ਤਰਨਤਾਰਨ (ਵਿਜੇ ਕੁਮਾਰ) - ਪੂਰੇ ਦੇਸ਼ ਅੰਦਰ ਜਿਥੇ ਆਜ਼ਾਦੀ ਦਾ 75ਵਾਂ ਸਾਲ ਮਨਾਇਆ ਜਾ ਰਿਹਾ, ਉੱਥੇ ਆਮ ਆਦਮੀ ਪਾਰਟੀ ਵਲੋਂ ਪੂਰੇ ਪੰਜਾਬ ਅੰਦਰ ਮੁਹੱਲਾ ਕਲੀਨਿਕ ਦਾ ਉਦਘਾਟਨ ਕੀਤਾ ਗਿਆ। ਇਸ ਤਹਿਤ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਕਸਬਾ ਖਾਲੜਾ ਵਿਖੇ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਦੀ ਰਹਿਨੁਮਾਈ ਹੇਠ ਮੁਹੱਲਾ ਕਲੀਨਿਕ ਦਾ ਉਦਘਾਟਨ ਕੀਤਾ ਗਿਆ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਆਪਣਾ ਇਕ ਹੋਰ ਵਾਅਦਾ ਇਨ੍ਹਾਂ ਮੁਹੱਲਾ ਕਲੀਨਿਕਾਂ ਨੂੰ ਖੋਲ੍ਹ ਕੇ ਪੂਰਾ ਕੀਤਾ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ: ਮਾਮਲਾ ਕੰਪਲੈਕਸ ’ਚ ਮ੍ਰਿਤਕ ਮਿਲੀ ਬੱਚੀ ਦਾ, ਪੋਸਟਮਾਰਟਮ ਤੋਂ ਬਾਅਦ ਪਿਤਾ ਨੂੰ ਸੌਂਪੀ ਢਾਈ ਸਾਲਾ ਦੀਪਜੋਤ ਦੀ ਲਾਸ਼
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ। ਆਮ ਆਦਮੀ ਪਾਰਟੀ ਨੇ ਜੋ ਵਾਅਦਾ ਲੋਕਾਂ ਨਾਲ ਕੀਤਾ ਹੈ, ਉਸ ਨੂੰ ਉਹ ਸਮੇਂ ਸਿਰ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ ਨੂੰ ਸਿਰਫ਼ 4 ਮਹੀਨੇ ਹੋਏ ਹਨ ਅਤੇ ਸਰਕਾਰ ਆਪਣਾ ਹਰ ਇਕ ਵਾਅਦਾ ਪੂਰਾ ਕਰਨ ’ਤੇ ਲੱਗੀ ਹੋਈ ਹੈ। ਉਨ੍ਹਾਂ ਨੇ ਵਿਰੋਧੀ ਧਿਰਾਂ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਵਿਰੋਧੀ ਧਿਰ ਨੇ ਆਪਣੇ ਕਾਰਜਕਾਲ ਦੌਰਾਨ ਹਸਪਤਾਲਾਂ ਦਾ ਕੋਈ ਸੁਧਾਰ ਨਹੀਂ ਕੀਤਾ। ਵਿਰੋਧੀਆਂ ਵੱਲੋਂ ਜੋ ਇਲਜ਼ਾਮ ਲਾਏ ਜਾ ਰਹੇ ਹਨ ਕਿ ਸੇਵਾ ਕੇਂਦਰ ਉਨ੍ਹਾਂ ਵੱਲੋਂ ਬਣਾਏ ਗਏ ਹਨ, ਉਹ ਸੇਵਾ ਕੇਂਦਰ ਉਨ੍ਹਾਂ ਦੀ ਆਪ ਦੀ ਮਾਲਕੀ ਜਗੀਰ ਨਹੀਂ ਸੀ ਸਗੋਂ ਸਰਕਾਰ ਦੀ ਪ੍ਰਾਪਤੀ ਸੀ।
ਪੜ੍ਹੋ ਇਹ ਵੀ ਖ਼ਬਰ: ਸਰਹੱਦ ਪਾਰ: ਸਹੁਰੇ ਦੇ ਕਤਲ 'ਚ ਗਿਆ ਸੀ ਜੇਲ੍ਹ, ਜ਼ਮਾਨਤ 'ਤੇ ਆਉਣ ਮਗਰੋਂ ਪਤਨੀ ਤੇ ਸੱਸ ਨੂੰ ਦਿੱਤੀ ਭਿਆਨਕ ਮੌਤ
ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਤਰਨਤਾਰਨ ਤੋਂ ਐੱਮ.ਐੱਲ.ਏ. ਡਾ ਕਸ਼ਮੀਰ ਸਿੰਘ ਸੋਹਲ ਹਲਕਾ ਖਡੂਰ ਸਾਹਿਬ ਤੋਂ ਐੱਮ.ਐੱਲ.ਏ. ਮਨਜਿੰਦਰ ਸਿੰਘ ਲਾਲਪੁਰਾ, ਹਲਕਾ ਖੇਮਕਰਨ ਤੋਂ ਵਿਧਾਇਕ ਸਰਵਨ ਸਿੰਘ ਧੁੰਨ ਅਤੇ ਪੰਜਾਬ ਦੇ ਸਟੇਟ ਸਕੱਤਰ ਗੁਰਦੇਵ ਸਿੰਘ ਲਾਖਣਾ ਤੋਂ ਇਲਾਵਾ ਆਦਿ ਪੂਰੇ ਇਲਾਕੇ ਦੇ ਮੋਹਤਬਰ ਹਾਜ਼ਰ ਸਨ।
ਮੰਤਰੀ ਇੰਦਰਬੀਰ ਸਿੰਘ ਨਿੱਝਰ ਦਾ ਐਲਾਨ, ਜਲੰਧਰ ਜ਼ਿਲ੍ਹੇ ’ਚ ਕੱਲ੍ਹ ਸਾਰੇ ਸਕੂਲ ਰਹਿਣਗੇ ਬੰਦ
NEXT STORY