ਸੰਗਰੂਰ (ਸਿੰਗਲਾ)- ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਸੀਜ਼ਨ ਦੀ ਸ਼ੁਰੂਆਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 29 ਅਗਸਤ ਨੂੰ ਸਥਾਨਕ ਵਾਰ ਹੀਰੋਜ਼ ਸਟੇਡੀਅਮ ਤੋਂ ਕਰਵਾਉਣਗੇ। ਜ਼ਿਕਰਯੋਗ ਹੈ ਕਿ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ਅਤੇ ਕੌਮੀ ਖੇਡ ਦਿਵਸ ਮੌਕੇ ਦੋ ਮਹੀਨੇ ਤੋਂ ਵੱਧ ਸਮੇਂ ਤੱਕ ਚੱਲਣ ਵਾਲਾ ਇਹ ਵੱਡ ਆਕਾਰੀ ਖੇਡ ਮੁਕਾਬਲਾ ਸ਼ੁਰੂ ਕੀਤਾ ਜਾਵੇਗਾ। ਇਸ ਖੇਡ ਮੇਲੇ ’ਚ ਇਸ ਵਾਰ 37 ਖੇਡਾਂ ਦੇ 9 ਉਮਰ ਵਰਗਾਂ ’ਚ ਪੰਜ ਲੱਖ ਦੇ ਕਰੀਬ ਖਿਡਾਰੀ ਤਮਗਿਆਂ ਲਈ ਭਿੜਨਗੇ ਅਤੇ ਜੇਤੂਆਂ ਨੂੰ 9 ਕਰੋੜ ਰੁਪਏ ਤੋਂ ਵੱਧ ਦੇ ਨਕਦ ਇਨਾਮ ਵੰਡੇ ਜਾਣਗੇ। ਪਹਿਲੀ ਵਾਰ ‘ਖੇਡਾਂ ਵਤਨ ਪੰਜਾਬ ਦੀਆਂ’ ’ਚ ਪੈਰਾ ਖੇਡਾਂ ’ਚ ਐਥਲੈਟਿਕਸ, ਬੈਡਮਿੰਟਨ ਅਤੇ ਪਾਵਰ ਲਿਫਟਿੰਗ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਨ੍ਹਾਂ ਤਿੰਨਾਂ ਵਰਗਾਂ ’ਚ ਪੰਜਾਬ ਦੇ ਪੈਰਾ ਐਥਲੀਟ ਪੈਰਿਸ ਪੈਰਾਲੰਪਿਕਸ ’ਚ ਭਾਗ ਲੈ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ - 'ਆਪ' 'ਚ ਸ਼ਾਮਲ ਹੋਣ ਮਗਰੋਂ Dimpy Dhillon ਨੇ ਮੰਗੀ ਮੁਆਫ਼ੀ, ਸੁਣੋ LIVE ਆ ਕੇ ਕੀ ਕਿਹਾ (ਵੀਡੀਓ)
ਇਸ ਮੌਕੇ ਉਦਘਾਟਨੀ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਸਮਾਰੋਹ ਨੂੰ ਸਫਲਤਾਪੂਰਵਕ ਨੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਇਸ ਸਮਾਗਮ ’ਚ ਸ਼ਾਮਲ ਹੋਣ ਲਈ ਪੰਜਾਬ ਦੇ ਮੁੱਖ ਮੰਤਰੀ ਮਾਨ ਤੋਂ ਇਲਾਵਾ ਕੈਬਨਿਟ ਮੰਤਰੀ, ਵਿਧਾਇਕ, ਚੇਅਰਮੈਨ ਤੇ ਪੰਜਾਬ ਦੇ ਓਲੰਪੀਅਨ ਖਿਡਾਰੀਆਂ ਨੂੰ ਪੂਰੇ ਮਾਣ ਸਤਕਾਰ ਨਾਲ ਸੱਦਾ ਪੱਤਰ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਸਮਾਗਮ ਹਰ ਵਰਗ ਦੇ ਦਰਸ਼ਕਾਂ ਲਈ ਸੀਟਾਂ ਰਾਖਵੀਆਂ ਰੱਖੀਆਂ ਗਈਆਂ ਹਨ ਅਤੇ ਸਮਾਗਮ ਦਾ ਅਨੰਦ ਮਾਨਣ ਲਈ ਦਰਸ਼ਕ ਸ਼ਾਮ 5 ਵਜੇ ਤੋਂ ਪਹਿਲਾਂ ਆਪੋ-ਆਪਣੀਆਂ ਸੀਟਾਂ ’ਤੇ ਬਿਰਾਜਮਾਨ ਹੋ ਜਾਣ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੁਰੱਖਿਆ ਕਾਰਨਾਂ ਕਰ ਕੇ ਸ਼ਾਮ 5 ਵਜੇ ਤੋਂ ਬਾਅਦ ਦਰਸ਼ਕਾਂ ਨੂੰ ਸਟੇਡੀਅਮ ਅੰਦਰ ਦਾਖਲ ਹੋਣ ਦੀ ਮਨਜ਼ੂਰੀਨਹੀਂ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਡਿਊਟੀ ’ਤੇ ਤਾਇਨਾਤ ਅਧਿਕਾਰੀਆਂ, ਕਰਮਚਾਰੀਆਂ ਦੀਆਂ ਗੱਡੀਆਂ ਲਈ ਸਥਾਨਕ ਰਣਬੀਰ ਕਾਲਜ ਦੇ ਗਰਾਊਂਡ ’ਚ ਪਾਰਕਿੰਗ ਦਾ ਪ੍ਰਬੰਧ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਵਿਧਾਇਕ, ਚੇਅਰਮੈਨ ਅਤੇ ਓਲੰਪੀਅਨ ਖਿਡਾਰੀਆਂ ਲਈ ਪਾਰਕਿੰਗ ਦਾ ਪ੍ਰਬੰਧ ਬਾਨਾਸਰ ਬਾਗ ’ਚ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪਤਵੰਤੇ ਵਿਅਕਤੀਆਂ ਨੂੰ ਸੱਦਾ ਪੱਤਰ ਜਾਰੀ ਕੀਤੇ ਗਏ ਹਨ ਉਨ੍ਹਾਂ ਲਈ ਵੀ ਪਾਰਕਿੰਗ ਦਾ ਪ੍ਰਬੰਧ ਰਣਬੀਰ ਕਾਲਜ ਵਿਖੇ ਹੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੌਰਾਨ ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਤੋਂ ਇਲਾਵਾ ਹੋਰ ਵੀ ਨਾਮਵਰ ਪੰਜਾਬੀ ਗਾਇਕ-ਕਲਾਕਾਰ ਅਤੇ ਵੱਡੀ ਗਿਣਤੀ ’ਚ ਵਿਦਿਆਰਥੀ ਵੱਖ-ਵੱਖ ਰੰਗਾਰੰਗ ਪੇਸ਼ਕਾਰੀਆਂ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨਗੇ।
ਐੱਸ. ਐੱਸ. ਪੀ. ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਇਸ ਸਮਾਗਮ ਦੇ ਮੱਦੇਨਜ਼ਰ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਟ੍ਰੈਫਿਕ ਦੇ ਵੀ ਬਦਲਵੇਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਾਤੜਾਂ ਤੋਂ ਆਉਣ ਵਾਲੀ ਟ੍ਰੈਫਿਕ ਬਾਈਪਾਸ ਤੋਂ ਹੁੰਦੀ ਹੋਈ ਭਗਤ ਸਿੰਘ ਚੌਕ, ਬਰਨਾਲਾ ਕੈਂਚੀਆਂ ਦੇ ਰਾਹੀਂ ਧੂਰੀ ਰੋਡ ਲਈ ਰਵਾਨਾ ਹੋਵੇਗੀ ਜਦਕਿ ਪਟਿਆਲਾ ਤੋਂ ਆਉਣ ਵਾਲੀ ਟ੍ਰੈਫਿਕ ਲਈ ਪਾਤੜਾਂ ਰੋਡ ਅੰਡਰਬ੍ਰਿਜ ਤੋਂ ਭਗਤ ਸਿੰਘ ਚੌਕ ਵਾਇਆ ਬਰਨਾਲਾ ਕੈਂਚੀਆਂ ਤੋਂ ਧੂਰੀ ਰੋਡ ਨਿਰਧਾਰਿਤ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀਆਂ ਮੰਡੀਆਂ ਹੋਣਗੀਆਂ ਬੰਦ! ਆੜ੍ਹਤੀਆਂ ਨੇ ਕਰ 'ਤਾ ਵੱਡਾ ਐਲਾਨ
ਉਨ੍ਹਾਂ ਦੱਸਿਆ ਕਿ ਧੂਰੀ ਤੋਂ ਆਉਣ ਵਾਲੀ ਟ੍ਰੈਫਿਕ ਬਰਨਾਲਾ ਕੈਂਚੀਆਂ ਤੋਂ ਹੁੰਦੇ ਹੋਏ ਭਗਤ ਸਿੰਘ ਚੌਕ ਰਾਹੀਂ ਪਾਤੜਾਂ ਰੋਡ ਵੱਲ ਜਾ ਸਕੇਗੀ। ਉਨ੍ਹਾਂ ਦੱਸਿਆ ਕਿ ਪੁਨੀਆ ਟਾਵਰ, ਹਰੀਪੁਰਾ ਰੋਡ, ਨਾਨਕਿਆਣਾ ਚੌਕ, ਯਾਦਵਿੰਦਰਾ ਹੋਟਲ, ਡਰੀਮਲੈਂਡ ਕਾਲੋਨੀ, ਫੁਹਾਰਾ ਚੌਕ, ਰਣਬੀਰ ਕਾਲਜ, ਭਗਤ ਸਿੰਘ ਚੌਕ ਤੱਕ ਕੋਈ ਵੀ ਭਾਰੀ ਵਾਹਨ ਨਹੀਂ ਜਾ ਸਕੇਗਾ ਅਤੇ ਪੁਲਸ ਵੱਲੋਂ ਇਸ ਨੂੰ ‘ਨੋ ਹੈਵੀ ਟ੍ਰੈਫਿਕ ਜ਼ੋਨ’ ਐਲਾਨਿਆ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਮੌਕੇ ਜਥੇਦਾਰ ਰਘਬੀਰ ਸਿੰਘ ਨੇ ਸੰਗਤ ਨੂੰ ਦਿੱਤੀ ਵਧਾਈ
NEXT STORY