ਖੰਨਾ (ਇਕਬਾਲ)-ਸੱਤਿਆ ਭਾਰਤੀ ਸਕੂਲ ਜੋਗੀਮਾਜਰਾ ਵਿਖੇ ਸਾਇੰਸ ਦਿਵਸ ਮਨਾਇਆ ਗਿਆ। ਮੁੱਖ ਅਧਿਆਪਕਾ ਸ਼੍ਰੀਮਤੀ ਕਰਮਜੀਤ ਕੌਰ, ਮੈਡਮ ਹਰਦੀਪ ਕੌਰ, ਮੈਡਮ ਸੁਖਵਿੰਦਰ ਕੌਰ, ਮੈਡਮ ਗਗਨਦੀਪ ਕੌਰ, ਮੈਡਮ ਅਮਨਦੀਪ ਕੌਰ ਅਤੇ ਮੈਡਮ ਰਛਪਾਲ ਕੌਰ ਦੀ ਯੋਗ ਅਗਵਾਈ ਹੇਠ ਮਨਾਏ ਗਏ ਸਾਇੰਸ ਦਿਵਸ ਮੌਕੇ ਬੱਚਿਆਂ ਨੇ ਸਾਇੰਸ ਵਿਸ਼ੇ ਨਾਲ ਸੰਬੰਧਤ ਵੱਖ-ਵੱਖ ਮਾਡਲ ਬਣਾਏ। ਇਸ ਮੌਕੇ ਪ੍ਰਦਰਸ਼ਨੀ ਵੀ ਲਗਾਈ ਗਈ। ਇਸ ਮੌਕੇ ’ਤੇ ਮੁੱਖ ਅਧਿਆਪਕਾ ਸ਼੍ਰੀਮਤੀ ਕਰਮਜੀਤ ਕੌਰ ਨੇ ਨੋਬਲ ਪੁਰਸਕਾਰ ਜੇਤੂ ਸਾਇੰਸ ਵਿਗਿਆਨੀ ਸੀ. ਬੀ. ਰਮਨ ਵਾਰੇ ਅਤੇ ਉਨ੍ਹਾਂ ਦੀਆਂ ਖੋਜਾਂ ਵਾਰੇ ਬੱਚਿਆਂ ਨੂੰ ਜਾਣਕਾਰੀ ਦਿੱਤੀ। ਇਸ ਮੌਕੇ ’ਤੇ ਬੱਚਿਆਂ ਦਾ ਹੌਸਲਾ ਵਧਾਉਣ ਲਈ ਬੱਚਿਆਂ ਨੂੰ ਸਨਮਾਨਤ ਕੀਤਾ ਗਿਆ। ਇਸ ਮੌਕੇ ’ਤੇ ਬੱਚਿਆਂ ਦੇ ਮਾਪੇ ਵੀ ਹਾਜ਼ਰ ਸਨ। ਬੱਚਿਆਂ ਨੂੰ ਸਨਮਾਨਤ ਕਰਨ ਸਮੇਂ ਸਕੂਲ ਇੰਚਾਰਜ ਕਰਮਜੀਤ ਕੌਰ ਅਤੇ ਹੋਰ ਸਟਾਫ। (ਇਕਬਾਲ)
ਭਾਜਪਾ ਵਲੋਂ ਭਾਰਤੀ ਜਨਤਾ ਯੁਵਾ ਵਿਜੈ ਸੰਕਲਪ ਰੈਲੀ ਦਾ ਆਯੋਜਨ
NEXT STORY