ਖਰੜ (ਵੈੱਬ ਡੈਸਕ) : ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ’ਚ 52 ਨੰਬਰ ਹਲਕਾ ਹੈ ਖਰੜ। ਇਸ ਸੀਟ ’ਤੇ ਹੋਈਆਂ ਪਿਛਲੀਆਂ 5 ਵਿਧਾਨ ਸਭਾ ਚੋਣਾਂ ਦੌਰਾਨ 3 ਵਾਰ ਕਾਂਗਰਸ, ਇਕ ਵਾਰ ਅਕਾਲੀ ਦਲ ਅਤੇ ਇਕ ਵਾਰ ਆਮ ਆਦਮੀ ਪਾਰਟੀ ਨੇ ਜਿੱਤ ਹਾਸਲ ਕੀਤੀ ਹੈ।
1997
ਸਾਲ 1997 ਦੌਰਾਨ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਇੱਥੇ ਅਕਾਲੀ ਦਲ ਨੂੰ ਜਿੱਤ ਮਿਲੀ। ਅਕਾਲੀ ਉਮੀਦਵਾਰ ਦਲਜੀਤ ਕੌਰ ਨੇ 56399 ਵੋਟਾਂ ਹਾਸਲ ਕੀਤੀਆਂ। ਉਨ੍ਹਾਂ ਨੇ ਬਹੁਜਨ ਸਮਾਜ ਪਾਰਟੀ ਦੇ ਮਾਨ ਸਿੰਘ (21643 ਵੋਟਾਂ) ਨੂੰ 34756 ਵੋਟਾਂ ਦੇ ਫ਼ਰਕ ਨਾਲ ਹਰਾਇਆ।
2002
ਸਾਲ 2002 ਦੌਰਾਨ ਇਹ ਸੀਟ ਕਾਂਗਰਸ ਦੀ ਝੋਲੀ ਪਈ। ਕਾਂਗਰਸ ਦੇ ਬੀਰ ਦਵਿੰਦਰ ਸਿੰਘ ਨੇ 24846 ਵੋਟਾਂ ਹਾਸਲ ਕਰਦੇ ਹੋਏ ਆਜ਼ਾਦ ਉਮੀਦਵਾਰ ਬਲਬੀਰ ਸਿੰਘ (23326 ਵੋਟਾਂ) ਨੂੰ 1520 ਵੋਟਾਂ ਦੇ ਫ਼ਰਕ ਨਾਲ ਮਾਤ ਦਿੱਤੀ।
2007
ਸਾਲ 2007 ਦੌਰਾਨ ਵੀ ਇਸ ਸੀਟ 'ਤੇ ਕਾਂਗਰਸ ਦਾ ਕਬਜ਼ਾ ਰਿਹਾ। ਕਾਂਗਰਸੀ ਉਮੀਦਵਾਰ ਬਲਬੀਰ ਸਿੰਘ ਨੇ 85092 ਵੋਟਾਂ ਹਾਸਲ ਕਰਦੇ ਹੋਏ ਅਕਾਲੀ ਦਲ ਦੇ ਜਸਜੀਤ ਸਿੰਘ (71477 ਵੋਟਾਂ) ਨੂੰ 13615 ਵੋਟਾਂ ਦੇ ਫ਼ਰਕ ਨਾਲ ਹਰਾ ਦਿੱਤਾ।
2012
ਸਾਲ 2012 ਦੌਰਾਨ ਵੀ ਇੱਥੇ ਕਾਂਗਰਸ ਨੇ ਆਪਣੀ ਜਿੱਤ ਬਰਕਰਾਰ ਰੱਖੀ। ਕਾਂਗਰਸ ਉਮੀਦਵਾਰ ਜਗਮੋਹਨ ਸਿੰਘ ਨੇ 49451 ਵੋਟਾਂ ਹਾਸਲ ਕੀਤੀਆਂ। ਉਨ੍ਹਾਂ ਨੇ ਅਕਾਲੀ ਦਲ ਦੇ ਉਜਾਗਰ ਸਿੰਘ (42672 ਵੋਟਾਂ) ਨੂੰ 6779 ਵੋਟਾਂ ਦੇ ਫ਼ਰਕ ਨਾਲ ਹਰਾ ਦਿੱਤਾ।
2017
ਸਾਲ 2017 ਦੌਰਾਨ ਇੱਥੇ ਪਹਿਲੀ ਵਾਰ ਚੋਣਾਂ ਲੜ ਰਹੀ ਆਮ ਆਦਮੀ ਪਾਰਟੀ ਨੇ ਜਿੱਤ ਦਾ ਝੰਡਾ ਗੱਡਿਆ। ਆਮ ਆਦਮੀ ਪਾਰਟੀ ਦੇ ਕੰਵਰ ਸੰਧੂ ਨੇ ਜਿੱਤ ਹਾਸਲ ਕਰਦੇ ਹੋਏ 54171 ਵੋਟਾਂ ਹਾਸਲ ਕੀਤੀਆਂ। ਉਨ੍ਹਾਂ ਨੇ ਕਾਂਗਰਸ ਦੇ ਜਗਮੋਹਨ ਸਿੰਘ ਕੰਗ (52159 ਵੋਟਾਂ) ਨੂੰ 2012 ਵੋਟਾਂ ਦੇ ਫ਼ਰਕ ਨਾਲ ਹਰਾ ਦਿੱਤਾ।
ਇਸ ਵਾਰ ਇਸ ਸੀਟ 'ਤੇ ਕਾਂਗਰਸ ਵੱਲੋਂ ਵਿਜੇ ਸ਼ਰਮਾ ਟਿੰਕੂ ਨੂੰ ਉਮੀਦਵਾਰ ਬਣਾਇਆ ਗਿਆ ਹੈ, ਜਦਕਿ ਸ਼੍ਰੋਮਣੀ ਅਕਾਲੀ ਦਲ ਨੇ ਰਣਜੀਤ ਸਿੰਘ ਗਿੱਲ ਨੂੰ ਚੋਣ ਮੈਦਾਨ ’ਚ ਉਤਾਰਿਆ ਹੈ। ਆਮ ਆਦਮੀ ਪਾਰਟੀ ਵੱਲੋਂ ਇਸ ਸੀਟ ਤੋਂ ਅਨਮੋਲ ਗਗਨ ਮਾਨ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਸ ਤੋਂ ਇਲਾਵਾ ਸੰਯੁਕਤ ਸਮਾਜ ਮੋਰਚਾ ਵੱਲੋਂ ਪਰਮਦੀਪ ਸਿੰਘ ਬੈਦਵਾਣ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਕਮਲਦੀਪ ਸੈਣੀ (ਕੈ.) ਨੂੰ ਚੋਣ ਮੈਦਾਨ ’ਚ ਉਤਾਰਿਆ ਗਿਆ ਹੈ।
ਇਸ ਸੀਟ 'ਤੇ ਵੋਟਰਾਂ ਦੀ ਕੁੱਲ ਗਿਣਤੀ 266514 ਹੈ, ਜਿਨ੍ਹਾਂ 'ਚ 126634 ਪੁਰਸ਼, 139873 ਔਰਤਾਂ ਅਤੇ 7 ਥਰਡ ਜੈਂਡਰ ਹਨ।
ਸ੍ਰੀ ਚਮਕੌਰ ਸਾਹਿਬ ’ਚ ਚਰਨਜੀਤ ਚੰਨੀ ਨੂੰ ਮਿਲੇਗੀ ਸਖ਼ਤ ਟੱਕਰ, ਜਾਣੋ ਸੀਟ ਦਾ ਇਤਿਹਾਸ
NEXT STORY