ਖੰਨਾ (ਵਿਪਨ) : ਖੰਨਾ ਪੁਲਸ ਵੱਲੋਂ ਧਾਰਮਿਕ ਥਾਵਾਂ 'ਤੇ ਚੋਰੀਆਂ ਅਤੇ ਲੁੱਟਾਂ-ਖੋਹਾਂ ਕਰਨ ਵਾਲੇ ਔਰਤਾਂ ਦੇ ਗਿਰੋਹ ਦੀਆਂ 5 ਮੈਂਬਰਾਂ ਨੂੰ ਕਾਬੂ ਕੀਤਾ ਗਿਆ। ਇਨ੍ਹਾਂ ਨੂੰ ਗੁਰਦੁਆਰਾ ਰਾੜਾ ਸਾਹਿਬ ਵਿਖੇ ਇੱਕ ਔਰਤ ਦੀ ਸੋਨੇ ਦੀ ਚੈਨੀ ਖੋਹਣ ਮਗਰੋਂ ਕਾਬੂ ਕੀਤਾ ਗਿਆ। ਵਾਰਦਾਤ ਨੂੰ ਅੰਜਾਮ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ 'ਚ ਦਿੱਤਾ ਗਿਆ। ਇਸ ਘਟਨਾ ਦੀ ਸੀ. ਸੀ. ਟੀ. ਵੀ. ਫੁਟੇਜ ਵੀ ਸਾਹਮਣੇ ਆਈ ਹੈ। ਫੁਟੇਜ ਮਗਰੋਂ ਤੁਰੰਤ ਹਰਕਤ 'ਚ ਆਈ ਪੁਲਸ ਨੇ 5 ਔਰਤਾਂ ਨੂੰ ਗ੍ਰਿਫ਼ਤਾਰ ਕੀਤਾ। ਇਨ੍ਹਾਂ ਔਰਤਾਂ ਦਾ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ। ਸੀ. ਸੀ. ਟੀ. ਵੀ. ਫੁਟੇਜ 'ਚ ਦੇਖਿਆ ਜਾ ਸਕਦਾ ਹੈ ਕਿ ਗੁਰਦੁਆਰਾ ਰਾੜਾ ਸਾਹਿਬ ਦੇ ਲੰਗਰ ਹਾਲ 'ਚ ਭੀੜ ਦੌਰਾਨ ਜਦੋਂ ਸ਼ਰਧਾਲੂ ਲੰਗਰ ਛਕਣ ਲਈ ਬਰਤਨ ਲੈਂਦੇ ਹਨ ਤਾਂ ਇਸੇ ਦੌਰਾਨ ਚੋਰ ਗਿਰੋਹ ਦੀਆਂ 5 ਔਰਤਾਂ ਇੱਕ ਨਵ-ਵਿਆਹੁਤਾ ਨੂੰ ਘੇਰਾ ਪਾ ਲੈਂਦੀਆਂ ਹਨ।
ਇਹ ਵੀ ਪੜ੍ਹੋ : 7ਵੀਂ ਜਮਾਤ 'ਚ ਪੜ੍ਹਦੀ ਨਾਬਾਲਗ ਕੁੜੀ ਨਾਲ Gangrape, ਸਰਕਾਰੀ ਸਕੂਲ 'ਚ ਪੜ੍ਹਦੇ ਨਾਬਾਲਗ ਮੁੰਡਿਆਂ ਨੇ ਕੀਤਾ ਕਾਰਾ
ਇਸ ਨਵ-ਵਿਆਹੁਤਾ ਨੂੰ ਘੇਰੇ 'ਚ ਲੈ ਕੇ ਧੱਕਾ-ਮੁੱਕੀ ਕਰਦੇ ਹੋਏ ਉਸ ਦੇ ਗਲੇ 'ਚੋਂ ਸੋਨੇ ਦੀ ਚੈਨੀ ਸਮੇਤ ਲਾਕੇਟ ਉਤਾਰ ਲਿਆ ਜਾਂਦਾ ਹੈ। ਇਸ ਮਗਰੋਂ ਗਿਰੋਹ ਦੀਆਂ ਮੈਂਬਰ ਔਰਤਾਂ ਮੌਕੇ ਤੋਂ ਫ਼ਰਾਰ ਹੋ ਜਾਂਦੀਆਂ ਹਨ। ਸੀ. ਸੀ. ਟੀ. ਵੀ. ਫੁਟੇਜ ਮਗਰੋਂ ਪੁਲਸ ਹਰਕਤ 