ਜਲੰਧਰ(ਪ੍ਰੀਤ/ਸੋਨੂੰ)— ਇਥੋਂ ਦੇ ਥਾਣਾ ਨੰਬਰ ਇਕ ਦੇ ਅਧੀਨ ਆਉਂਦੇ ਸ਼ਹੀਦ ਬਾਬੂ ਲਾਭ ਸਿੰਘ ਨਗਰ ਦੇ ਰਹਿਣ ਵਾਲੇ ਇਕ ਨੌਜਵਾਨ ਨੂੰ ਬੀਤੀ ਰਾਤ ਕੁਝ ਵਿਅਕਤੀਆਂ ਵੱਲੋਂ ਅਗਵਾ ਕਰਕੇ ਬੇਰਹਿਮੀ ਨਾਲ ਕੁੱਟਮਾਰ ਕਰਨ ਤੋਂ ਬਾਅਦ ਨਹਿਰ 'ਚ ਸੁੱਟ ਦਿੱਤਾ ਗਿਆ। ਘਟਨਾ ਦੀ ਸੂਚਨਾ ਪਾ ਕੇ ਮੌਕੇ 'ਤੇ ਪਹੁੰਚੇ ਏ. ਐੱਸ. ਆਈ. ਰਾਕੇਸ਼ ਕੁਮਾਰ ਨੇ ਨੌਜਵਾਨ ਨੂੰ ਸਿਵਲ ਹਸਪਤਾਲ ਪਹੁੰਚਾਇਆ। ਉਨ੍ਹਾਂ ਨੇ ਦੱਸਿਆ ਕਿ ਨੌਜਵਾਨ ਦੀ ਪਛਾਣ ਵਿੱਕੀ ਪੁੱਤਰ ਦੇਸਰਾਜ ਵਾਸੀ ਸ਼ਹੀਦ ਬਾਬੂ ਲਾਭ ਸਿੰਘ ਨਗਰ ਦੇ ਰੂਪ 'ਚ ਹੋਈ ਹੈ। ਨੌਜਵਾਨ ਦੀ ਮਾਤਾ ਰਾਜਰਾਣੀ ਨੇ ਦੱਸਿਆ ਕਿ ਬੁੱਧਵਾਰ ਦੀ ਰਾਤ ਬੇਟਾ ਕੰਮ ਤੋਂ ਵਾਪਸ ਆ ਰਿਹਾ ਸੀ ਕਿ ਰਸਤੇ 'ਚ ਕੁਝ ਵਿਅਕਤੀਆਂ ਵੱਲੋਂ ਉਸ ਨੂੰ ਅਗਵਾ ਕਰਕੇ ਕੁਟਮਾਰ ਕਰਨ ਤੋਂ ਬਾਅਦ ਨਹਿਰ 'ਚ ਸੁੱਟ ਦਿੱਤਾ। ਵੀਰਵਾਰ ਸਵੇਰੇ ਘਰ ਦੇ ਕੋਲ ਹੀ ਰਹਿਣ ਵਾਲੇ ਇਕ ਐਂਬੂਲੈਂਸ ਚਾਲਕ ਨੇ ਨਹਿਰ 'ਚ ਵਿੱਕੀ ਨੂੰ ਦੇਖਿਆ। ਇਸ ਤੋਂ ਬਾਅਦ ਪੁਲਸ ਨੂੰ ਸੂਚਨਾ ਦਿੱਤੀ ਗਈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
10 ਸੇਵਾ ਕੇਂਦਰਾਂ 'ਚ ਆਧਾਰ ਕਾਰਡ ਬਣਾਉਣ ਲਈ ਚੱਲ ਰਹੀਆਂ ਕੁੱਲ 10 ਮਸ਼ੀਨਾਂ : ਡੀ. ਸੀ.
NEXT STORY