ਖੇਮਕਰਨ (ਵਿਜੇ) - ਵਿਧਾਨ ਸਭਾ ਹਲਕਾ ਖੇਮਕਰਨ ਦੇ ਅਧੀਨ ਪੈਂਦੇ ਕਸਬਾ ਸੁਰਸਿੰਘ ਵਿਖੇ ਜ਼ਮੀਨੀ ਵਿਵਾਦ ਦੌਰਾਨ ਹਿੰਸਕ ਝੜਪ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਗੁਰਦੁਆਰਾ ਸਾਹਿਬ ਦੀ ਪੈਲੀ ਵਾਹ ਰਹੇ ਨਿਹੰਗਾ ਸਿੰਘਾਂ ਅਤੇ ਕੁਝ ਹਥਿਆਰਬੰਦ ਵਿਅਕਤੀਆਂ ਨੇ ਉਥੇ ਆ ਕੇ ਤਾਬੜਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਫਾਇਰਿੰਗ ਕਾਰਨ ਪੰਜ ਵਿਅਕਤੀ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਏ ਹਨ।
ਪੜ੍ਹੋ ਇਹ ਵੀ ਖ਼ਬਰ - ਬਠਿੰਡਾ: ਸਾਗ ਖਾਣ ਨਾਲ ਮਾਂ-ਪਿਓ ਦੀ ਮੌਤ, ਵੈਂਟੀਲੈਂਟਰ 'ਤੇ ਪੁੱਤ ਲੜ ਰਿਹਾ ਜ਼ਿੰਦਗੀ ਦੀ ਲੜਾਈ
ਜ਼ਮੀਨੀ ਵਿਵਾਦ ਨੂੰ ਲੈ ਕੇ ਹੋਈ ਹਿੰਸਕ ਝੜਪ ਦੌਰਾਨ ਜ਼ਖ਼ਮੀ ਹੋਏ ਵਿਅਕਤੀਆਂ ਦੀ ਪਛਾਣ ਮਨੋਹਰ ਸਿੰਘ ਪੁੱਤਰ ਬ੍ਰਹਮ ਸਿੰਘ, ਉਂਕਾਰ ਸਿੰਘ ਪੁੱਤਰ ਬਲਕਾਰ ਸਿੰਘ, ਅੰਗਰੇਜ਼ ਸਿੰਘ ਪੁੱਤਰ ਬਲਵਿੰਦਰ ਸਿੰਘ, ਸੁਖਦੇਵ ਸਿੰਘ ਪੁੱਤਰ ਸ਼ਿੰਗਾਰਾ ਸਿੰਘ, ਗੁਰਜੰਟ ਸਿੰਘ ਬਲਵੰਤ ਸਿੰਘ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪੁੱਜੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਵਲੋਂ ਵਿਅਕਤੀਆਂ ਦੇ ਬਿਆਨ ਦਰਜ ਕੀਤਾ ਜਾ ਰਹੇ ਹਨ।
ਪੜ੍ਹੋ ਇਹ ਵੀ ਖ਼ਬਰ - ਬਠਿੰਡਾ ਦੇ ਹੋਟਲ ’ਚ ਚੱਲ ਰਹੇ ਦੇਹ ਵਪਾਰ ਦਾ ਪਰਦਾਫਾਸ਼, ਲੁਧਿਆਣਾ ਦੇ 3 ਕਾਰੋਬਾਰੀ ਅਤੇ 1 ਕੁੜੀ ਗ੍ਰਿਫ਼ਤਾਰ
26 ਹਜ਼ਾਰ ਕਰੋੜ ਦੇ ਫੋਕੇ ਐਲਾਨ ਕਰਨ ਵਾਲੀ ਚੰਨੀ ਸਰਕਾਰ ਦੇ ਖਜ਼ਾਨੇ ’ਚ 26 ਕਰੋੜ ਵੀ ਨਹੀਂ : ਸੁਖਬੀਰ
NEXT STORY