ਲੁਧਿਆਣਾ(ਅਨਿਲ)-ਥਾਣਾ ਮੇਹਰਬਾਨ ਦੀ ਪੁਲਸ ਨੇ ਇਕ 6 ਸਾਲ ਦੀ ਬੱਚੀ ਨੂੰ ਅਗਵਾ ਕਰਨ ਦਾ ਕੇਸ ਦਰਜ ਕੀਤਾ ਹੈ। ਇਸ ਸਬੰਧੀ ਥਾਣਾ ਮੁਖੀ ਦਵਿੰਦਰ ਸ਼ਰਮਾ ਨੇ ਦੱਸਿਆ ਕਿ ਇਕ ਵਿਅਕਤੀ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ 7 ਜੁਲਾਈ ਨੂੰ ਉਸ ਦੀ 6 ਸਾਲ ਦੀ ਬੱਚੀ ਘਰ ਦੇ ਬਾਹਰ ਖੇਡ ਰਹੀ ਸੀ, ਜੋ ਅਚਾਨਕ ਘਰ ਦੇ ਬਾਹਰੋਂ ਲਾਪਤਾ ਹੋ ਗਈ, ਜਿਸ ਤੋਂ ਬਾਅਦ ਉਸ ਪਰਿਵਾਰ ਨੇ ਆਪਣੀ ਬੱਚੀ ਦੀ ਬਹੁਤ ਭਾਲ ਕੀਤੀ ਪਰ ਉਹ ਨਹੀਂ ਮਿਲੀ। ਥਾਣਾ ਮੁਖੀ ਨੇ ਦੱਸਿਆ ਕਿ ਬਾਅਦ ’ਚ ਪੀਡ਼ਤ ਨੂੰ ਕਿਸੇ ਨੇ ਦੱਸਿਆ ਕਿ ਉਸ ਦੀ ਬੱਚੀ ਨੂੰ ਵਿਨੋਦ ਕੁਮਾਰ ਪੁੱਤਰ ਸੀਤਾ ਰਾਮ ਵਾਸੀ ਪਿੰਡ ਸੰਘੀਆ ਚੰਪਾ ਨਗਰ, ਬਿਹਾਰ ਕਿਡਨੈਪ ਕਰ ਕੇ ਲੈ ਗਿਆ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਪੀਡ਼ਤ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਕੁੱਟਮਾਰ ਦੇ ਮਾਮਲੇ ’ਚ ਲੋੜੀਂਦਾ ਮੁਲਜ਼ਮ ਕਾਬੂ
NEXT STORY