ਖੰਨਾ (ਬਿਪਨ): ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ਵਿਚ ਅੱਜ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ। ਖਰੀਦ ਦੀ ਸ਼ੁਰੂਆਤ ਪਿੰਡ ਸਲਾਣਾ ਦੇ ਕਿਸਾਨ ਗੁਰਪ੍ਰੀਤ ਸਿੰਘ ਦੀ ਝੋਨੇ ਦੀ ਢੇਰੀ ਦੀ ਬੋਲੀ ਲਗਾ ਕੇ ਕੀਤੀ ਗਈ। ਇਹ ਬੋਲੀ ਆੜਤੀ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ ਵੱਲੋਂ ਸ਼ੁਰੂ ਕਰਵਾਈ ਗਈ।
ਹਰਬੰਸ ਸਿੰਘ ਰੋਸ਼ਾ ਨੇ ਕਿਹਾ ਕਿ ਮੰਡੀ ਵਿਚ ਆਉਣ ਵਾਲੇ ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਹਿਲੇ ਦਿਨ ਕਰੀਬ 10 ਹਜ਼ਾਰ ਕੁਇੰਟਲ ਝੋਨੇ ਦੀ ਖਰੀਦ ਹੋਣ ਦੀ ਸੰਭਾਵਨਾ ਹੈ।
ਉੱਧਰ, ਕਿਸਾਨ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਮੰਡੀ ਵਿੱਚ ਪ੍ਰਬੰਧ ਮੁਕੰਮਲ ਹਨ ਅਤੇ ਉਸ ਦੀ ਫਸਲ ਦੀ ਬੋਲੀ ਵੀ ਤੁਰੰਤ ਲੱਗ ਗਈ, ਜਿਸ ਕਾਰਨ ਉਹ ਖੁਸ਼ ਹੈ।
ਕੌਣ ਹੋਵੇਗਾ ਪੰਜਾਬ ਕਾਂਗਰਸ ਦਾ ਅਗਲਾ ਪ੍ਰਧਾਨ? ਦਿੱਲੀ 'ਚ ਹੋ ਰਹੀ ਪਾਰਟੀ ਦੀ ਵੱਡੀ ਬੈਠਕ (ਵੀਡੀਓ)
NEXT STORY