ਖੰਨਾ (ਵਿਪਨ): ਖੰਨਾ ਪੁਲਸ ਨੇ ਗੈਂਗਸਟਰਾਂ ਅਤੇ ਨਾਜਾਇਜ਼ ਹਥਿਆਰਾਂ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦੇ ਹੋਏ ਦੋ ਵੱਖ-ਵੱਖ ਮਾਮਲਿਆਂ ਵਿਚ ਕੁੱਲ 6 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਨੇ ਦੋ ਦੇਸੀ ਪਿਸਤੌਲ .32 ਬੋਰ, ਇਕ ਪਿਸਤੌਲ .30 ਬੋਰ, ਮੈਗਜ਼ੀਨ ਅਤੇ ਕਈ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਸ ਜਾਂਚ ਵਿਚ ਇਹ ਵੀ ਸਾਹਮਣੇ ਆਇਆ ਹੈ ਕਿ ਗ੍ਰਿਫਤਾਰ ਮੁਲਜ਼ਮਾਂ ਖਿਲਾਫ ਪਹਿਲਾਂ ਵੀ ਕਤਲ, ਲੁੱਟ-ਖੋਹ, ਆਰਮਜ਼ ਐਕਟ ਅਤੇ ਐਨ.ਡੀ.ਪੀ.ਐਸ. ਐਕਟ ਤਹਿਤ ਕਈ ਮਾਮਲੇ ਦਰਜ ਹਨ।
ਸਕਾਰਪੀਓ ਕਾਰ ਵਿੱਚੋਂ 4 ਮੁਲਜ਼ਮ ਕਾਬੂ
ਸਿਟੀ-2 ਖੰਨਾ ਪੁਲਸ ਨੇ ਜੀ.ਟੀ. ਰੋਡ 'ਤੇ ਚੈਕਿੰਗ ਦੌਰਾਨ ਇਕ ਕਾਲੇ ਰੰਗ ਦੀ ਸਕਾਰਪੀਓ ਕਾਰ ਨੂੰ ਰੋਕਿਆ। ਕਾਰ ਵਿਚ ਸਵਾਰ ਚਾਰ ਨੌਜਵਾਨਾਂ ਨੇ ਪੁਲਸ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਪੁਲਸ ਨੇ ਮੁਸਤੈਦੀ ਦਿਖਾਉਂਦੇ ਹੋਏ ਉਨ੍ਹਾਂ ਨੂੰ ਫੜ ਲਿਆ। ਜਾਂਚ ਦੌਰਾਨ ਮੁਲਜ਼ਮਾਂ ਕੋਲੋਂ ਇਕ ਦੇਸੀ ਪਿਸਤੌਲ .32 ਬੋਰ ਸਮੇਤ 5 ਜ਼ਿੰਦਾ ਕਾਰਤੂਸ ਅਤੇ ਇਕ ਪਿਸਤੌਲ .30 ਬੋਰ ਸਮੇਤ 13 ਕਾਰਤੂਸ ਬਰਾਮਦ ਕੀਤੇ ਗਏ। ਗ੍ਰਿਫਤਾਰ ਮੁਲਜ਼ਮਾਂ ਦੀ ਪਛਾਣ ਜੋਰਾਵਰ ਸਿੰਘ, ਜੋਬਨਜੀਤ ਸਿੰਘ, ਅਕਾਸ਼ਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਵਜੋਂ ਹੋਈ ਹੈ। ਪੁਲਸ ਅਨੁਸਾਰ ਜੋਰਾਵਰ ਸਿੰਘ ਨੇ ਪੁਰਾਣੀ ਰੰਜਿਸ਼ ਕਾਰਨ ਆਪਣੀ ਸੁਰੱਖਿਆ ਲਈ ਇਹ ਹਥਿਆਰ ਰੱਖੇ ਹੋਏ ਸਨ। ਇਸ ਸਬੰਧੀ ਥਾਣਾ ਸਿਟੀ-2 ਖੰਨਾ ਵਿਖੇ ਮੁਕੱਦਮਾ ਨੰਬਰ 88 ਦਰਜ ਕੀਤਾ ਗਿਆ ਹੈ। ਜੋਰਾਵਰ ਸਿੰਘ ਕਤਲ ਦੇ ਕੇਸ ਵਿਚ 10 ਸਾਲ ਜੇਲ੍ਹ ਕੱਟਣ ਤੋਂ ਬਾਅਦ ਬਾਹਰ ਆਇਆ ਸੀ ਅਤੇ ਉਸ ਨੂੰ ਦੂਜੀ ਧਿਰ ਤੋਂ ਜਾਨ ਦਾ ਖ਼ਤਰਾ ਸੀ।
ਮਾਛੀਵਾੜਾ ਸਾਹਿਬ ਵਿਚ ਨੌਜਵਾਨ ਕੋਲੋਂ ਪਿਸਤੌਲ ਬਰਾਮਦ:
ਦੂਜੇ ਮਾਮਲੇ ਵਿਚ ਮਾਛੀਵਾੜਾ ਸਾਹਿਬ ਪੁਲਸ ਨੇ ਚੈਕਿੰਗ ਦੌਰਾਨ ਇਕ ਨੌਜਵਾਨ ਰਾਹੁਲ ਸ਼ਰਮਾ ਨੂੰ ਕਾਬੂ ਕੀਤਾ। ਤਲਾਸ਼ੀ ਦੌਰਾਨ ਉਸ ਕੋਲੋਂ ਇਕ ਪਿਸਤੌਲ .32 ਬੋਰ ਮੈਗਜ਼ੀਨ ਸਮੇਤ ਬਰਾਮਦ ਹੋਈ। ਪੁੱਛਗਿੱਛ ਵਿਚ ਸਾਹਮਣੇ ਆਇਆ ਕਿ ਰਾਹੁਲ ਦੀ ਜੇਲ੍ਹ ਵਿਚ ਗੁਰਪ੍ਰੀਤ ਸਿੰਘ ਉਰਫ਼ ਗੁੰਮਾ ਨਾਲ ਦੋਸਤੀ ਹੋਈ ਸੀ ਅਤੇ ਉਸ ਦੇ ਕਹਿਣ 'ਤੇ ਹੀ ਇਹ ਹਥਿਆਰ ਲਿਆ ਗਿਆ ਸੀ। ਪੁਲਸ ਨੇ ਗੁਰਪ੍ਰੀਤ ਸਿੰਘ ਨੂੰ ਵੀ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਗ੍ਰਿਫਤਾਰ ਕਰ ਲਿਆ ਹੈ।
ਸੁਖਬੀਰ ਬਾਦਲ ਦਾ ਵੱਡਾ ਫੈਸਲਾ, ਹਰਕੇਸ਼ ਮੋਹਰੀ ਨੂੰ ਸੌਂਪੀ ਹਰਿਆਣਾ ਅਕਾਲੀ ਦਲ ਦੀ ਕਮਾਨ
NEXT STORY