ਵਲਟੋਹਾ (ਬਲਜੀਤ ਸਿੰਘ)- ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਪੁਲਸ ਚੌਕੀ ਘਰਿਆਲਾ ਤੋਂ ਕੁਝ ਹੀ ਮੀਟਰ ਦੀ ਦੂਰੀ 'ਤੇ ਦਿਨ ਦਿਹਾੜੇ ਗੋਲੀਆਂ ਚੱਲੀਆਂ ਜਿਸ ਕਾਰਨ ਇਕ ਨੌਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਜਾਣਕਾਰੀ ਮੁਤਾਬਕ ਯੋਧਬੀਰ ਸਿੰਘ ਪੁੱਤਰ ਜੋਗਿੰਦਰ ਸਿੰਘ ਜੱਟ ਵਾਸੀ ਤਲਵੰਡੀ ਸੋਭਾ ਸਿੰਘ ਬਾਜ਼ਾਰ ਵਿਚ ਕੁਝ ਸਾਮਾਨ ਖਰੀਦਣ ਲਈ ਘਰਿਆਲਾ ਦੇ ਮੇਨ ਬਾਜ਼ਾਰ ਵਿੱਚ ਗਿਆ ਹੋਇਆ ਸੀ, ਜਿਥੇ ਕਾਰ ਸਵਾਰ ਕੁਝ ਵਿਅਕਤੀਆਂ ਨੇ ਯੋਧਬੀਰ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।
ਇਸ ਦੌਰਾਨ ਯੋਧਬੀਰ ਗ਼ੰਭੀਰ ਜ਼ਖਮੀ ਹੋ ਗਿਆ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਜ਼ਖਮੀ ਯੋਧਬੀਰ ਨੂੰ ਸਥਾਨਕ ਲੋਕਾਂ ਨੇ ਸਿਵਲ ਹਸਪਤਾਲ ਦਾਖਲ ਕਰਵਾਇਆ, ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ। ਜਦੋਂ ਇਸ ਸਬੰਧੀ ਥਾਣਾ ਸਦਰ ਪੱਟੀ ਦੇ ਐਸ ਐਚ ਬਲਕਾਰ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਉਕਤ ਘਟਨਾ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ ਤੇ ਉਕਤ ਦੋਸ਼ੀਆਂ ਨੂੰ ਛੇਤੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਸਿੱਧੂ ਤੋਂ ਸੁਣੋ ਕੋਰੀਡੋਰ ਲਈ ਪਾਕਿਸਤਾਨ ਦਾ ਪੂਰਾ ਪਲਾਨ
NEXT STORY