ਖੰਨਾ (ਵਿਪਨ)— ਖੰਨਾ ਦੇ ਪਿੰਡ ਲਿਬੜਾ ਨੈਸ਼ਨਲ ਹਾਈਵੇਅ ’ਤੇ ਇਕ ਕੈਂਟਰ ਡਰਾਈਵਰ ਦਾ ਬੇਰਹਿਮੀ ਨਾਲ ਕਤਲ ਕਰ ਦੇਣ ਦੀ ਖ਼ਬਰ ਮਿਲੀ ਹੈ। ਇਸ ਦੇ ਨਾਲ ਹੀ ਕੰਡਕਟਰ ਵੀ ਜ਼ਖ਼ਮੀ ਹੋ ਗਿਆ। ਕੈਂਟਰ ਲੁਧਿਆਣਾ ਤੋਂ ਸਾਮਾਨ ਲੈ ਕੇ ਅੰਬਾਲਾ ਜਾ ਰਿਹਾ ਸੀ। ਮਿ੍ਰਤਕ ਦੀ ਪਛਾਣ ਰਛਪਾਲ ਸਿੰਘ ਦੇ ਰੂਪ ’ਚ ਹੋਈ ਹੈ, ਜੋਕਿ ਜੰਮੂ ਦਾ ਰਹਿਣ ਵਾਲਾ ਸੀ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਉਥੇ ਹੀ ਇਸ ਮਾਮਲੇ ਸਬੰਧੀ ਕੈਂਟਰ ਦੇ ਮਾਲਕ ਨੇ ਦੱਸਿਆ ਕਿ ਰਛਪਾਲ ਡਰਾਈਵਰ ਕੈਂਟਰ ’ਚ ਪਰਚੂਨ ਦਾ ਸਾਮਾਨ ਲੈ ਕੇ ਲੁਧਿਆਣਾ ਤੋਂ ਅੰਬਾਲਾ ਜਾ ਰਿਹਾ ਸੀ ਕਿ ਰਸਤੇ ’ਚ ਇਹ ਕਿਸੇ ਨੇ ਹਮਲਾ ਕਰਕੇ ਡਰਾਈਵਰ ਦਾ ਕਤਲ ਕਰ ਦਿੱਤਾ ਅਤੇ ਕੰਡਕਟਰ ਜ਼ਖ਼ਮੀ ਕਰ ਦਿੱਤਾ। ਕੈਂਟਰ ਦੇ ਮਾਲਕ ਨੇ ਕਤਲ ਦੇ ਮਾਮਲੇ ’ਚ ਇਨਸਾਫ਼ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ: ਬੇਗੋਵਾਲ 'ਚ ਕਲਯੁਗੀ ਮਾਂ ਦਾ ਖ਼ੌਫ਼ਨਾਕ ਕਾਰਾ, 7 ਸਾਲਾ ਮਾਸੂਮ ਪੁੱਤ ਨੂੰ ਹੱਥੀਂ ਜ਼ਹਿਰ ਦੇ ਕੇ ਦਿੱਤੀ ਦਰਦਨਾਕ ਮੌਤ

ਉਥੇ ਹੀ ਮੌਕੇ ’ਤੇ ਪਹੰੁਚੇ ਖੰਨਾ ਦੇ ਡੀ. ਐੱਸ. ਪੀ. ਰਾਜਨ ਪਰਮਿੰਦਰ ਸਿੰਘ ਨਵ ਨੇ ਦੱਸਿਆ ਕਿ ਇਹ ਘਟਨਾ ਦੇਰ ਰਾਤ ਵਾਪਰੀ। ਮਿ੍ਰਤਕ ਦੀ ਪਛਾਣ ਰਛਪਾਲ ਸਿੰਘ ਦੇ ਰੂਪ ’ਚ ਹੋਈ ਹੈ। ਟਰਾਂਸਪੋਰਟ ਮਾਲਕ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਅਤੇ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਹੁਣ ਟਾਂਡਾ ਦੇ ਸਰਕਾਰੀ ਸਕੂਲ ਜਾਜਾ ਦੇ ਵਿਦਿਆਰਥੀ ਨਿਕਲੇ ਕੋਰੋਨਾ ਪਾਜ਼ੇਟਿਵ
ਨੋਟ- ਪੰਜਾਬ ਵਿਚ ਵਾਪਰ ਰਹੀਆਂ ਕਤਲ ਦੀਆਂ ਵਾਰਦਾਤਾਂ ਨੂੰ ਲੈ ਕੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਕਰਕੇ ਦੱਸੋ
ਸਾਨੂੰ ਸਸਪੈਂਡ ਦੀ ਕੋਈ ਪ੍ਰਵਾਹ ਨਹੀਂ, ਚਾਹੇ ਫਾਂਸੀ ਲੱਗ ਜਾਵੇ ਅਸੀਂ ਸਦਨ ਨਹੀਂ ਚੱਲਣ ਦੇਵਾਂਗੇ: ਪ੍ਰਤਾਪ ਬਾਜਵਾ
NEXT STORY