ਲੁਧਿਆਣਾ (ਵਿੱਕੀ) : 'ਖੇਡਾਂ ਵਤਨ ਪੰਜਾਬ ਦੀਆਂ' ਦਾ ਵੀਰਵਾਰ ਨੂੰ ਸਮਾਪਨ ਸਮਾਰੋਹ ਹੋ ਰਿਹਾ ਹੈ। ਇਸ ਨੂੰ ਲੈ ਕੇ ਸਿੱਖਿਆ ਵਿਭਾਗ ਵੱਲੋਂ ਨਿੱਜੀ ਸਕੂਲ ਸੰਚਾਲਕਾਂ ਦੇ ਨਾਲ-ਨਾਲ ਵਿਦਿਆਰਥੀਆਂ ਦੇ ਮਾਪਿਆਂ ਨੂੰ ਚਿੰਤਾ 'ਚ ਪਾ ਦਿੱਤਾ ਗਿਆ ਹੈ। ਦਰਅਸਲ ਸਮਾਪਨ ਸਮਾਰੋਹ ਵੀਰਵਾਰ ਸ਼ਾਮ ਦੇ 4 ਵਜੇ ਸ਼ੁਰੂ ਹੋਣਾ ਹੈ, ਜਿਸ 'ਚ ਮੁੱਖ ਮੰਤਰੀ ਭਗਵੰਤ ਮਾਨ ਬਤੌਰ ਮੁੱਖ ਮਹਿਮਾਨ ਵੱਜੋਂ ਸ਼ਿਰੱਕਤ ਕਰ ਰਹੇ ਹਨ। ਇਸ ਦੇ ਤਹਿਤ ਸਿੱਖਿਆ ਵਿਭਾਗ ਵੱਲੋਂ ਇਕ ਮੀਟਿੰਗ ਕਰਕੇ ਸਰਕਾਰੀ ਅਤੇ ਨਿੱਜੀ ਸਕੂਲਾਂ ਦੇ ਸੰਚਾਲਕਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਆਪੋ-ਆਪਣੇ ਸਕੂਲਾਂ ਦੇ ਵੱਧ ਤੋਂ ਵੱਧ ਵਿਦਿਆਰਥੀ ਲੈ ਕੇ ਉਹ ਸਟੇਡੀਅਮ ਪਹੁੰਚਣ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਲੁਧਿਆਣਾ 'ਚ ਨੈਸ਼ਨਲ ਕ੍ਰਾਈਮ ਬਿਊਰੋ ਨੇ ਬਰਾਮਦ ਕੀਤੀ 20 ਕਿੱਲੋ ਹੈਰੋਇਨ
ਸਿੱਖਿਆ ਵਿਭਾਗ ਦਾ ਮਕਸਦ ਸਟੇਡੀਅਮ 'ਚ ਵੱਧ ਤੋਂ ਵੱਧ ਭੀੜ ਦਿਖਾਈ ਜਾਣੀ ਦੱਸਿਆ ਜਾ ਰਿਹਾ ਹੈ। ਸਿੱਖਿਆ ਵਿਭਾਗ ਦੀ ਡੀ. ਈ. ਓ. ਜਸਵਿੰਦਰ ਕੌਰ ਵੱਲੋਂ ਜਾਰੀ ਇਕ ਪੱਤਰ ਮੁਤਾਬਕ ਜ਼ਿਲ੍ਹੇ ਦੇ ਕਰੀਬ 13 ਨਿੱਜੀ ਸਕੂਲਾਂ ਨੂੰ ਪ੍ਰਤੀ ਸਕੂਲ 300 ਬੱਚਾ ਸਟੇਡੀਅਮ 'ਚ ਲਿਆਉਣ ਦੇ ਹੁਕਮ ਦਿੱਤੇ ਗਏ ਹਨ। ਹੁਣ ਸਕੂਲ ਸੰਚਾਲਕਾਂ ਦਾ ਕਹਿਣਾ ਹੈ ਕਿ ਪ੍ਰੋਗਰਾਮ ਸ਼ਾਮ ਦੇ 4 ਵਜੇ ਤੋਂ ਰਾਤ ਦੇ 9 ਵਜੇ ਤੱਕ ਚੱਲੇਗਾ ਤਾਂ ਅਜਿਹੇ 'ਚ ਬੱਚਿਆਂ ਨੂੰ ਭੇਜਣ ਲਈ ਮਾਪਿਆਂ ਦੀ ਸਹਿਮਤੀ ਲੈਣੀ ਜ਼ਰੂਰੀ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਵੱਡੀ ਖ਼ੁਸ਼ਖ਼ਬਰੀ, ਪਿੰਡ ਸਰਾਭਾ ਪੁੱਜੇ CM ਮਾਨ ਨੇ ਕਰ ਦਿੱਤਾ ਵੱਡਾ ਐਲਾਨ
ਸਕੂਲ ਮੁਖੀਆਂ ਦਾ ਕਹਿਣਾ ਹੈ ਕਿ ਵਿਭਾਗ ਨੇ ਐਨ ਮੌਕੇ 'ਤੇ ਇਹ ਹੁਕਮ ਜਾਰੀ ਕੀਤੇ ਹਨ ਤਾਂ ਅਜਿਹੇ 'ਚ ਬੱਚਿਆਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਕਿਸ ਦੀ ਹੋਵੇਗੀ। ਇਹ ਵੀ ਪਤਾ ਲੱਗਾ ਹੈ ਕਿ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਸਟੇਡੀਅਮ ਲਿਜਾਣ ਲਈ ਵੀ ਸਕੂਲਾਂ 'ਚ ਬੱਸਾਂ ਭੇਜੀਆਂ ਜਾਣਗੀਆਂ। ਹਾਲਾਂਕਿ ਇਸ ਪ੍ਰੋਗਰਾਮ ਤਹਿਤ ਸਿਰਫ ਮੁੰਡਿਆਂ ਨੂੰ ਹੀ ਸਟੇਡੀਅਮ ਲੈ ਕੇ ਜਾਣ ਲਈ ਕਿਹਾ ਗਿਆ ਹੈ ਪਰ ਬੱਚਿਆਂ ਦੇ ਮਾਮਲੇ 'ਚ ਵਿਭਾਗ ਵੱਲੋਂ ਵਰਤੀ ਗਈ ਇਸ ਲੇਟ-ਲਤੀਫ਼ੀ ਨੇ ਸਕੂਲ ਸੰਚਾਲਕਾਂ ਅਤੇ ਮਾਪਿਆਂ ਦੀ ਚਿੰਤਾ ਨੂੰ ਵਧਾ ਦਿੱਤਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਜਲੰਧਰ ਰੇਲਵੇ ਸਟੇਸ਼ਨ ਦੇ ਬਾਹਰੋਂ ਬੈਗ 'ਚੋਂ ਮਿਲੀ ਲਾਸ਼ ਦੇ ਮਾਮਲੇ 'ਚ ਸਾਹਮਣੇ ਆਈ ਹੈਰਾਨੀਜਨਕ ਗੱਲ
NEXT STORY