ ਭਾਂਬਰੀ ਤੇ ਜਸ਼ਨ ਜੋਤ ਸਿੰਘ ਵਾਸੀ ਪਿੰਡ ਫ਼ਰੌਰ ਵਜੋਂ ਹੋਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੂਬੇ ਭਰ ਦੇ 262 ਬੱਸ ਅੱਡਿਆਂ 'ਤੇ ਪੰਜਾਬ ਪੁਲਸ ਨੇ ਚਲਾਈ ਤਲਾਸ਼ੀ ਮੁਹਿੰਮ, ਹਿਰਾਸਤ 'ਚ ਲਏ 175 ਬੰਦੇ
NEXT STORY