ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਸਤਲੁਜ-ਯਮੁਨਾ ਲਿੰਕ (SYL) ਮੁੱਦੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਕਰਨ ਦੀ ਪੇਸ਼ਕਸ਼ ਕੀਤੀ ਹੈ ਤਾਂ ਜੋ ਨਹਿਰ ਦੇ ਨਿਰਮਾਣ 'ਚ ਅ ਰਹੀਆਂ ਰੁਕਾਵਟਾਂ ਨੂੰ ਦੂਰ ਕੀਤਾ ਜਾ ਸਕੇ। SYL ਮੁੱਦੇ 'ਤੇ ਪੰਜਾਬ ਸਰਕਾਰ ਨੇ ਅੜੀਅਲ ਰਵੱਈਆ ਅਪਣਾਇਆ ਹੈ, ਜਿਸ ਤੋਂ ਬਾਅਦ ਹਰਿਆਣਾ ਸਰਕਾਰ ਵੱਲੋਂ ਇਹ ਪੇਸ਼ਕਸ਼ ਕੀਤੀ ਗਈ ਹੈ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਸੂਬੇ ਦਾ ਪਾਣੀ ਕਿਸੇ ਵੀ ਕੀਮਤ 'ਤੇ ਕਿਸੇ ਹੋਰ ਸੂਬੇ ਨੂੰ ਨਹੀਂ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਲਈ ਵੱਡੀ ਖ਼ੁਸ਼ਖ਼ਬਰੀ, ਹੁਣ ਨਹੀਂ ਲਗਾਉਣੇ ਪੈਣਗੇ ਸਰਕਾਰੀ ਦਫ਼ਤਰਾਂ ਦੇ ਚੱਕਰ
ਖੱਟੜ ਨੇ 14 ਅਕਤੂਬਰ ਨੂੰ ਲਿਖੇ ਪੱਤਰ 'ਚ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਇਕ ਆਦੇਸ਼ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ 4 ਅਕਤੂਬਰ ਨੂੰ ਕੇਂਦਰ ਸਰਕਾਰ ਨੂੰ ਪੰਜਾਬ 'ਚ ਭੂਮੀ ਦੇ ਹਿੱਸੇ ਦਾ ਸਰਵੇ ਕਰਨ ਨੂੰ ਕਿਹਾ ਗਿਆ ਸੀ, ਜਿਸ ਨੂੰ SYL ਨਹਿਰ ਬਣਾਉਣ ਲਈ ਮੰਜ਼ੂਰ ਕੀਤਾ ਗਿਆ ਸੀ। ਨਾਲ ਹੀ ਇੱਥੇ ਕੀਤੇ ਗਏ ਕੰਮ ਦਾ ਵੀ ਅਧਿਐਨ ਕਰਨ ਦਾ ਵੀ ਕਿਹਾ ਗਿਆ ਸੀ। ਪੰਜਾਬ ਦੇ ਸਾਰੇ ਆਗੂਆਂ ਤੇ ਪਾਰਟੀਆਂ ਨੇ ਇਸ ਗੱਲ 'ਤੇ ਹੀ ਜ਼ੋਰ ਦਿੱਤਾ ਸੀ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ।
ਇਹ ਵੀ ਪੜ੍ਹੋ : ਦੀਵਾਲੀ ਮੌਕੇ ਪੰਜਾਬ ਸਰਕਾਰ ਦਾ ਮੁਲਾਜ਼ਮਾਂ ਲਈ ਵੱਡਾ ਐਲਾਨ, ਜਾਰੀ ਹੋਏ ਲਿਖਤੀ ਹੁਕਮ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਿਨ-ਦਿਹਾੜੇ ਮੋਟਰਸਾਈਕਲ ਸਵਾਰ ਲੁਟੇਰੇ ਬਜ਼ੁਰਗ ਤੋਂ ਮੋਬਾਇਲ ਖੋਹ ਕੇ ਫਰਾਰ
NEXT STORY