ਪਟਿਆਲਾ/ਪਾਤੜਾਂ : ਢਾਬੀ ਗੁੱਜਰਾਂ ਬਾਰਡਰ ’ਤੇ ਕਿਸਾਨ ਮਹਾ ਪੰਚਾਇਤ ਦੌਰਾਨ ਉਸ ਸਮੇਂ ਭੜਥੂ ਪੈ ਗਿਆ ਜਦੋਂ ਮੋਰਚੇ ਦੀ ਅਗਵਾਈ ਕਰਨ ਵਾਲੀ ਟੀਮ ਵਿਚ ਸ਼ਾਮਲ ਕਿਸਾਨ ਨੇਤਾ ਬਲਦੇਵ ਸਿੰਘ ਸਿਰਸਾ ਦੀ ਅੱਜ ਅਚਾਨਕ ਤਬੀਅਤ ਵਿਗੜ ਗਈ। ਦੱਸਿਆ ਜਾ ਰਿਹਾ ਹੈ ਕਿ ਬਲਦੇਵ ਸਿੰਘ ਸਿਰਸਾ ਨੂੰ ਦਿਲ ਦਾ ਦੌਰਾ ਪਿਆ ਹੈ। ਇਸ ਦੌਰਾਨ ਉਨ੍ਹਾਂ ਨੂੰ ਤੁਰੰਤ ਐਬੂਲੈਂਸ ਰਾਹੀਂ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਲਿਜਾਇਆ, ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਪਹਿਲਾਂ ਵੀ ਬਲਦੇਵ ਸਿੰਘ ਸਿਰਸਾ ਨੂੰ ਦੌਰਾ ਪਿਆ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਵਧੀ ਸਖ਼ਤੀ, ਡਿਫਾਲਟਰਾਂ ਖ਼ਿਲਾਫ਼ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ
ਇਸ ਸੰਬੰਧੀ ਕਿਸਾਨਾਂ ਨੇ ਕਿਹਾ ਕਿ ਬਲਦੇਵ ਸਿੰਘ ਸਿਰਸਾ ਅਚਾਨਕ ਹੀ ਬੇਹੋਸ਼ ਹੋ ਕੇ ਹੇਠਾਂ ਜ਼ਮੀਨ 'ਤੇ ਡਿੱਗ ਗਏ। ਮੌਕੇ ’ਤੇ ਹਾਜ਼ਰ ਡਾਕਟਰਾਂ ਨੇ ਉਨ੍ਹਾਂ ਨੂੰ ਮੁੱਢਲੀ ਡਾਕਟਰੀ ਸਹਾਇਤਾ ਦੇ ਕੇ ਐਂਬੂਲੈਂਸ ਰਾਹੀਂ ਰਜਿੰਦਰਾ ਹਸਪਤਾਲ ਪਟਿਆਲਾ ਭੇਜ ਦਿੱਤਾ ਹੈ। ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਪਿੰਡ ਦੀ ਸਰਪੰਚਣੀ ਨੇ ਕਰ 'ਤਾ ਵੱਡਾ ਕਾਂਡ, ਕਰਤੂਤ ਸੁਣ ਉਡਣਗੇ ਹੋਸ਼
ਏਕੇ ਲਈ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਅੱਜ
ਦੱਸਣਯੋਗ ਹੈ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ ਕਿਸਾਨ ਜਥੇਬੰਦੀਆਂ ਵਿਚ ਏਕੇ ਨੂੰ ਲੈ ਕੇ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿਚ ਮੀਟਿੰਗ ਸੱਦੀ ਗਈ ਹੈ। ਸੰਯੁਕਤ ਕਿਸਾਨ ਮੋਰਚਾ ਨੇ ਇਸ ਬੈਠਕ ਲਈ ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਨੂੰ ਸੱਦਾ ਦਿੱਤਾ ਸੀ ਪਰ ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਨੇ ਢਾਬੀ ਗੁੱਜਰਾਂ ਬਾਰਡਰ ’ਤੇ ਕੀਤੀ ਜਾ ਰਹੀ ਕਿਸਾਨ ਮਹਾਂਪੰਚਾਇਤ ਨੂੰ ਲੈ ਕੇ ਮੀਟਿੰਗ ਵਿਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਸੀ। ਹਾਲਾਂਕਿ ਕਿਸਾਨ ਮਜ਼ਦੂਰ ਮੋਰਚੇ ਦੇ ਆਗੂ ਇਸ ਮੀਟਿੰਗ ਵਿਚ ਸ਼ਾਮਲ ਹੋਣਗੇ। ਮੀਟਿੰਗ ਲਈ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਚੰਡੀਗੜ੍ਹ ਪੁੱਜੇ ਹਨ।
ਇਹ ਵੀ ਪੜ੍ਹੋ : 25 ਫਰਵਰੀ ਨੂੰ ਲੈ ਕੇ ਪੰਜਾਬ ਵਿਚ ਹੋ ਗਿਆ ਵੱਡਾ ਐਲਾਨ, ਹਲਚਲ ਵਧੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸ਼੍ਰੀ ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ ਬਨਾਰਸ ਵਿਖੇ ਚੜ੍ਹਾਏ ਗਏ ਸੋਨੇ ਦੇ ਬਣੇ 'ਹਰਿ' ਦੇ ਨਿਸ਼ਾਨ ਸਾਹਿਬ
NEXT STORY