ਖੰਨਾ (ਸੁਖਵਿੰਦਰ ਕੌਰ) - ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਦੀ ਅਗਵਾਈ ’ਚ ਜ਼ਿਲਾ ਪ੍ਰਧਾਨ ਅਜੇ ਸੂਦ ਵਲੋਂ ਨਵ-ਨਿਯੁਕਤ ਸੋਸ਼ਲ ਮੀਡੀਆ ਸੈੱਲ ਬੀ. ਜੇ. ਪੀ. ਦੇ ਜ਼ਿਲਾ ਪ੍ਰਧਾਨ ਹਰੀਸ਼ ਭਾਂਬਰੀ ਨੇ ਸੂਬਾ ਤੇ ਜ਼ਿਲਾ ਪ੍ਰਧਾਨ ਦਾ ਧੰਨਵਾਦ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਹਰੀਸ਼ ਭਾਂਬਰੀ ਨੇ ਕਿਹਾ ਕਿ ਪਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਲਦ ਹੀ ਪੂਰੇ ਜ਼ਿਲੇ ’ਚ 21 ਮੈਂਬਰੀ ਸੋਸ਼ਲ ਮੀਡੀਆ ਟੀਮ ਤਿਆਰ ਕੀਤੀ ਜਾਵੇਗੀ, ਜਿਸ ਵਲੋਂ ਪਾਰਟੀ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਲੋਕਾਂ ਤੱਕ ਘਰ-ਘਰ ਪਹੁੰਚਾਉਣ ਦਾ ਕਾਰਜ ਜਲਦ ਹੀ ਪੂਰੀ ਲਗਨ ਨਾਲ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼-ਹਿੱਤ ਦੇ ਲਈ ਕੀਤੇ ਕਾਰਜਾਂ ਕਰ ਕੇ ਆਉਣ ਵਾਲੀਆਂ ਚੋਣਾਂ ’ਚ ਭਾਜਪਾ ਵੱਡੀ ਜਿੱਤ ਹਾਸਲ ਕਰੇਗੀ। ਉਨ੍ਹਾਂ ਪਾਰਟੀ ਵਲੋਂ ਪੇਸ਼ ਕੀਤੇ ਅੰਤ੍ਰਿਮ ਬਜਟ ਨੂੰ ਵੀ ਹਰ ਵਰਗ ਲਈ ਲਾਭਕਾਰੀ ਦੱਸਦਿਆਂ ਕਿਹਾ ਕਿ ਇਹ ਬਜਟ ਆਉਣ ਵਾਲੇ ਸਮੇਂ ’ਚ ਭਾਜਪਾ ਦੀ ਜਿੱਤ ਨੂੰ ਯਕੀਨੀ ਬਣਾਏਗਾ।
ਖੰਨਾ ’ਚ ਨਵੀਂ ਫੈਮਿਲੀ ਕੈਂਪ ਕੋਰਟ ਸਥਾਪਤ ਹੋਣ ’ਤੇ ਬਾਰ ਐਸੋ. ਨੇ ਪ੍ਰਗਟਾਈ ਖੁਸ਼ੀ
NEXT STORY