'ਚ ਆਈ ਅਤੇ ਇਨ੍ਹਾਂ ਔਰਤਾਂ ਨੂੰ ਗ੍ਰਿਫ਼ਤਾਰ ਕਰਕੇ ਸੋਨੇ ਦੀ ਚੈਨੀ ਤੇ ਲਾਕੇਟ ਬਰਾਮਦ ਕੀਤਾ ਗਿਆ। ਇਨ੍ਹਾਂ ਦੀ ਪਛਾਣ ਲਾਜੋ, ਗੁੱਡੀ ਵਾਸੀ ਅਲੀਪੁਰ ਥਾਣਾ ਸਦਰ ਨਾਭਾ ਜ਼ਿਲ੍ਹਾ ਪਟਿਆਲਾ, ਰੇਨੂੰ, ਨੇਹਾ ਅਤੇ ਬੰਤੀ ਵਾਸੀ ਸ਼ਾਹਪੁਰ ਥਾਣਾ ਸ਼ੇਰਪੁਰ ਜ਼ਿਲ੍ਹਾ ਸੰਗਰੂਰ ਵਜੋਂ ਹੋਈ।
ਇਹ ਵੀ ਪੜ੍ਹੋ : ਮੋਹਾਲੀ 'ਚ ਪੱਕੇ ਮੋਰਚੇ ਨੂੰ ਲੈ ਕੇ ਹਾਈਕੋਰਟ 'ਚ ਸੁਣਵਾਈ, ਜਾਣੋ ਅਦਾਲਤ 'ਚ ਕੀ ਹੋਇਆ
ਡੀ. ਐੱਸ. ਪੀ. ਪਾਇਲ ਹਰਸਿਮਰਤ ਸਿੰਘ ਛੇਤਰਾ ਨੇ ਦੱਸਿਆ ਕਿ ਸ਼ਿੰਗਾਰਾ ਸਿੰਘ ਵਾਸੀ ਫਤਿਹਗੜ੍ਹ ਬੇਟ ਆਪਣੀ ਭਤੀਜੀ ਰਣਦੀਪ ਕੌਰ ਸਮੇਤ ਗੁਰਦੁਆਰਾ ਰਾੜਾ ਸਾਹਿਬ ਮੱਥਾ ਟੇਕਣ ਆਏ ਸੀ ਤਾਂ ਇਸੇ ਦੌਰਾਨ ਲੰਗਰ ਹਾਲ 'ਚ ਸ਼ਰਧਾਲੂਆਂ ਦੀ ਭੀੜ ਦਾ ਫ਼ਾਇਦਾ ਚੁੱਕਦੇ ਹੋਏ ਉਕਤ 5 ਔਰਤਾਂ ਨੇ ਰਣਦੀਪ ਕੌਰ ਦੇ ਗਲੇ 'ਚੋਂ ਸੋਨੇ ਦੀ ਚੈਨੀ ਸਮੇਤ ਲਾਕੇਟ ਖਿੱਚ ਲਿਆ ਅਤੇ ਮੌਕੇ ਤੋਂ ਭੱਜ ਗਈਆਂ। ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਇਨ੍ਹਾਂ ਔਰਤਾਂ ਨੂੰ ਗ੍ਰਿਫ਼ਤਾਰ ਕੀਤਾ। ਇਨ੍ਹਾਂ ਦਾ ਪਿਛਲਾ ਰਿਕਾਰਡ ਦੇਖਿਆ ਜਾ ਰਿਹਾ ਹੈ ਅਤੇ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਸ ਨੂੰ ਉਮੀਦ ਹੈ ਕਿ ਇਨ੍ਹਾਂ ਔਰਤਾਂ ਦੀ ਗ੍ਰਿਫ਼ਤਾਰੀ ਨਾਲ ਕਈ ਹੋਰ ਵਾਰਦਾਤਾਂ ਵੀ ਹੱਲ ਹੋਣਗੀਆਂ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
10 ਸਾਲਾਂ 'ਚ ਪਹਿਲੀ ਵਾਰ SGPC ਨੇ ਪਾਕਿ ਨੂੰ ਜਥਿਆਂ ਲਈ ਨਹੀਂ ਭੇਜੀ ਕੋਈ ਵੀਜ਼ਾ ਬੇਨਤੀ
NEXT STORY