ਜਲੰਧਰ (ਬਿਊਰੋ) : ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸ਼ੁਰੂਆਤ ਕਰਨ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਦੇ ਮੈਦਾਨ ’ਚ ਉਤਰ ਕੇ ਵਾਲੀਬਾਲ ’ਚ ਹੱਥ ਅਜ਼ਮਾਏ। ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਦੀ ਪੰਜਾਬ ਸਪੋਰਟਸ ਸਕੂਲ ਦੀ ਟੀਮ ਵੱਲੋਂ ਲਾਇਲਪੁਰ ਖਾਲਸਾ ਕਾਲਜ ਦੀ ਟੀਮ ਖ਼ਿਲਾਫ਼ ਵਾਲੀਬਾਲ ਸੈਂਟਰ ਪੁਆਇੰਟ ’ਤੇ ਖੇਡਦੇ ਨਜ਼ਰ ਆਏ। ਇਸ ਮੌਕੇ ਕੈਬਨਿਟ ਮੰਤਰੀ ਮੀਤ ਹੇਅਰ, ਮੰਤਰੀ ਕੁਲਦੀਪ ਧਾਲੀਵਾਲ, ਅਮਨ ਅਰੋੜਾ, ਬ੍ਰਹਮ ਸ਼ੰਕਰ ਜ਼ਿੰਪਾ ਸਮੇਤ ਹੋਰ ਆਗੂ ਵੀ ਮੌਜੂਦ ਹਨ। ਪੰਜਾਬੀ ਗਾਇਕ ਰਣਜੀਤ ਬਾਵਾ ਤੇ ਅੰਮ੍ਰਿਤ ਮਾਨ ਨੇ ਥੀਮ ਸੌਂਗ ਗਾਇਆ।
ਇਹ ਖ਼ਬਰ ਵੀ ਪੜ੍ਹੋ : ਨਵਾਂਸ਼ਹਿਰ ’ਚ ਬਰਾਮਦ 190 ਕਰੋੜ ਦੀ ਹੈਰੋਇਨ ਨੂੰ ਲੈ ਕੇ ਕੇਜਰੀਵਾਲ ਨੇ ਚੁੱਕੇ ਵੱਡੇ ਸਵਾਲ
ਇਸ ਤੋਂ ਪਹਿਲਾਂ ਖੇਡ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਇਸ ਜਰਖ਼ੇਜ਼ ਧਰਤੀ ਨੇ ਕਈ ਮਹਾਨ ਖਿਡਾਰੀ ਦੇਸ਼ ਨੂੰ ਦਿੱਤੇ, ਜਿਨ੍ਹਾਂ ਨੇ ਸੰਸਾਰ ’ਚ ਪੰਜਾਬ ਦਾ ਨਾਂ ਰੌਸ਼ਨ ਕੀਤਾ। ਪਿਛਲੇ ਸਮੇਂ ’ਚ ਸਾਡੇ ਪੰਜਾਬ ਨੂੰ ਨਜ਼ਰ ਲੱਗੀ ਤੇ ਸਾਡਾ ਲੈਵਲ ਹੇਠਾਂ ਆ ਗਿਆ। ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਇਹ ਲੈਵਲ ਉਪਰ ਹੋਵੇਗਾ। ਇਨ੍ਹਾਂ ਬੱਚਿਆਂ ਦਾ ਨਾਂ ਦੇਸ਼ ਲਈ ਮੈਡਲ ਲੈ ਕੇ ਆਉਣ ਵਾਲਿਆਂ ਦੀ ਸੂਚੀ ’ਚ ਹੋਵੇਗਾ। ਇਹ ਖੇਡ ਮੇਲਾ ਇਨ੍ਹਾਂ ਬੱਚਿਆਂ ’ਚ ਨਵੀਂ ਊਰਜਾ ਭਰੇਗਾ।
ਮੀਤ ਹੇਅਰ ਨੇ ਕਿਹਾ ਕਿ ਅੱਜ ਉਸ ਦੀ ਨੀਂਹ ਰੱਖੀ ਜਾ ਚੁੱਕੀ ਹੈ। ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਦਾ ਸੁਫ਼ਨਾ ਮੁੱਖ ਮੰਤਰੀ ਭਗਵੰਤ ਮਾਨ ਨੇ ਲਿਆ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ ਦਾ ਖੇਡਾਂ ਦਾ ਸ਼ੁੱਭ ਆਰੰਭ ਸ਼ਾਮ 4 ਵਜੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਜਾਣਾ ਸੀ ਪਰ ਜ਼ੋਰਦਾਰ ਬਾਰਿਸ਼ ਕਾਰਨ ਇਨ੍ਹਾਂ ਖੇਡਾਂ ਦੀ ਸ਼ੁਰੂਆਤ ’ਚ ਥੋੜ੍ਹੀ ਦੇਰ ਹੋ ਗਈ। ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਦੇ ਮੱਦੇਨਜ਼ਰ ਸ਼ਹਿਰ ’ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਇਸ ਤੋਂ ਪਹਿਲਾਂ ਪੁਲਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਨੇ ਕਮਿਸ਼ਨਰੇਟ ਪੁਲਸ ਦੇ ਸਮੂਹ ਅਧਿਕਾਰੀਆਂ ਨਾਲ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਦਾ ਦੌਰਾ ਕੀਤਾ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੀ ਮੌਜੂਦ ਸਨ। ਇਹ ਖੇਡਾਂ 21 ਅਕਤੂਬਰ ਤੱਕ ਚੱਲਣਗੀਆਂ।
ਇਹ ਖ਼ਬਰ ਵੀ ਪੜ੍ਹੋ : ਪਹਿਲੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਮਾਨ ਪਤਨੀ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
2 ਹਫ਼ਤਿਆਂ ਬਾਅਦ ਲਾਗੂ ਹੋਵੇਗੀ ਅਧਿਆਪਕਾਂ ਦੀ ਨਵੀਂ ਆਨਲਾਈਨ ਤਬਾਦਲਾ ਨੀਤੀ
NEXT STORY