ਸੰਗਰੂਰ(ਵਿਵੇਕ ਸਿੰਧਵਾਨੀ, ਰਵੀ)-ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ (ਸਲਾਈਟ) ਲੌਂਗੋਵਾਲ ਵਿਖੇ ਪੜ੍ਹਦੀ ਇਕ ਨਾਬਾਲਗ ਲੜਕੀ ਨੂੰ ਅਗਵਾ ਕਰ ਕੇ ਗ਼ਲਤ ਤਰੀਕੇ ਨਾਲ ਆਪਣੇ ਕਬਜ਼ੇ 'ਚ ਰੱਖਣ 'ਤੇ ਥਾਣਾ ਲੌਂਗੋਵਾਲ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਹਰਬੰਸ ਸਿੰਘ ਨੇ ਦੱਸਿਆ ਕਿ ਪਿਤਾ ਅਜੇ ਕੁਮਾਰ ਨੇ ਪੁਲਸ ਨੂੰ ਬਿਆਨ ਦਰਜ ਕਰਵਾਏ ਹਨ ਕਿ ਮੇਰੀ ਨਾਬਾਲਗ ਲੜਕੀ ਜੋ ਸਲਾਈਟ ਲੌਂਗੋਵਾਲ ਵਿਖੇ ਪੜ੍ਹਦੀ ਸੀ ਅਤੇ ਹੋਸਟਲ 'ਚ ਰਹਿੰਦੀ ਸੀ, ਜਿਸ ਨੂੰ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਅਗਵਾ ਕਰ ਕੇ ਗ਼ਲਤ ਤਰੀਕੇ ਨਾਲ ਨਾਜਾਇਜ਼ ਹਿਰਾਸਤ 'ਚ ਰੱਖਿਆ ਹੋਇਆ ਹੈ। ਪੁਲਸ ਨੇ ਅਜੇ ਕੁਮਾਰ ਦੇ ਬਿਆਨਾਂ ਦੇ ਆਧਾਰ 'ਤੇ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਅਮਿਤ ਸ਼ਰਮਾ ਕੇਸ 'ਚ ਵੀ ਐੱਨ. ਆਰ. ਆਈ. ਜੌਹਲ ਨਾਮਜ਼ਦ, ਪੁਲਸ ਨੇ ਲਿਆ 5 ਦਿਨਾਂ ਦਾ ਰਿਮਾਂਡ
NEXT STORY